ਸੁਪਰੀਮ ਕੋਰਟ ਕਰੇਗਾ 18 ਨੂੰ ਬਲਵੰਤ ਰਾਜੋਆਣਾ ਦੀ ਅਪੀਲ ਤੇ ਸੁਣਵਾਈ

0
27
Balwant Rajoana

ਨਵੀਂ ਦਿੱਲੀ, 18 ਫਰਵਰੀ 2026 : ਭਾਰਤ ਦੇਸ਼ ਦੀ ਸਰਵਉਚ ਤੇ ਮਾਨਯੋਗ ਸੁਪਰੀਮ ਕੋਰਟ (Supreme Court) ਵਲੋਂ ਹੁਣ 18 ਮਾਰਚ ਨੂੰ ਬਲਵੰਤ ਸਿੰਘ ਰਾਜੋਆਣਾ ਦੀ ਅਪੀਲ ਤੇ ਸੁਣਵਾਈ (Appeal and hearing) ਕਰਨ ਦਾ ਫ਼ੈਸਲਾ ਕੀਤਾ ਹੈ ।

ਕੀ ਅਪੀਲ ਹੈ ਬਲਵੰਤ ਸਿੰਘ ਰਾਜੋਆਣਾ ਦੀ

ਮਿਲੀ ਜਾਣਕਾਰੀ ਅਨੁਸਾਰ ਸੁਪਰੀਮ ਕੋਰਟ ਨੇ ਜੋ ਬਲਵੰਤ ਸਿੰਘ ਰਾਜੋਆਣਾ (Balwant Singh Rajoana) ਦੀ ਅਪੀਲ ਤੇ ਸੁਣਵਾਈ 18 ਮਾਰਚ ‘ਤੇ ਪਾ ਦਿੱਤੀ ਹੈ ਉਸ ਅਪੀਲ ’ਚ ਰਹਿਮ ਦੀ ਬੇਨਤੀ ’ਤੇ ਫ਼ੈਸਲਾ ਕਰਨ ’ਚ ਦੇਰੀ ਕਾਰਨ ਉਸ ਦੀ ਮੌਤ ਦੀ ਸਜ਼ਾ ਨੂੰ ਉਮਰ ਕੈਦ ’ਚ ਬਦਲਣ ਦੀ ਅਪੀਲ ਕੀਤੀ ਗਈ ਹੈ । ਜਿਕਰਯੋਗ ਹੈਕਿ ਰਾਜੋਆਣਾ 29 ਸਾਲਾਂ ਤੋਂ ਵੱਧ ਸਮੇਂ ਤੋਂ ਜੇਲ੍ਹ ’ਚ ਹਨ, ਜਿਨ੍ਹਾਂ ’ਚੋਂ 15 ਸਾਲ ਤੋਂ ਵੱਧ ਸਮਾਂ ਉਹ ਮੌਤ ਦੀ ਸਜ਼ਾ ਪਾਏ ਕੈਦੀ ਵਜੋਂ ਲੰਘਾ ਚੁਕੇ ਹਨ ।

ਕੇਂਦਰ ਸਰਕਾਰ ਵਲੋਂ ਪੇਸ਼ ਵਕੀਲ ਨੇ ਕੀਤੀ ਸਮੇਂ ਦੀ ਮੰਗ

ਕੇਂਦਰ ਸਰਕਾਰ (Central Government) ਵਲੋਂ ਪੇਸ਼ ਵਕੀਲ ਨੇ ਜਸਟਿਸ ਵਿਕਰਮ ਨਾਥ, ਜਸਟਿਸ ਸੰਦੀਪ ਮੇਹਤਾ ਅਤੇ ਜਸਟਿਸ ਐਨ. ਬੀ. ਅੰਜਾਰੀਆ ਦੀ ਬੈਂਚ ਨੂੰ ਦਸਿਆ ਕਿ ਉਨ੍ਹਾਂ ਨੂੰ ਇਸ ਮਾਮਲੇ ’ਚ ਕੁੱਝ ਸਮਾਂ ਚਾਹੀਦਾ ਹੈ । ਰਾਜੋਆਣਾ ਵਲੋਂ ਪੇਸ਼ ਹੋਏ ਸੀਨੀਅਰ ਵਕੀਲ ਮੁਕੁਲ ਰੋਹਤਗੀ ਨੇ ਸਿਖਰਲੀ ਅਦਾਲਤ ਦੇ 24 ਸਤੰਬਰ-2025 ਦੇ ਹੁਕਮ ਦਾ ਹਵਾਲਾ ਦਿਤਾ ਜਿਸ ’ਚ ਕਿਹਾ ਗਿਆ ਸੀ ਕਿ ਵਿਰੋਧੀ ਧਿਰ ਵਲੋਂ ਮੁਲਤਵੀ ਲਈ ਅੱਗੇ ਕਿਸੇ ਵੀ ਅਪੀਲ ਉਤੇ ਵਿਚਾਰ ਨਹੀਂ ਕੀਤਾ ਜਾਵੇਗਾ। ਬੈਂਚ ਨੇ ਕਿਹਾ ਕਿ ਮਾਮਲੇ ਦੀ ਸੁਣਵਾਈ 18 ਮਾਰਚ ਨੂੰ ਹੋਵੇਗੀ ।

ਕਿਸ ਮਾਮਲੇ ਵਿਚ ਬੰਦ ਹਨ ਰਾਜੋਆਣਾ

ਸੁਪਰੀਮ ਕੋਰਟ ਨੇ ਇਸ ਤੋਂ ਪਹਿਲਾਂ ਕੇਂਦਰ ਸਰਕਾਰ ਨੂੰ ਰਾਜੋਆਣਾ ਦੀ ਰਹਿਮ ਦੀ ਅਪੀਲ ਬਾਰੇ ਫ਼ੈਸਲਾ ਕਰਨ ਲਈ ਕਿਹਾ ਸੀ । ਕੇਂਦਰ ਨੇ ਉਦੋਂ ਮਾਮਲੇ ਦੀ ਸੰਵੇਦਨਸ਼ੀਲਤਾ ਦਾ ਹਵਾਲਾ ਦਿੰਦਿਆਂ ਕਿਹਾ ਸੀ ਕਿ ਰਹਿਮ ਦੀ ਅਪੀਲ ਵਿਚਾਰ ਅਧੀਨ ਹੈ । ਪੰਜਾਬ ਦੇ ਸਾਬਕਾ ਮੁੱਖ ਮੰਤਰੀ (Former Chief Minister) ਬੇਅੰਤ ਸਿੰਘ ਅਤੇ 16 ਹੋਰ ਵਿਅਕਤੀ 31 ਅਗਸਤ-1995 ਨੂੰ ਚੰਡੀਗੜ੍ਹ ’ਚ ਸਿਵਲ ਸਕੱਤਰੇਤ ਦੇ ਗੇਟ ਨੇੜੇ ਹੋਏ ਧਮਾਕੇ ’ਚ ਮਾਰੇ ਗਏ ਸਨ । ਇਕ ਵਿਸ਼ੇਸ਼ ਅਦਾਲਤ ਨੇ ਜੁਲਾਈ 2007 ’ਚ ਰਾਜੋਆਣਾ ਨੂੰ ਮੌਤ ਦੀ ਸਜ਼ਾ ਸੁਣਾਈ ਸੀ ।

Read More : ਸੁਪਰੀਮ ਕੋਰਟ ਨੇ ਲਿਆ ਇਕ ਅਹਿਮ ਫੈਸਲਾ

LEAVE A REPLY

Please enter your comment!
Please enter your name here