ਚੰਡੀਗੜ੍ਹ, 21 ਜਨਵਰੀ 2026 : ਮੁੱਖ ਮੰਤਰੀ ਪੰਜਾਬ (Chief Minister Punjab) ਭਗਵੰਤ ਸਿੰਘ ਮਾਨ ਦੀ ਅਗਵਾਈ ਹੇਠ ਪੰਜਾਬ ਵਿਚ ਚੱਲ ਰਹੇ ਭ੍ਰਿਸ਼ਟਾਚਾਰ ਵਿਰੋਧੀ ਮੁਹਿੰਮ ਤਹਿਤ ਵਿਜੀਲੈਂਸ ਨੇ ਇਕ ਸਰਕਾਰੀ ਕਰਮਚਾਰੀ ਨੂੰ ਰਿਸ਼ਵਤ ਲੈਂਦਿਆਂ ਗ੍ਰਿਫ਼ਤਾਰ ਕੀਤਾ ਹੈ ।
ਕੌਣ ਹੈ ਜਿਸਨੂੰ ਕੀਤਾ ਗਿਆ ਹੈ ਰਿਸ਼ਵਤ ਦੇ ਦੋਸ਼ ਹੇਠ ਕਾਬੂ
ਪੰਜਾਬ ਸਰਕਾਰ ਦੀ ਭ੍ਰਿਸ਼ਟਾਚਾਰ ਵਿਰੁੱਧ ਜੀਰੋ ਟੋਲਰੈਂਸ ਮੁਹਿੰਮ ਤਹਿਤ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਲੁਧਿਆਣਾ ਨਗਰ ਨਿਗਮ ਵਿੱਚ ਤਾਇਨਾਤ ਸੀਵਰਮੈਨ (ਨੰਬਰਦਾਰ) ਬਹਾਦਰ ਸਿੰਘ ਨੂੰ 1.50 ਲੱਖ ਰੁਪਏ ਦੀ ਰਿਸ਼ਵਤ (Bribe) ਲੈਣ ਦੇ ਦੋਸ਼ ਵਿੱਚ ਗ੍ਰਿਫ਼ਤਾਰ ਕੀਤਾ ਹੈ ।
ਵਿਜੀਲੈਂਸ ਦੇ ਬੁਲਾਰੇ ਨੇ ਕੀ ਦਿੱਤੀ ਜਾਣਕਾਰੀ
ਰਾਜ ਵਿਜੀਲੈਂਸ ਬਿਊਰੋ ਦੇ ਬੁਲਾਰੇ ਨੇ ਦੱਸਿਆ ਕਿ ਇਹ ਗ੍ਰਿਫ਼ਤਾਰੀ ਮੁੱਖ ਮੰਤਰੀ ਦੇ ਭ੍ਰਿਸ਼ਟਾਚਾਰ ਵਿਰੋਧੀ ਐਕਸ਼ਨ ਲਾਈਨ ਪੋਰਟਲ (Anti-Corruption Action Line Portal) ‘ਤੇ ਜਮਾਲਪੁਰ ਅਵਾਣਾ ਪਿੰਡ, ਫੋਕਲ ਪੁਆਇੰਟ, ਲੁਧਿਆਣਾ ਦੇ ਇੱਕ ਨਿਵਾਸੀ ਦੁਆਰਾ ਦਰਜ ਕੀਤੀ ਗਈ ਸ਼ਿਕਾਇਤ ਦੇ ਆਧਾਰ ‘ਤੇ ਕੀਤੀ ਗਈ ਹੈ। ਬੁਲਾਰੇ ਨੇ ਅੱਗੇ ਦੱਸਿਆ ਕਿ ਸ਼ਿਕਾਇਤਕਰਤਾ ਨੇ ਦੋਸ਼ ਲਗਾਇਆ ਹੈ ਕਿ ਦੋਸ਼ੀ ਸੀਵਰਮੈਨ ਨੇ ਉਸਨੂੰ ਲੁਧਿਆਣਾ ਨਗਰ ਨਿਗਮ ਵਿੱਚ ਸੀਵਰਮੈਨ ਵਜੋਂ ਭਰਤੀ ਕਰਨ ਦੇ ਬਦਲੇ ਤਿੰਨ ਕਿਸ਼ਤਾਂ ਵਿੱਚ 1.50 ਲੱਖ ਰੁਪਏ ਦੀ ਰਿਸ਼ਵਤ ਲਈ ਸੀ ।
