ਚੰਡੀਗੜ੍ਹ, 25 ਫਰਵਰੀ 2026 : ਪੰਜਾਬ ਵਿਚ ਭ੍ਰਿਸ਼ਟਾਚਾਰ (Corruption) ਵਿਰੁੱਧ ਕੰਮ ਕਰ ਰਹੇ ਪੰਜਾਬ ਵਿਜੀਲੈਂਸ ਵਿਭਾਗ ਨੇ ਏ. ਐਸ. ਆਈ. ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕੀਤਾ ਗਿਆ ਹੈ ।
ਕੌਣ ਹੈ ਇਹ ਏ. ਐਸ. ਆਈ.
ਮਿਲੀ ਜਾਣਕਾਰੀ ਅਨੁਸਾਰ ਪੰਜਾਬ ਵਿਜੀਲੈਂਸ ਬਿਊਰੋ (Punjab Vigilance Bureau) ਨੇ ਸੂਬੇ ਵਿੱਚ ਭ੍ਰਿਸ਼ਟਾਚਾਰ ਵਿਰੁੱਧ ਵਿੱਢੀ ਮੁਹਿੰਮ ਦੌਰਾਨ ਪੁਲਸ ਚੌਂਕੀ ਕੈਲਾਸ਼ ਚੌਕ (ਲੁਧਿਆਣਾ) ਦੇ ਇੰਚਾਰਜ ਵਜੋਂ ਤਾਇਨਾਤ ਸਹਾਇਕ ਸਬ-ਇੰਸਪੈਕਟਰ ਜਨਕ ਰਾਜ ਨੂੰ 15 ਹਜ਼ਾਰ ਰੁਪਏ ਰਿਸ਼ਵਤ (Bribe) ਲੈਂਦਿਆਂ ਰੰਗੇ ਹੱਥੀਂ ਕਾਬੂ ਕੀਤਾ ਹੈ । ਇਸ ਸਬੰਧੀ ਜਾਣਕਾਰੀ ਦਿੰਦਿਆਂ ਅੱਜ ਇੱਥੇ ਸਟੇਟ ਵਿਜੀਲੈਂਸ ਬਿਊਰੋ ਦੇ ਇੱਕ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਉਕਤ ਦੋਸ਼ੀ ਨੂੰ ਸਿਵਲ ਲਾਈਨ (ਲੁਧਿਆਣਾ) ਦੇ ਇੱਕ ਨਿਵਾਸੀ ਵੱਲੋਂ ਦਰਜ ਕਰਵਾਈ ਗਈ ਸਿ਼਼ਕਾਇਤ ਦੇ ਆਧਾਰ `ਤੇ ਗ੍ਰਿਫ਼ਤਾਰ ਕੀਤਾ ਗਿਆ ਹੈ ।
ਸਿਕਾਇਤਕਰਤਾ ਨੇ ਸਿ਼ਕਾਇਤ ਵਿਚ ਕੀ ਦੋਸ਼ ਲਗਾਇਆ ਸੀ
ਉਨ੍ਹਾਂ ਦੱਸਿਆ ਕਿ ਸਿ਼ਕਾਇਤਕਰਤਾ (Complainant) ਦੇ ਭਰਾ ਨੂੰ ਇੱਕ ਮਾਮਲੇ ਵਿੱਚ ਗ੍ਰਿਫ਼ਤਾਰ ਕੀਤਾ ਗਿਆ ਸੀ ਜਿਸ ਵਿੱਚ ਮੁਲਜ਼ਮ ਏ. ਐਸ. ਆਈ. ਜਾਂਚ ਅਧਿਕਾਰੀ ਸੀ। ਇਸ ਸਬੰਧੀ ਸਿ਼ਕਾਇਤਕਰਤਾ ਨੇ ਦੋਸ਼ ਲਗਾਇਆ ਕਿ ਜਦੋਂ ਉਹ ਥਾਣੇ ਵਿੱਚ ਆਪਣੇ ਭਰਾ ਨੂੰ ਮਿਲਣ ਗਿਆ ਤਾਂ ਮੁਲਜ਼ਮ ਏ. ਐਸ. ਆਈ. ਨੇ ਉਸਦੇ ਗ੍ਰਿਫ਼ਤਾਰ ਭਰਾ ਨੂੰ ਮਿਲਣ ਬਦਲੇ ਮੌਕੇ `ਤੇ ਹੀ ਉਸ ਕੋਲੋਂ 10,000 ਰੁਪਏ ਰਿਸ਼ਵਤ ਲਈ । ਉਨ੍ਹਾਂ ਅੱਗੇ ਦੱਸਿਆ ਕਿ ਮੁਲਜ਼ਮ ਏ. ਐਸ. ਆਈ. (A. S. I.) ਨੇ ਸਿ਼ਕਾਇਤਕਰਤਾ ਦੇ ਭਰਾ ਨੂੰ ਹੋਰ ਪੁਲਸ ਰਿਮਾਂਡ ‘ਤੇ ਨਾ ਰੱਖਣ ਬਦਲੇ ਐਸ. ਐਚ. ਓ. ਲਈ ਦੋ ਲੱਖ ਰੁਪਏ ਅਤੇ ਆਪਣੇ ਲਈ ਪੰਜਾਹ ਹਜ਼ਾਰ ਰੁਪਏ ਰਿਸ਼ਵਤ ਦੀ ਮੰਗ ਕੀਤੀ । ਸਿ਼ਕਾਇਤਕਰਤਾ ਨੇ ਰਿਸ਼ਵਤ ਦੀ ਮੰਗ ਸਬੰਧੀ ਸਾਰੀ ਗੱਲਬਾਤ ਰਿਕਾਰਡ ਕਰ ਲਈ ।
ਵਿਜੀਲੈਂਸ ਟੀਮ ਨੇ ਸਿਕਾਇਤ ਦੀ ਮੁੱਢਲੀ ਜਾਂਚ ਤੋਂ ਬਾਅਦ ਵਿਛਾਇਆ ਸੀ ਜਾਲ
ਸਿਕਾਇਤਕਰਤਾ ਰਿਸ਼ਵਤ ਨਹੀਂ ਦੇਣਾ ਚਾਹੁੰਦਾ ਸੀ ਇਸ ਲਈ ਉਸ ਨੇ ਵਿਜੀਲੈਂਸ ਬਿਊਰੋ ਰੇਂਜ, ਲੁਧਿਆਣਾ ਨਾਲ ਸੰਪਰਕ ਕੀਤਾ । ਉਸਦੀ ਸਿ਼ਕਾਇਤ ‘ਤੇ ਮੁੱਢਲੀ ਜਾਂਚ ਤੋਂ ਬਾਅਦ ਵਿਜੀਲੈਂਸ (Vigilance) ਬਿਊਰੋ ਦੀ ਟੀਮ ਨੇ ਇੱਕ ਜਾਲ ਵਿਛਾਇਆ ਜਿਸ ਦੌਰਾਨ ਮੁਲਜ਼ਮ ਏ. ਐਸ. ਆਈ. ਜਨਕ ਰਾਜ ਨੂੰ ਦੋ ਸਰਕਾਰੀ ਗਵਾਹਾਂ ਦੀ ਹਾਜ਼ਰੀ ਵਿੱਚ ਸ਼ਿਕਾਇਤਕਰਤਾ ਤੋਂ 15 ਹਜ਼ਾਰ ਰੁਪਏ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਗ੍ਰਿਫ਼ਤਾਰ ਕਰ ਲਿਆ । ਇਸ ਸਬੰਧੀ ਮੁਲਜ਼ਮ ਵਿਰੁੱਧ ਵਿਜੀਲੈਂਸ ਬਿਊਰੋ ਦੇ ਪੁਲਸ ਸਟੇਸ਼ਨ ਲੁਧਿਆਣਾ ਵਿਖੇ ਭ੍ਰਿਸ਼ਟਾਚਾਰ ਰੋਕੂ ਕਾਨੂੰਨ ਤਹਿਤ ਮਾਮਲਾ ਦਰਜ ਕਰ ਲਿਆ ਗਿਆ ਹੈ ਅਤੇ ਇਸ ਮਾਮਲੇ ਦੀ ਅਗਲੇਰੀ ਜਾਂਚ ਜਾਰੀ ਹੈ ।
Read More : ਵਿਜੀਲੈਂਸ ਨੇ ਕੀਤਾ ਦੋ ਵਿਅਕਤੀਆਂ ਨੂੰ ਰਿਸ਼ਵਤ ਲੈਂਦਿਆਂ ਰੰਗੇ ਹੱਥੀਂ ਕਾਬੂ









