ਅਣਪਛਾਤੇ ਵਿਅਕਤੀਆਂ ਨੇ ਕੀਤਾ ਆਂਗਨਵਾੜੀ ਸੈਂਟਰ ਵਿਖੇ ਹੈਲਪਰ ਦਾ ਕਤਲ

0
38
Murder

ਸ੍ਰੀ ਮੁਕਤਸਰ ਸਾਹਿਬ, 22 ਅਪ੍ਰੈਲ 2026 : ਪੰਜਾਬ ਦੇ ਜਿਲਾ ਸ੍ਰੀ ਮੁਕਤਸਰ ਸਾਹਿਬ (Sri Muktsar Sahib) ਵਿਖੇ ਇਕ ਮਹਿਲਾ ਦਾ ਅਣਪਛਾਤੇ ਵਿਅਕਤੀਆਂ ਵਲੋਂ ਕਤਲ (Murder) ਕਰ ਦਿੱਤੇ ਜਾਣ ਦਾ ਸਮਾਚਾਰ ਮਿਲਿਆ ਹੈ ।

ਕਿਹੜੇ ਪਿੰਡ ਦੇ ਆਂਗਣਵਾੜੀ ਸੈਂਟਰ ਵਿਖੇ ਕੀਤਾ ਗਿਆ ਹੈ ਕਤਲ

ਸ੍ਰੀ ਮੁਕਤਸਰ ਸਾਹਿਬ ਵਿਖੇ ਹਲਕਾ ਲੰਬੀ ਦੇ ਪਿੰਡ ਫਤਿਹਪੁਰ ਮਨੀਆ ’ਚ ਆਂਗਣਵਾੜੀ ਸੈਂਟਰ ਵਿਚ ਹੈਲਪਰ ਵਜੋਂ ਕੰਮ ਕਰਦੀ ਇਕ ਔਰਤ ਦਾ ਅਣਪਛਾਤੇ ਵਿਅਕਤੀਆਂ (Unknown persons) ਨੇ ਤੇਜ਼ਧਾਰ ਹਥਿਆਰ ਨਾਲ ਕਤਲ ਕਰ ਦਿੱਤਾ ।

ਕੀ ਜਾਣਕਾਰੀ ਦਿੱਤੀ ਡੀ. ਐਸ. ਪੀ. ਨੇ

ਹਰਬੰਸ ਸਿੰਘ ਡੀ. ਐਸ. ਪੀ. ਲੰਬੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਮਨਦੀਪ ਕੌਰ ਪਤਨੀ ਬੂਟਾ ਸਿੰਘ ਵਾਸੀ ਫਤਿਹਪੁਰ ਮਨੀਆ ਸਵੇਰੇ ਆਂਗਨਵਾੜੀ ਸੈਂਟਰ ਵਿਚ ਸਫ਼ਾਈ ਕਰ ਰਹੀ ਸੀ, ਉਸ ਸਮੇਂ ਅਣਪਛਾਤੇ ਵਿਅਕਤੀ ਨੇ ਤੇਜ਼ਧਾਰ ਹਥਿਆਰ ਨਾਲ ਉਸ ਦਾ ਕਤਲ ਕਰ ਦਿੱਤਾ ਅਤੇ ਮੌਕੇ ਤੋਂ ਫ਼ਰਾਰ ਹੋ ਗਿਆ । ਪੁਲਸ ਮਾਮਲੇ ਦੀ ਜਾਂਚ ਕਰ ਰਹੀ ਹੈ ਅਤੇ ਮੁਲਜ਼ਮ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

LEAVE A REPLY

Please enter your comment!
Please enter your name here