ਨਵੀਂ ਦਿੱਲੀ, 16 ਅਗਸਤ 2025 : ਭਾਰਤ ਦੇਸ਼ ਦੀ ਰਾਜਧਾਨੀ ਦਿੱਲੀ ਵਿਖੇ ਇਕ ਤੇੇਜ਼ ਰਫ਼ਤਾਰ ਥਾਰ (High speed train) ਦੀ ਟੱਕਰ ਵੱਜਣ ਕਾਰਨ ਮੋਟਰਸਾਈਕਲ ਸਵਾਰ ਦੀ ਮੌਤ ਹੋ ਗਈ ਹੈ ।
ਕਿਥੇ ਵਾਪਰਿਆ ਹਾਦਸਾ ਤੇ ਕੌਣ ਹੈ ਮ੍ਰਿਤਕ
ਥਾਰ ਵਲੋਂ ਮੋਟਰਸਾਈਕਲ ਸਵਾਰ ਨੂੰ ਟੱਕਰ (Motorcyclist hit) ਮਾਰ ਦੇਣ ਦੇ ਮਾਮਲੇ ਵਿਚ ਜਿਸ ਥਾਂ ਤੇ ਟੱਕਰ ਮਾਰੀ ਗਈ ਹੈ ਉਹ ਦਿੱਲੀ ਦਾ ਮੋਤੀ ਨਗਰ ਇਲਾਕੇ ਹੈ ਤੇ ਜਿਸ ਵਿਅਕਤੀ ਦੀ ਇਸ ਸੜਕੀ ਹਾਦਸੇ ਦੌਰਾਨ ਮੌਤ ਹੋ ਗਈ ਹੈ ਦੀ ਪਛਾਣ ਬੇਚੂ ਲਾਲ (40 ਸਾਲ) ਵਜੋਂ ਹੋਈ ਹੈ । ਪੁਲਸ ਅਨੁਸਾਰ ਹਾਦਸਾ ਇੰਨਾ ਭਿਆਨਕ ਸੀ ਕਿ ਮੋਟਰਸਾਈਕਲ ਪੂਰੀ ਤਰ੍ਹਾਂ ਨੁਕਸਾਨਿਆ ਗਿਆ । ਪ੍ਰਤੱਖਦਰਸ਼ੀਆਂ ਨੇ ਦੱਸਿਆ ਕਿ ਥਾਰ ਡਰਾਈਵਰ ਨੇ ਤੇਜ਼ ਰਫ਼ਤਾਰ ਨਾਲ ਬਾਈਕ ਨੂੰ ਟੱਕਰ ਮਾਰ ਦਿੱਤੀ ਅਤੇ ਫਿਰ ਗੱਡੀ ਛੱਡ ਕੇ ਮੌਕੇ ਤੋਂ ਭੱਜ ਗਿਆ ।
ਘਟਨਾ ਦੀ ਸੂਚਨਾ ਮਿਲਦਿਆਂ ਹੀ ਪੁਲਸ ਨੇ ਪਹੁੰਚ ਕੀਤੀ ਕਾਰਵਾਈ ਸ਼ੁਰੂ
ਉਕਤ ਹਾਦਸੇ ਸਬੰਧੀ ਜਾਣਕਾਰੀ ਮਿਲਦਿਆਂ ਹੀ ਮੋਤੀ ਨਗਰ ਥਾਣੇ ਦੀ ਪੁਲਸ ਤੁਰੰਤ ਘਟਨਾ ਵਾਲੀ ਥਾਂ ਤੇ ਪਹੁੰਚ ਗਈ ਅਤੇ ਲਾਸ਼ ਨੂੰ ਪੋਸਟਮਾਰਟਮ ਲਈ ਭੇਜ ਦਿੱਤਾ। ਪੁਲਸ ਨੇ ਨੁਕਸਾਨੀ ਗਈ ਬਾਈਕ ਅਤੇ ਥਾਰ ਨੂੰ ਕਬਜ਼ੇ ਵਿਚ ਲੈ ਕੇ ਜਾਂਚ ਸ਼ੁਰੂ ਕਰ ਦਿੱਤੀ ਹੈ ।
ਥਾਰ ਚਾਲਕ ਦੀ ਪੁਲਸ ਕਰ ਰਹੀ ਹੈ ਭਾਲ
ਜਿਸ ਥਾਰ ਦੇ ਚਾਲਕ ਵਲੋਂ ਟੱਕਰ ਮਾਰ ਕੇ ਸਮੁੱਚੇ ਘਟਨਾਕ੍ਰਮ ਨੂੰ ਅੰਜਾਮ ਦਿੱਤਾ ਗਿਆ ਹੈ ਦੀ ਭਾਲ ਲਈ ਪੁਲਸ ਵਲੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ । ਮ੍ਰਿਤਕ ਬੇਚੂ ਲਾਲ (The deceased Bechu Lal) ਦੇ ਪਰਿਵਾਰਕ ਮੈਂਬਰਾਂ ਨੂੰ ਸੂਚਿਤ ਕਰ ਦਿੱਤਾ ਗਿਆ ਹੈ । ਪੁਲਸ ਨੇ ਲੋਕਾਂ ਨੂੰ ਸੜਕ ਸੁਰੱਖਿਆ ਨਿਯਮਾਂ ਦੀ ਪਾਲਣਾ ਕਰਨ ਦੀ ਅਪੀਲ ਕੀਤੀ ਹੈ । ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ।
Read More : ਕਪੂਰਥਲਾ ਵਿੱਚ ਦੋ ਗੱਡੀਆਂ ਦੀ ਟੱਕਰ, 3 ਦੀ ਮੌਤ: 14 ਜ਼ਖਮੀ