ਤੇਜਧਾਰ ਹਥਿਆਰਾਂ ਨਾਲ ਹੋਏ ਹਮਲੇ ਵਿਚ ਜਖਮੀ ਨੌਜਵਾਨ ਦੀ ਹੋਈ ਮੌਤ

0
40
Faridkot Death

ਫਰੀਦਕੋਟ, 23 ਅਕਤੂਬਰ 2026 : ਪੰਜਾਬ ਦੇ ਜਿਲਾ ਫਰੀਦਕੋਟ (Faridkot) ਦੇ ਪਿੰਡ ਕਿਲਾ ਨੌ ਵਿਖੇ ਬੀਤੇ ਦਿਨੀਂ ਤੇਜਧਾਰ ਹਥਿਆਰਾਂ ਨਾਲ ਹੋਏ ਹਮਲੇ ਵਿਚ ਜਖਮੀ ਨੌਜਵਾਨ ਦੀ ਮੌਤ (Death) ਹੋ ਗਈ ਹੈ ।

ਕੌਣ ਹੈ ਇਹ ਨੌਜਵਾਨ

ਮਿਲੀ ਜਾਣਕਾਰੀ ਅਨੁਸਾਰ ਪਿੰਡ ਕਿਲਾ ਨੌ ਵਿਖੇ ਜੋ ਦੋ ਦੋਸਤਾਂ ਵਿਚਕਾਰ ਹੋਏ ਮਾਮੂਲੀ ਜਿਹੇ ਝਗੜੇ ਦੌੌਰਾਨ ਇਕ ਦੋਸਤ ਵਲੋਂ ਦੂਸਰੇ ਦੋਸਤ ‘ਤੇ ਤੇਜਧਾਰ ਹਥਿਆਰਾਂ (Sharp-edged weapons) ਨਾਲ ਹਮਲਾ ਕਰਕੇ ਜਖਮੀ ਕਰ ਦਿੱਤਾ ਗਿਆ ਸੀ ਦੀ ਪਛਾਣ ਯਾਦਵਿੰਦਰ ਸਿੰਘ ਯਾਦੂ ਦੇ ਤੌਰ ‘ਤੇ ਹੋਈ ਹੈ ।

ਕੀ ਦੱਸਿਆ ਪਿੰਡ ਦੇ ਸਰਪੰਚ ਨੇ

ਉਪਰੋਕਤ ਘਟਨਾਕ੍ਰਮ ਸਬੰਧੀ ਜਾਣਕਾਰੀ ਦਿੰਦਿਆਂ ਪਿੰਡ ਦੇ ਸਰਪੰਚ ਕੰਵਲਜੀਤ ਸਿੰਘ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਯਾਦੂ ਵਾਂਦਰ ਉਨ੍ਹਾਂ ਦਾ ਰਿਸ਼ਤੇਦਾਰ ਸੀ । ਉਨ੍ਹਾਂ ਕਿਹਾ ਕਿ ਪਿੰਡ ਦੇ ਹੀ ਇੱਕ ਨੌਜਵਾਨ ਨਾਲ ਹੋਈ ਮਾਮੂਲੀ ਤਕਰਾਰ ਤੋਂ ਬਾਅਦ ਉਸ ’ਤੇ ਤੇਜ਼ਧਾਰ ਹਥਿਆਰ ਨਾਲ ਹਮਲਾ ਕੀਤਾ ਗਿਆ, ਜਿਸ ਕਾਰਨ ਇਲਾਜ ਦੌਰਾਨ ਉਸ ਦੀ ਮੌਤ ਹੋ ਗਈ । ਸਰਪੰਚ ਨੇ ਇਸ ਘਟਨਾ ਨੂੰ ਪਿੰਡ ਲਈ ਬੇਹੱਦ ਮੰਦਭਾਗਾ ਦੱਸਿਆ ।

ਕੀ ਆਖਿਆ ਐਸ. ਪੀ. ਨੇ

ਪੰਜਾਬ ਪੁਲਸ ਦੇ ਐੱਸ. ਪੀ. ਮੁਨੀਸ਼ ਕੁਮਾਰ ਨੇ ਦੱਸਿਆ ਕਿ ਯਾਦਵਿੰਦਰ ਸਿੰਘ ਦੀ ਮੌਤ ਦੇ ਮਾਮਲੇ ਵਿੱਚ ਥਾਣਾ ਸਦਰ ਫਰੀਦਕੋਟ ਦੋਸ਼ੀ ਸੁਖਚੈਨ ਸਿੰਘ ਖਿ਼ਲਾਫ਼ ਕਤਲ ਦਾ ਮਾਮਲਾ ਦਰਜ (Case registered) ਕਰ ਲਿਆ ਗਿਆ ਹੈ । ਫਿਲਹਾਲ ਦੋਸ਼ੀ ਫਰਾਰ ਹੈਂ ਜਲਦ ਤੋਂ ਜਲਦ ਗ੍ਰਿਫਤਾਰ ਕਰ ਲਿਆ ਜਾਵੇਗਾ । ਉਨ੍ਹਾਂ ਕਿਹਾ ਕਿ ਪੁਲਸ ਵੱਲੋਂ ਪੂਰੇ ਮਾਮਲੇ ਦੀ ਬਾਰੀਕੀ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਜਾਂਚ ਦੇ ਆਧਾਰ ’ਤੇ ਅਗਲੀ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ ।

LEAVE A REPLY

Please enter your comment!
Please enter your name here