ਨਵੀਂ ਦਿੱਲੀ, 12 ਸਤੰਬਰ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਬਣੀ ਦਿੱਲੀ ਹਾਈਕੋਰਟ (Delhi High Court) ਨੂੰ ਬੰਬ ਨਾਲ ਉਡਾਏ ਜਾਣ ਦੀ ਮਿਲੀ ਧਮਕੀ ਦੇ ਚਲਦਿਆਂ ਤੁਰੰਤ ਕੰਪਲੈਕਸ ਖਾਲੀ ਕਰਵਾਇਆ ਗਿਆ ।
ਧਮਕੀ ਮਿਲਦਿਆਂ ਹੀ ਜਾਂਚ ਲਈ ਪਹੁੰਚਿਆ ਬੰਬ ਨਿਰੋਧਕ ਦਸਤਾ
ਪੁਲਸ ਨੇ ਜਿਥੇ ਸਭ ਤੋਂ ਪਹਿਲਾਂ ਕੰਪਲੈਕਸ ਖਾਲੀ ਕਰਵਾਇਆ (The complex was evacuated.) , ਉਥੇ ਦਿੱਲੀ ਪੁਲਿਸ ਅਤੇ ਬੰਬ ਨਿਰੋਧਕ ਦਸਤਾ ਮੌਕੇ ਨੇ ਮੌਕੇ ਤੇ ਪਹੁੰਚ ਕੇ ਸਮੁੱਚੀ ਸਥਿਤੀ ਨੂੰ ਕੰਟਰੋਲ ਕਰਨ ਲਈ ਮੁਹਿੰਮ ਸ਼ੁਰੂ ਕੀਤੀ ।
ਕਿਵੇਂ ਮਿਲੀ ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ ਦੀ ਧਮਕੀ
ਦਿੱਲੀ ਹਾਈਕੋਰਟ ਨੂੰ ਬੰਬ ਨਾਲ ਉਡਾਉਣ (To blow up with a bomb) ਦੀ ਜੋ ਧਮਕੀ ਮਿਲੀ ਹੈ ਉਹ ਡਾਕ ਰਾਹੀਂ ਦਿੱਲੀ ਪੁਲਸ ਨੂੰ ਦਿੱਤੀ ਗਈ ਹੈ । ਪੁਲਸ ਨੂੰ ਦਿੱਲੀ ਹਾਈ ਕੋਰਟ ਦੇ 3 ਕੋਰਟ ਰੂਮਾਂ ਵਿਚ ਬੰਬ ਧਮਾਕੇ ਦੀ ਧਮਕੀ ਮਿਲੀ ਹੈ । ਲਗਭਗ 11 ਵਜੇ ਸੂਚਨਾ ਮਿਲਣ ਤੋਂ ਬਾਅਦ, ਪੁਲਸ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ । ਮੁਲਜ਼ਮਾਂ ਨੇ 2 ਵਜੇ ਤੱਕ ਅਦਾਲਤ ਖਾਲੀ ਕਰਨ ਦੀ ਧਮਕੀ ਦਿੱਤੀ ਹੈ । ਅਦਾਲਤ ਵਿਚ ਲੱਗੇ ਸੀ. ਸੀ. ਟੀ. ਵੀ. ਕੈਮਰਿਆਂ ਦੀ ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ।
Read More : ਤਖ਼ਤ ਸ੍ਰੀ ਪਟਨਾ ਸਾਹਿਬ ਨੂੰ ਬੰਬ ਨਾਲ ਉਡਾਉਣ ਦੀ ਦਿੱਤੀ ਧਮਕੀ
 
			 
		