ਫਰੀਦਕੋਟ, 12 ਅਕਤੂਬਰ 2026 : ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ (State Special Operation Cell of the Intelligence Wing) ਫਾਜ਼ਿਲਕਾ ਵੱਲੋਂ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਜਾਣਕਾਰੀਆਂ ਭੇਜਣ ਤੇ ਤਿੰਨ ਵਿਅਕਤੀਆਂ ਨਾਮਜਦ ਕੀਤਾ ਗਿਆ ਹੈ ।
ਕੌਣ ਕੌਣ ਹਨ ਇਸ ਵਿਚ ਸ਼ਾਮਲ
ਮਿਲੀ ਜਾਣਕਾਰੀ ਅਨੁਸਾਰ ਦੇਸ਼ ਦੀ ਸੁਰੱਖਿਆ ਨਾਲ ਜੁੜੀਆਂ ਸੰਵੇਦਨਸ਼ੀਲ ਅਤੇ ਗੁਪਤ ਜਾਣਕਾਰੀਆਂ (Sensitive and confidential information) ਪਾਕਿਸਤਾਨ ਦੀ ਖੁਫ਼ੀਆ ਏਜੰਸੀ ਆਈ. ਐੱਸ. ਆਈ. ਅਤੇ ਪਾਕਿਸਤਾਨੀ ਫੌਜ ਤੱਕ ਪਹੁੰਚਾਉਣ ਦੇ ਮਾਮਲੇ `ਚ ਇੰਟੈਲੀਜੈਂਸ ਵਿੰਗ ਦੇ ਸਟੇਟ ਸਪੈਸ਼ਲ ਆਪ੍ਰੇਸ਼ਨ ਸੈੱਲ ਫਾਜ਼ਿਲਕਾ ਵੱਲੋਂ ਫਰੀਦਕੋਟ ਦੀ ਰਹਿਣ ਵਾਲੀ ਇਕ ਔਰਤ ਸਮੇਤ 3 ਲੋਕਾਂ ਖ਼ਿਲਾਫ਼ ਕੇਸ ਦਰਜ (Case registered) ਕੀਤਾ ਗਿਆ ਹੈ । 8 ਅਕਤੂਬਰ ਨੂੰ ਦਰਜ ਕੀਤੀ ਗਈ ਐੱਫ. ਆਈ. ਆਰ. ਨੰਬਰ 0024 ਤਹਿਤ 2 ਫੌਜੀਆਂ ਸਮੇਤ ਗੁਰਨੂਰ ਸਿੱਧੂ ਨੂੰ ਨਾਮਜ਼ਦ ਕੀਤਾ ਗਿਆ ਹੈ । ਮੁਲਜ਼ਮਾਂ `ਚ ਭਾਰਤੀ ਫੌਜ ਦੇ 2 ਜਵਾਨ ਵੀ ਸ਼ਾਮਲ ਹਨ, ਜਿਨ੍ਹਾਂ ਦੀ ਮੌਜੂਦਾ ਤਾਇਨਾਤੀ ਭਾਰਤ-ਚੀਨ ਸਰਹੱਦ `ਤੇ ਦੱਸੀ ਜਾ ਰਹੀ ਹੈ ।
ਕਿਹੜੀਆਂ ਧਾਰਾਵਾਂ ਤਹਿਤ ਕੀਤਾ ਗਿਆ ਹੈ ਮਾਮਲਾ ਦਰਜ
ਇਹ ਮੁਕੱਦਮਾ ਆਫੀਸ਼ੀਅਲ ਸੀਕ੍ਰੇਟਸ ਐਕਟ (Official Secrets Act) ਦੀਆਂ ਧਾਰਾਵਾਂ ਤਹਿਤ ਦਰਜ ਕੀਤਾ ਗਿਆ ਹੈ। ਮੁੱਢਲੀ ਰਿਪੋਰਟ ਅਨੁਸਾਰ ਉਕਤ ਮੁਲਜ਼ਮ ਪਾਕਿਸਤਾਨੀ ਖੁਫ਼ੀਆ ਏਜੰਸੀ ਅਤੇ ਪਾਕਿ ਫੌਜ ਦੇ ਸੰਪਰਕ `ਚ ਸਨ ਅਤੇ ਦੇਸ਼ ਦੀ ਰਾਸ਼ਟਰੀ ਸੁਰੱਖਿਆ ਨਾਲ ਜੁੜੇ ਗੁਪਤ ਦਸਤਾਵੇਜ਼ ਤੇ ਜਾਣਕਾਰੀਆਂ ਉਨ੍ਹਾਂ ਨੂੰ ਭੇਜ ਰਹੇ ਸਨ । ਜਾਂਚ ਏਜੰਸੀਆਂ ਇਸ ਗੱਲ ਦਾ ਪਤਾ ਲਾਉਣ `ਚ ਜੁਟੀਆਂ ਹਨ ਕਿ ਕਿਹੜੀਆਂ-ਕਿਹੜੀਆਂ ਸੂਚਨਾਵਾਂ ਭੇਜੀਆਂ ਗਈਆਂ ਹਨ। ਅਤੇ ਇਸ ਪੂਰੇ ਨੈੱਟਵਰਕ `ਚ ਹੋਰ ਕੌਣ ਲੋਕ ਸ਼ਾਮਲ ਹਨ । ਦੋਸ਼ਾਂ ਦੀ ਅੰਤਿਮ ਪੁਸ਼ਟੀ ਅਦਾਲਤੀ ਕਾਰਵਾਈ ਤੋਂ ਬਾਅਦ ਹੋਵੇਗੀ ।









