ਦਿੱਲੀ ਮੈਟਰੋ ਨੇ ਪ੍ਰਦਰਸ਼ਨ ਦੇ ਸੱਦੇ ਦੇ ਚਲਦਿਆਂ 11 ਸਟੇਸ਼ਨ ਕੀਤੇ ਬੰਦ

0
35
Delhi Metro

ਨਵੀਂ ਦਿੱਲੀ, 2 ਅਕਤੂਬਰ 2026 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਦੇ ਜੰਤਰ-ਮੰਤਰ (Delhi Jantar Mantar) ਵਿਖੇ ਦਿੱਤੇ ਗਏ ਪ੍ਰਦਰਸ਼ਨ ਦੇ ਸੱਦੇ ਦੇ ਮੱਦੇਨਜ਼ਰ ਦਿੱਲੀ ਮੈਟਰੋ (Delhi Metro) ਨੇ 11 ਸਟੇਸ਼ਨ ਬੰਦ ਕਰ ਦਿੱਤੇ ਹਨ ।

ਕਿਸ ਕਾਰਨ ਕੀਤਾ ਜਾ ਰਿਹਾ ਹੈ ਪ੍ਰਦਰਸ਼ਨ

ਮਿਲੀ ਜਾਣਕਾਰੀ ਅਨੁਸਾਰ ਦਿੱਲੀ ਦੇ ਜੰਤਰ-ਮੰਤਰ ‘ਤੇ ਆਮ ਆਦਮੀ ਪਾਰਟੀ ਅਤੇ ਕੁੱਝ ਵਿਦਿਆਰਥੀ ਜੱਥੇਬੰਦੀਆਂ ਜਿਨ੍ਹਾਂ ਵਲੋਂ ਪ੍ਰਦਰਸ਼ਨ (Protest) ਦੀ ਕਾਲ ਦਿੱਤੀ ਗਈ ਹੈ ਦੇ ਚਲਦਿਆਂ ਜੋ ਦਿੱਲੀ ਮੈਟਰੋ ਵਲੋਂ 11 ਸਟੇਸ਼ਨਾਂ ਨੂੰ ਬੰਦ (Stations closed) ਕਰ ਦਿੱਤਾ ਗਿਆ ਹੈ ਵਿਖੇ ਕੀਤੇ ਜਾਣ ਵਾਲਾ ਪ੍ਰਦਰਸ਼ਨ ਵੋਟਰ ਸੂਚੀਆਂ ਦੀ ਸਪੈਸ਼ਲ ਇੰਟੈਂਸਿਵ ਰੀਵੀਜ਼ਨ (ਐਸ. ਆਈ. ਆਰ.) ਅਤੇ ਕਥਿਤ ਤੌਰ ‘ਤੇ ਵੋਟਰਾਂ ਦੇ ਨਾਮ ਵੱਡੇ ਪੱਧਰ ‘ਤੇ ਮਿਟਾਏ ਜਾਣ ਨੂੰ ਲੈ ਕੇ ਮੁੱਖ ਚੋਣ ਕਮਿਸ਼ਨਰ ਗਿਆਨੇਸ਼ ਕੁਮਾਰ ਦੇ ਅਸਤੀਫੇ ਦੀ ਮੰਗ ਕਰ ਰਹੇ ਹਨ ।

ਕੀ ਆਖਿਆ ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ ਨੇ

ਦਿੱਲੀ ਮੈਟਰੋ ਰੇਲ ਕਾਰਪੋਰੇਸ਼ਨ (Delhi Metro Rail Corporation) ਨੇ ਸੋਸ਼ਲ ਮੀਡੀਆ ਪਲੇਟਫਾਰਮ ਐਕਸ ‘ਤੇ ਇਕ ਪੋਸਟ ਜਾਰੀ ਕਰਕੇ ਕਿਹਾ ਕਿ ਜਨਪਥ, ਪਟੇਲ ਚੌਕ, ਕੇਂਦਰੀ ਸਕੱਤਰੇਤ, ਰਾਜੀਵ ਚੌਕ, ਸੇਵਾ ਤੀਰਥ, ਮੰਡੀ ਹਾਊਸ, ਲੋਕ ਕਲਿਆਣ ਮਾਰਗ, ਆਈ. ਐਨ. ਏ., ਚਾਵੜੀ ਬਾਜ਼ਾਰ, ਰਾਮਕ੍ਰਿਸ਼ਨ ਆਸ਼ਰਮ ਮਾਰਗ ਅਤੇ ਨਵੀਂ ਦਿੱਲੀ ਸਟੇਸ਼ਨਾਂ ‘ਤੇ ਪ੍ਰਵੇਸ਼ ਅਤੇ ਨਿਕਾਸ ਅਗਲੇ ਹੁਕਮਾਂ ਤੱਕ ਬੰਦ ਰਹਿਣਗੇ ।

ਕੀ ਆਖਿਆ ਡੀ. ਐਮ. ਆਰ. ਸੀ.

ਡੀ. ਐਮ. ਆਰ. ਸੀ. ਨੇ ਕਿਹਾ ਕਿ ਰਾਜੀਵ ਚੌਕ, ਮੰਡੀ ਹਾਊਸ, ਨਵੀਂ ਦਿੱਲੀ ਅਤੇ ਕੇਂਦਰੀ ਸਕੱਤਰੇਤ ਸਟੇਸ਼ਨਾਂ ‘ਤੇ ਇੰਟਰਚੇਂਜ ਦੀ ਸਹੂਲਤ ਉਪਲਬਧ ਹੋਵੇਗੀ ।

ਕਿਹੜੇ ਕਿਹੜੇ ਵਿਦਿਆਰਥੀ ਸੰਗਠਨ ਹਨ ਪ੍ਰਦਰਸ਼ਨ ਦੇ ਸੱਦੇ ਵਿਚ ਸ਼ਾਮਲ

ਉਪਰੋਕਤ ਮੁਤਾਬਕ ਜੰਤਰ-ਮੰਤਰ ਤੇ ਦਿੱਤੇ ਜਾਣ ਵਾਲੇ ਰੋਸਮਈ ਪ੍ਰਦਰਸ਼ਨ ਵਿਚ ਆਮ ਆਦਮੀ ਪਾਰਟੀ ਦੇ ਨਾਲ ਜਿਨ੍ਹਾਂ ਵਿਦਿਆਰਥੀ ਜੱਥੇਬੰਦੀਆਂ ਵਲੋਂ ਪ੍ਰਦਰਸ਼ਨ ਵਿਚ ਹਿੱਸਾ ਲਿਆ ਜਾਣਾ ਹੈ ਵਿਚ ਆਲ ਇੰਡੀਆ ਸਟੂਡੈਂਟਸ ਐਸੋਸੀਏਸ਼ਨ, ਨੈਸ਼ਨਲ ਸਟੂਡੈਂਟਸ ਯੂਨੀਅਨ ਆਫ਼ ਇੰਡੀਆ ਅਤੇ ਇੰਡੀਅਨ ਯੂਥ ਕਾਂਗਰਸ ਸ਼ਾਮਲ ਹਨ।

LEAVE A REPLY

Please enter your comment!
Please enter your name here