ਇਨਫੋਰਸਮੈਂਟ ਡਾਇਰੈਕਟੋੋਰੇਟ ਨੇ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਕੀਤਾ ਤਲਬ

0
35
Enforcement Directorate

ਨਵੀਂ ਦਿੱਲੀ 18 ਨਵੰਬਰ 2026 : ਭਾਰਤ ਦੇਸ਼ ਦੀ ਕੇਂਦਰੀ ਜਾਂਚ ਏਜੰਸੀ ਇਨਫੋਰਸਮੈਂਟ ਡਾਇਰੈਕਟੋਰੇਟ (Enforcement Directorate) ਵਲੋਂ ਗਮਾਡਾ ਦੇ ਮੁੱਖ ਪ੍ਰਸ਼ਾਸਕ ਨੂੰ ਅੱਜ ਦਿੱਲੀ ਦਫ਼ਤਰ ਵਿਖੇ ਤਲਬ ਕੀਤਾ ਹੈ ।

ਕਿਸ ਮਾਮਲੇ ਵਿਚ ਕੀਤਾ ਗਿਆ ਹੈ ਤਲਬ

ਮਿਲੀ ਜਾਣਕਾਰੀ ਅਨੁਸਾਰ ਜੋ ਗ੍ਰੇਟਰ ਮੋਹਾਲੀ ਏਰੀਆ ਡਿਵੈਲਪਮੈਂਟ ਅਥਾਰਟੀ (Greater Mohali Area Development Authority) ਦੇ ਮੁੱਖ ਪ੍ਰਸ਼ਾਸਕ ਨੂੰ ਜੋ ਈ. ਡੀ. ਵਲੋਂ ਦਿੱਲੀ ਦਫ਼ਤਰ ਵਿਖੇ ਤਲਬ ਕੀਤਾ ਗਿਆ ਹੈ ਦਾ ਮੁੱਖ ਕਾਰਨ ਗਮਾਡਾ ਦੇ ਕਰੋੜਾਂ ਰੁਪਏ ਦੇ ਜ਼ਮੀਨ ਘੁਟਾਲੇ ਦੇ ਮਾਮਲੇ ਵਿਚ ਜਾਂਚ ਨੂੰ ਅੱਗੇ ਵਧਾਉਣ ਦੇ ਚਲਦਿਆਂ ਕੀਤਾ ਗਿਆ ਹੈ । ਦੱਸਣਯੋਗ ਹੈ ਕਿ ਗਮਾਡਾ ਮੁਖੀ ਨੂੰ ਤਲਬ ਕੀਤੇ ਜਾਣ ਦੇ ਚਲਦਿਆਂ ਪ੍ਰਸ਼ਾਸਨਿਕ ਗਲਿਆਰਿਆਂ ਵਿਚ ਵੱਡੀ ਹਲਚਲ ਮਚ ਗਈ ਹੈ ।

ਹੋਰ ਕਿਸ-ਕਿਸ ਨੂੰ ਕੀਤਾ ਗਿਆ ਹੈ ਤਲਬ

ਪ੍ਰਾਪਤ ਸੂਚਨਾ ਮੁਤਾਬਕ ਜਿਸ ਤਰ੍ਹਾਂ ਈ. ਡੀ. ਵਲੋਂ ਬਹੁ-ਕਰੋੜੀ ਜ਼ਮੀਨ ਘੁਟਾਲੇ ਵਿਚ ਗਮਾਡਾ ਚੀਫ ਐਡਮਿਨਿਸਟ੍ਰੇਟਰ (Chief Administrator) ਸੰਦੀਪ ਰਿਸ਼ੀ ਨੂੰ ਜਾਂਚ ਵਿਚ ਸਹਿਯੋਗ ਲਈ ਤਲਬ ਕੀਤਾ ਗਿਆ ਹੈ ਦੇ ਚਲਦਿਆਂ ਪਿ੍ਰੰਸੀਪਲ ਸੈਕਟਰੀ ਵਿਕਾਸ ਗਰਗ ਨੂੰ ਵੀ ਦਫ਼ਤਰ ਵਿਖੇ 19 ਨਵੰਬਰ ਨੂੰ ਪੇਸ਼ ਹੋਣ ਲਈ ਸੰਮੰਨ ਭੇਜੇ ਗਏ ਹਨ । ਦੱਸਣਯੋਗ ਹੈੈ ਕਿ ਈ. ਡੀ. ਵੱਲੋਂ ਲਗਾਤਾਰ ਕੀਤੀ ਜਾ ਰਹੀ ਇਸ ਤਲਬੀ ਤੋਂ ਸਾਫ਼ ਸੰਕੇਤ ਮਿਲ ਰਹੇ ਹਨ ਕਿ ਇਸ ਮਾਮਲੇ ਵਿੱਚ ਕਈ ਅਹਿਮ ਦਸਤਾਵੇਜ਼ਾਂ ਅਤੇ ਵਿੱਤੀ ਲੈਣ-ਦੇਣ ਦੀ ਬਾਰੀਕੀ ਨਾਲ ਘੋਖ ਕੀਤੀ ਜਾ ਰਹੀ ਹੈ ।

LEAVE A REPLY

Please enter your comment!
Please enter your name here