ਲੁਧਿਆਣਾ, 12 ਨਵੰਬਰ 2026 : ਪੰਜਾਬ ਦੇ ਜਿਲਾ ਲੁਧਿਆਣਾ ਅਧੀਨ ਆਉਂਦੇੇ ਪਿੰਡ ਲਤਾਲਾ (Village Latala) ਵਿਖੇ ਇਕ ਨੌਜਵਾਨ ਫੁੁੱਟਬਾਲ ਖਿਡਾਰੀ ਦਾ ਬੇਰਹਿਮੀ ਨਾਲ ਕਤਲ (Murder) ਕਰ ਦਿੱਤਾ ਗਿਆ ਹੈ ।
ਕੌਣ ਹੈ ਇਹ ਨੌਜਵਾਨ
ਮਿਲੀ ਜਾਣਕਾਰੀ ਅਨੁਸਾਰ ਪਿੰਡ ਲਤਾਲਾ ਦੇ ਵਸਨੀਕ ਜਿਸ ਨੌਜਵਾਨ ਦਾ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ ਹੈ ਦੀ ਪਛਾਣ ਕਰਨਵੀਰ ਸਿੰਘ ਉਰਫ਼ ਗੋਪੀ ਦੇ ਤੌਰ ‘ਤੇ ਹੋਈ ਹੈ । ਦੱਸਣਯੋਗ ਹੈ ਕਿ ਉਕਤ ਕਤਲ ਦੇ ਵਾਪਰੇ ਘਟਨਾਕ੍ਰਮ ਪਿੱਛੇ ਨਿੱਜੀ ਰੰਜਸ਼ ਅਤੇ ਮੁੱਖ ਮੁਲਜਮ ਦੀ ਭੈਣ ਨਾਲ ਗੱਲਬਾਤ ਹੋਣ ਦਾ ਸ਼ੱਕ ਸਾਹਮਣੇ ਆਇਆ ਹੈ ।
ਪੁਲਸ ਨੇ ਮਾਮਲਾ ਦਰਜ ਕਰਕੇ ਇਕ ਨੂੰ ਗ੍ਰਿਫ਼ਤਾਰ
ਪ੍ਰਾਪਤ ਸੂਚਨਾ ਮੁਤਾਬਕ ਉਪਰੋਕਤ ਵਾਪਰੇ ਕਤਲ ਦੇ ਘਟਨਾਕ੍ਰਮ ਦੇ ਚਲਦਿਆਂ ਪੁਲਸ ਵਲੋਂ ਪਰਿਵਾਰ ਵਲੋਂ ਲਗਾਏ ਗਏ ਦੋਸ਼ਾਂ ਦੇ ਆਧਾਰ ‘ਤੇ ਇਕ ਵਿਅਕਤੀ ਨੂੰ ਗ੍ਰਿਫ਼ਤਾਰ (Arrest) ਕੀਤਾ ਹੈ । ਦੱਸਣਯੋਗ ਹੈ ਕਿ ਮ੍ਰਿਤਕ ਦੇ ਮੂੰਹ ਵਿਚ ਚਿੱਟੇ ਰੰਗ ਦੀ ਪਲਾਸਟਿਕ ਦੀ ਬੋਰੀ ਤੁੰਨੀ ਹੋਈ ਤੇ ਸਰੀਰ ਤੇ ਕੱਟਾਂ ਦੇ ਨਿਸ਼ਾਨ ਸਨ ।









