ਅਣਪਛਾਤੇ ਹਮਲਾਵਰਾਂ ਨੇ ਘਰ ਅੰਦਰ ਵੜ ਕੇ NRI ਨੂੰ ਮਾਰੀਆਂ ਤਿੰਨ ਗੋਲੀਆਂ || Punjab Update

0
28
Unknown assailants entered the house and shot three bullets at the NRI

ਅਣਪਛਾਤੇ ਹਮਲਾਵਰਾਂ ਨੇ ਘਰ ਅੰਦਰ ਵੜ ਕੇ NRI ਨੂੰ ਮਾਰੀਆਂ ਤਿੰਨ ਗੋਲੀਆਂ

ਅੰਮ੍ਰਿਤਸਰ ਦੇ ਪਿੰਡ ਦਰਬੁਰਜੀ ਤੋਂ ਇਕ ਵਾਰਦਾਤ ਸਾਹਮਣੇ ਆਈ ਹੈ ਜਿੱਥੇ ਕਿ ਦਿਨ ਦਿਹਾੜੇ ਦੋ ਅਣਪਛਾਤੇ ਨੌਜਵਾਨਾਂ ਦੇ ਵੱਲੋਂ ਘਰ ਅੰਦਰ ਵੜ ਕੇ NRI ਨੂੰ ਗੋਲੀਆਂ ਮਾਰੀਆਂ ਗਈਆਂ ਹਨ | ਜਾਣਕਾਰੀ ਅਨੁਸਾਰ ਅੱਜ ਸਵੇਰੇ 7.30 ਵਜੇ ਦੇ ਕਰੀਬ ਅਮਰੀਕਾ ਵਾਸੀ ਸੁਖਚੈਨ ਸਿੰਘ ਉਰਫ ਰਿੰਕੂ ਪੁੱਤਰ ਸ਼ਰਮ ਸਿੰਘ ਦੇ ਘਰ ਵਿਚ ਦੋ ਵਿਅਕਤੀ ਦਾਖਲ ਹੋਏ, ਜਿਨ੍ਹਾਂ ਨੇ ਰਿੰਕੂ ਨੂੰ ਤਿੰਨ ਗੋਲੀਆਂ ਮਾਰੀਆਂ | ਜਿਸ ਤੋਂ ਬਾਅਦ ਉਹ ਮੌਕੇ ਤੋਂ ਫ਼ਰਾਰ ਹੋ ਗਏ | ਨੌਜਵਾਨ ਰਿੰਕੂ ਨੂੰ ਗੰਭੀਰ ਹਾਲਤ ਵਿਚ ਅੰਮ੍ਰਿਤਸਰ ਦੇ ਹਸਪਤਾਲ ਵਿਖੇ ਦਾਖਲ ਕਰਵਾਇਆ ਗਿਆ ਹੈ।

ਘਟਨਾ ਸੀਸੀਟੀਵੀ ਕੈਮਰੇ ਦੇ ਵਿੱਚ ਹੋਈ ਕੈਦ

ਇਸ ਮੌਕੇ ਘਰ ਵਿੱਚ ਹਾਜ਼ਰ ਪਰਿਵਾਰਕ ਮੈਂਬਰ ਅਤੇ ਬੱਚੇ ਹਮਲਾਵਰਾਂ ਅੱਗੇ ਹੱਥ ਜੋੜਦੇ ਰਹੇ ਕਿ ਸਾਡੇ ਘਰਦਿਆਂ ਨੂੰ ਗੋਲੀਆਂ ਨਾ ਮਾਰੋ ਪਰ ਉਨ੍ਹਾਂ ਨੇ ਫਾਇਰਿੰਗ ਜਾਰੀ ਰੱਖੀ।  ਇਹ ਸਾਰੀ ਘਟਨਾ ਘਰ ਦੇ ਅੰਦਰ ਲੱਗੇ ਸੀਸੀਟੀਵੀ ਕੈਮਰੇ ਦੇ ਵਿੱਚ ਕੈਦ ਹੋ ਗਈ ਹੈ। ਸੂਚਨਾ ਮਿਲਣ ‘ਤੇ ਪੁਲਿਸ ਦੇ ਵੱਲੋਂ ਮੌਕੇ ‘ਤੇ ਪਹੁੰਚ ਕੇ ਸੀਸੀਟੀਵੀ ਕਬਜ਼ੇ ‘ਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਗਈ। ਦੱਸ ਦਈਏ ਕਿ ਸੁਖਚੈਨ ਸਿੰਘ ਦੇ ਦੋ ਬੱਚੇ ਇੱਕ ਲੜਕਾ ਅਤੇ ਇੱਕ ਲੜਕੀ , ਜੋ ਕਿ ਪਹਿਲੀ ਪਤਨੀ ਦੇ ਹਨ। ਸੁਖਚੈਨ ਸਿੰਘ ਨੇ ਦੂਜਾ ਵਿਆਹ ਕਰਵਾਇਆ ਸੀ।

ਇਹ ਵੀ ਪੜ੍ਹੋ : ਕੰਗਨਾ ਰਣੌਤ ਦੀ ਫ਼ਿਲਮ Emergency ਨੂੰ ਲੈ ਕੇ ਵੱਧਦਾ ਵਿਵਾਦ , SGPC ਨੇ ਭੇਜਿਆ Legal ਨੋਟਿਸ

ਇੱਕ ਹੋਟਲ ਖਰੀਦ ਕੇ ਸ਼ੁਰੂ ਕੀਤਾ ਸੀ ਵਪਾਰ

ਮਿਲੀ ਜਾਣਕਾਰੀ ਅਨੁਸਾਰ ਇੱਕ ਮਹੀਨਾ ਪਹਿਲਾਂ ਅਮਰੀਕਾ ਤੋਂ ਪਰਤੇ ਸੁਖਚੈਨ ਸਿੰਘ ਅੰਮ੍ਰਿਤਸਰ ਵਿੱਚ ਇਨਵੈਸਟਮੈਂਟ ਕਰ ਰਿਹਾ ਹੈ। ਉਸ ਨੇ ਇੱਕ ਹੋਟਲ ਖਰੀਦ ਕੇ ਵਪਾਰ ਸ਼ੁਰੂ ਕੀਤਾ ਸੀ। ਕੁਝ ਦਿਨ ਪਹਿਲਾਂ ਸੁਖਚੈਨ ਸਿੰਘ ਨੇ ਇੱਕ ਮਹਿੰਗੀ ਗੱਡੀ ਖਰੀਦੀ ਸੀ। ਹਮਲਾਵਰਾਂ ਨੇ ਸੁਖਚੈਨ ਸਿੰਘ ਤੋਂ ਗੱਡੀ ਦੀ ਆਰ ਸੀ ਦੀ ਮੰਗ ਕੀਤੀ ਗਈ ਪਰ ਸੁਖਚੈਨ ਸਿੰਘ ਨੇ ਮਨ੍ਹਾਂ ਕਰ ਦਿੱਤਾ, ਜਿਸ ਤੋਂ ਬਾਅਦ ਹਮਲਾਵਰਾਂ ਨੇ ਉਨ੍ਹਾਂ ਉਤੇ ਫਾਇਰਿੰਗ ਕਰ ਦਿੱਤੀ।

 

 

 

 

 

 

 

 

 

LEAVE A REPLY

Please enter your comment!
Please enter your name here