ਦਿੱਲੀ ਦੇ ਲੈਫਟੀਨੈਂਟ ਗਵਰਨਰ ਸੰਧੂ ਨੇ ਮੀਟਿੰਗ ਵਿਚ ਲਿਆ ਅਹਿਮ ਫ਼ੈਸਲਾ

0
23
Meeting

ਨਵੀਂ ਦਿੱਲੀ, 18 ਜੂਨ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ (Delhi) ਦੇ ਲੈਫਟੀਨੈਂਟ ਗਵਰਨਰ ਤਰਨਜੀਤ ਸੰਧੂ ਵਲੋਂ ਅਧਿਕਾਰੀਆਂ ਨਾਲ ਕੀਤੀ ਇਕ ਮੀਟਿੰਗ ਵਿਚ ਅਹਿਮ ਫ਼ੈਸਲਾ ਲਿਆ ਹੈ ।

ਕੀ ਅਹਿਮ ਫ਼ੈਸਲਾ ਲਿਆ ਗਿਆ ਹੈ ਮੀਟਿੰਗ ਵਿਚ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਲੈਫਟੀਨੈਂਟ ਗਵਰਨਰ (Lieutenant Governor) ਤਰਨਜੀਤ ਸਿੰਘ ਸੰਧੂ ਵਲੋਂ ਅੱਜ ਦਿੱਲੀ ਵਿਖੇ ਵੱਖ-ਵੱਖ ਅਧਿਕਾਰੀ ਨਾਲ ਆਯੋਜਿਤ ਕੀਤੀ ਗਈ ਇਕ ਮੀਟਿੰਗ ਜੋ ਇੱਕ ਇਤਿਹਾਸਕ ਫੈਸਲਾ ਲਿਆ ਹੈ ਉਹ ਦਿੱਲੀ ਪੁਲਸ ਕਾਂਸਟੇਬਲ, ਫਾਇਰਮੈਨ, ਜੇਲ੍ਹ ਵਾਰਡਨ, ਫੋਰੈਸਟ ਗਾਰਡ ਅਤੇ ਵਾਈਲਡ ਲਾਈਫ ਗਾਰਡ ਵਰਗੀਆਂ ਗਰੁੱਪ ‘ਸੀ’ (ਗੈਰ-ਗਜ਼ਟਿਡ) ਦੀਆਂ ਅਸਾਮੀਆਂ ਵਿੱਚ ਸਾਬਕਾ ਅਗਨੀਵੀਰਾਂ (Former Agniveers) ਲਈ 20 ਫੀਸਦੀ ਰਾਖਵਾਂਕਰਨ ਲਾਗੂ ਕਰਨ ਦੇ ਨਿਰਦੇਸ਼ ਦਿੱਤੇ ਹਨ ।

ਐਲ. ਜੀ. ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਕੀਤੀ ਜਾਣਕਾਰੀ ਸਾਂਝੀ

ਲੈਫਟੀਨੈਂਟ ਗਵਰਨਰ ਸੰਧੂ ਨੇ ਦਿੱਲੀ ਦੇ ਮੁੱਖ ਸਕੱਤਰ, ਦਿੱਲੀ ਪੁਲਸ ਕਮਿਸ਼ਨਰ ਅਤੇ ਹੋਰ ਉੱਚ ਅਧਿਕਾਰੀਆਂ ਨਾਲ ਇੱਕ ਉੱਚ-ਪੱਧਰੀ ਮੀਟਿੰਗ ਦੌਰਾਨ ਵੱਖ-ਵੱਖ ਸਰਕਾਰੀ ਵਿਭਾਗਾਂ ਅਤੇ ਸੰਸਥਾਵਾਂ ਵਿੱਚ ਸਾਬਕਾ ਅਗਨੀਵੀਰਾਂ (ਥੋੜ੍ਹੇ ਸਮੇਂ ਦੀ ਫੌਜੀ ਸੇਵਾ ਤੋਂ ਸੇਵਾਮੁਕਤ ਜਵਾਨਾਂ) ਨੂੰ ਰਾਖਵਾਂਕਰਨ (Reservation) ਦੇ ਲਾਭ ਦੇਣ ਦੀ ਰਣਨੀਤੀ ਦੀ ਸਮੀਖਿਆ ਕੀਤੀ । ਐੱਲ. ਜੀ. ਤਰਨਜੀਤ ਸਿੰਘ ਸੰਧੂ ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ’ਤੇ ਇੱਕ ਪੋਸਟ ਰਾਹੀਂ ਦੱਸਿਆ ਕਿ ਇਹ ਉਪਰਾਲਾ ਭਾਰਤ ਸਰਕਾਰ ਦੇ ਦਿਸ਼ਾ-ਨਿਰਦੇਸ਼ਾਂ ਅਤੇ ਵਿਆਪਕ ਦ੍ਰਿਸ਼ਟੀਕੋਣ ਦੇ ਅਨੁਸਾਰ ਲਾਗੂ ਕੀਤਾ ਜਾ ਰਿਹਾ ਹੈ ।

LEAVE A REPLY

Please enter your comment!
Please enter your name here