ਸਿ਼ਕਾਇਤਕਰਤਾ ਨੇ ਬਣਾ ਲਈ ਸੀ ਰਿਸ਼ਵਤ ਲੈਣ ਦੀ ਵੀਡੀਓ
ਬੁਲਾਰੇ ਨੇ ਅੱਗੇ ਕਿਹਾ ਕਿ ਸਿ਼ਕਾਇਤਕਰਤਾ (Complainant) ਨੇ ਦੋਸ਼ੀ ਦੀ ਰਿਸ਼ਵਤ ਲੈਂਦੇ ਹੋਏ ਇੱਕ ਵੀਡੀਓ ਰਿਕਾਰਡਿੰਗ ਵੀ ਬਣਾਈ ਸੀ। ਇਹ ਗੱਲ ਧਿਆਨ ਦੇਣ ਯੋਗ ਹੈ ਕਿ ਦੋਸ਼ੀ ਬਹਾਦਰ ਸਿੰਘ ਨੇ ਸਿ਼ਕਾਇਤਕਰਤਾ ਤੋਂ ਲਗਭਗ ਢਾਈ ਸਾਲ ਸੀਵਰ ਕਲੀਨਰ ਵਜੋਂ ਕੰਮ ਕਰਵਾਇਆ, ਪਰ ਬਦਲੇ ਵਿੱਚ ਉਸਨੂੰ ਕੋਈ ਤਨਖਾਹ ਨਹੀਂ ਦਿੱਤੀ ।
ਬੁਲਾਰੇ ਨੇ ਅੱਗੇ ਕਿਹਾ ਕਿ ਜੇਕਰ ਜਾਂਚ ਵਿੱਚ ਇਸ ਮਾਮਲੇ ਵਿੱਚ ਲੁਧਿਆਣਾ ਨਗਰ ਨਿਗਮ ਦੇ ਕਿਸੇ ਹੋਰ ਅਧਿਕਾਰੀ ਦੀ ਸ਼ਮੂਲੀਅਤ ਦਾ ਖੁਲਾਸਾ ਹੁੰਦਾ ਹੈ, ਤਾਂ ਉਸ ਅਧਿਕਾਰੀ ਵਿਰੁੱਧ ਵੀ ਸਖ਼ਤ ਕਾਰਵਾਈ ਕੀਤੀ ਜਾਵੇਗੀ । ਜਾਂਚ ਵਿੱਚ ਉਪਰੋਕਤ ਦੋਸ਼ ਸੱਚ ਪਾਏ ਗਏ ਹਨ । ਦੋਸ਼ੀ ਵਿਰੁੱਧ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਵਿਜੀਲੈਂਸ ਬਿਊਰੋ ਪੁਲਿਸ ਸਟੇਸ਼ਨ, ਲੁਧਿਆਣਾ ਰੇਂਜ ਵਿਖੇ ਮਾਮਲਾ ਦਰਜ ਕੀਤਾ ਗਿਆ ਹੈ ਅਤੇ ਹੋਰ ਜਾਂਚ ਜਾਰੀ ਹੈ ।
Read More : ਵਿਜੀਲੈਂਸ ਬਿਊਰੋ ਨੇ ਰਿਸ਼ਵਤ ਲੈਣ ਦੇ ਦੋਸ਼ ਹੇਠ ਕੀਤਾ ਕਲਰਕ ਗ੍ਰਿਫ਼ਤਾਰ









