ਅੱਜ ਹੋਵੇਗਾ ਦਿੱਲੀ ਦੇ ਮੁੱਖ ਮੰਤਰੀ ਦੇ ਨਾਂਅ ਦਾ ਐਲਾਨ
– ਸੂਬਾ ਦਫ਼ਤਰ ਵਿਚ ਬੁਲਾਈ ਗਈ ਵਿਧਾਇਕ ਦਲ ਦੀ ਮੀਟਿੰਗ
ਨਵੀਂ ਦਿੱਲੀ, 19 ਫਰਵਰੀ 2025 – ਦਿੱਲੀ ਵਿਧਾਨ ਸਭਾ ਚੋਣਾਂ ਦੇ ਨਤੀਜਿਆਂ ਤੋਂ 11 ਦਿਨ ਬਾਅਦ, ਅੱਜ ਮੁੱਖ ਮੰਤਰੀ ਦੇ ਨਾਮ ਦਾ ਐਲਾਨ ਹੋਵੇਗਾ। ਇਸ ਦੇ ਲਈ, ਸੂਬਾ ਦਫ਼ਤਰ ਵਿਚ ਵਿਧਾਇਕ ਦਲ ਦੀ ਇਕ ਮੀਟਿੰਗ ਬੁਲਾਈ ਗਈ ਹੈ। ਸ਼ਾਮ 7 ਵਜੇ ਭਾਜਪਾ ਵਿਧਾਇਕ ਦਲ ਦੀ ਬੈਠਕ ਬੁਲਾਈ ਗਈ ਹੈ, ਜਿਸ ’ਚ ਭਾਜਪਾ ਵਿਧਾਇਕ ਦਲ ਦੇ ਨੇਤਾ ਦੀ ਚੋਣ ਹੋਵੇਗੀ।
ਇਹ ਵੀ ਪੜ੍ਹੋ: Champions Trophy ਦਾ ਆਗਾਜ਼ ਅੱਜ ਤੋਂ: ਪਹਿਲਾ ਮੈਚ ਪਾਕਿਸਤਾਨ ਅਤੇ ਨਿਊਜ਼ੀਲੈਂਡ ਵਿਚਾਲੇ ਹੋਵੇਗਾ
ਬੈਠਕ ’ਚ ਕੇਂਦਰੀ ਲੀਡਰਸ਼ਿਪ ਦੇ ਕਈ ਸੀਨੀਅਰ ਨੇਤਾ ਵੀ ਰਹਿ ਸਕਦੇ ਹਨ ਮੌਜੂਦ
ਇਸ ਬੈਠਕ ’ਚ ਕੇਂਦਰੀ ਲੀਡਰਸ਼ਿਪ ਦੇ ਕਈ ਸੀਨੀਅਰ ਨੇਤਾ ਵੀ ਮੌਜੂਦ ਰਹਿ ਸਕਦੇ ਹਨ। ਮੰਨਿਆ ਜਾ ਰਿਹਾ ਹੈ ਕਿ ਮੁੱਖ ਮੰਤਰੀ ਅਹੁਦੇ ਲਈ ਕੁਝ ਪ੍ਰਮੁੱਖ ਨਾਵਾਂ ’ਤੇ ਮੰਥਨ ਚੱਲ ਰਿਹਾ ਹੈ ਅਤੇ ਆਖਰੀ ਫੈਸਲਾ ਇਸ ਬੈਠਕ ’ਚ ਹੋਵੇਗਾ। ਸੀ. ਐੱਮ. ਦੇ ਨਾਂ ’ਤੇ ਮੋਹਰ ਲੱਗਣ ਤੋਂ ਬਾਅਦ ਐੱਲ. ਜੀ. ਵੀ. ਕੇ. ਸਕਸੈਨਾ ਨਾਲ ਮੁਲਾਕਾਤ ਕਰ ਕੇ ਸਰਕਾਰ ਬਣਾਉਣ ਲਈ ਭਾਜਪਾ ਆਪਣਾ ਦਾਅਵਾ ਪੇਸ਼ ਕਰੇਗੀ।
ਪਾਰਟੀ ਪ੍ਰਧਾਨ ਜੇ.ਪੀ. ਨੱਢਾ ਪਹਿਲਾਂ ਹੀ ਸਪੱਸ਼ਟ ਕਰ ਚੁੱਕੇ ਹਨ ਕਿ ਮੁੱਖ ਮੰਤਰੀ ਚੁਣੇ ਹੋਏ ਵਿਧਾਇਕਾਂ ਵਿਚੋਂ ਹੋਵੇਗਾ। ਮੀਟਿੰਗ ਵਿਚ ਕੈਬਨਿਟ ਮੰਤਰੀਆਂ ਦੇ ਨਾਵਾਂ ਦਾ ਐਲਾਨ ਵੀ ਕੀਤਾ ਜਾ ਸਕਦਾ ਹੈ। ਮੁੱਖ ਮੰਤਰੀ ਦਾ ਸਹੁੰ ਚੁੱਕ ਸਮਾਗਮ 20 ਫਰਵਰੀ ਨੂੰ ਰਾਮਲੀਲਾ ਮੈਦਾਨ ਵਿਚ ਹੋਵੇਗਾ।