ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ || Punjab Update

0
56
07 schools of the state named after freedom fighters and martyrs: Harjot Singh Bains

ਸੂਬੇ ਦੇ 07 ਸਕੂਲਾਂ ਦੇ ਨਾਮ ਸੁਤੰਤਰਤਾ ਸੰਗਰਾਮੀਆਂ ਤੇ ਸ਼ਹੀਦਾਂ ਦੇ ਨਾਮ ‘ਤੇ ਰੱਖੇ: ਹਰਜੋਤ ਸਿੰਘ ਬੈਂਸ

CM ਮਾਨ ਦੀ ਅਗਵਾਈ ਵਾਲੀ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਨੂੰ ਸਨਮਾਨ ਦੇਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਨੂੰ ਇਹਨਾਂ ਸਖ਼ਸ਼ੀਅਤਾਂ ਤੋਂ ਜਾਣੂ ਕਰਵਾਉਣ ਦੇ ਮਕਸਦ ਨਾਲ ਸੂਬੇ ਦੇ 07 ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਲਿਆ ਗਿਆ ਹੈ।

7 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ

ਇਸ ਸਬੰਧੀ ਜਾਣਕਾਰੀ ਦਿੰਦਿਆਂ ਪੰਜਾਬ ਦੇ ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਸਰਕਾਰੀ ਸਕੂਲਾਂ ਦੇ ਨਾਮ ‘ਤੇ ਰੱਖਣ ਦਾ ਫੈਸਲਾ ਕੀਤਾ ਗਿਆ ਸੀ ਜਿਸ ਤਹਿਤ ਹੁਣ 07 ਸਰਕਾਰੀ ਸਕੂਲਾਂ ਦੇ ਨਾਮ ਬਦਲੇ ਗਏ ਹਨ। ਸ. ਬੈਂਸ ਨੇ ਕਿਹਾ ਕਿ ਮੁੱਖ ਮੰਤਰੀ ਸ. ਭਗਵੰਤ ਸਿੰਘ ਮਾਨ ਦੀ ਇੱਛਾ ਅਨੁਸਾਰ ਸਰਕਾਰੀ ਸਕੂਲਾਂ ਦੇ ਨਾਮ ਅਜ਼ਾਦੀ ਘੁਲਾਟੀਆਂ ਅਤੇ ਸ਼ਹੀਦ ਸੈਨਿਕਾਂ ਦੇ ਨਾਮ ‘ਤੇ ਰੱਖੇ ਜਾ ਰਹੇ ਹਨ ਤਾਂ ਜੋ ਇਨ੍ਹਾਂ ਹਸਤੀਆਂ ਦੀਆਂ ਕੁਰਬਾਨੀਆਂ ਤੋਂ ਸਾਡੀਆਂ ਆਉਣ ਵਾਲੀਆਂ ਪੀੜ੍ਹੀਆਂ ਵੀ ਜਾਣੂ ਹੋ ਸਕਣ।

ਕਿਹੜੇ -ਕਿਹੜੇ ਸਕੂਲਾਂ ਦੇ ਬਦਲੇ ਗਏ ਨਾਂ ?

ਸਿੱਖਿਆ ਮੰਤਰੀ ਸ. ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਜਿਹਨਾਂ ਸਰਕਾਰੀ ਸਕੂਲਾਂ ਦੇ ਨਾਂ ਬਦਲੇ ਗਏ ਹਨ ਉਹਨਾਂ ਵਿੱਚ ਬਰਨਾਲਾ ਜ਼ਿਲ੍ਹੇ ਦੇ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਦਰਬਾਰਾ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਛੰਨਾ ਗੁਲਾਬ ਸਿੰਘ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਦਾ ਨਾਮ ਬਦਲ ਕੇ ਸੁਤੰਤਰਤਾ ਸੰਗਰਾਮੀ ਲਾਭ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਜੁਮਲਾ ਮਾਲਕਾਨ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਦੇ ਨਾਂ ‘ਤੇ ਰੱਖਿਆ

ਇਸੇ ਤਰ੍ਹਾਂ ਮਾਨਸਾ ਜ਼ਿਲ੍ਹੇ ਦੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਦਾ ਨਾਮ ਬਦਲ ਸੁਤੰਤਰਤਾ ਸੰਗਰਾਮੀ ਸੇਵਾ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ ਬਰ੍ਹੇ ਅਤੇ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਦਾ ਨਾਮ ਸੁਤੰਤਰਤਾ ਸੰਗਰਾਮੀ ਸ਼ਾਮ ਸਿੰਘ ਸਰਕਾਰੀ ਸੀਨੀਅਰ ਸੈਕੰਡਰੀ ਸਕੂਲ (ਲੜਕੇ) ਬੁਢਲਾਡਾ ਰੱਖਣ ਦਾ ਫੈਸਲਾ ਕੀਤਾ ਹੈ।

ਇਹ ਵੀ ਪੜ੍ਹੋ : ਅੰਮ੍ਰਿਤਸਰ ਪੁਲਿਸ ਨੂੰ ਮਿਲੀ ਵੱਡੀ ਸਫਲਤਾ , 6 ਵਿਅਕਤੀਆਂ ਨੂੰ ਹਥਿਆਰਾਂ ਸਣੇ ਕੀਤਾ ਗ੍ਰਿਫਤਾਰ

ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ

ਸਿੱਖਿਆ ਮੰਤਰੀ ਨੇ ਦੱਸਿਆ ਕਿ ਲੁਧਿਆਣਾ ਜ਼ਿਲ੍ਹੇ ਦੇ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਦਾ ਨਾਮ ਸੁਤੰਤਰਤਾ ਸੰਗਰਾਮੀ ਬੀਰ ਸਿੰਘ ਸਰਕਾਰੀ (ਕੰ) ਸੀਨੀਅਰ ਸੈਕੰਡਰੀ ਸਕੂਲ ਸਵੱਦੀ ਕਲਾਂ ਅਤੇ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਦਾ ਨਾਮ ਸ਼ਹੀਦ ਏ.ਐਸ.ਆਈ.ਗੁਰਮੁੱਖ ਸਿੰਘ ਸਰਕਾਰੀ ਪ੍ਰਾਇਮਰੀ ਸਕੂਲ ਝੋਰੜਾਂ ਰੱਖਣ ਦਾ ਫੈਸਲਾ ਕੀਤਾ ਗਿਆ ਹੈ। ਹਰਜੋਤ ਸਿੰਘ ਬੈਂਸ ਨੇ ਦੱਸਿਆ ਕਿ ਸਕੂਲ ਆਫ਼ ਐਮੀਨੈਸ ਮੋਰਿੰਡਾ ਦਾ ਨਾਮ ਬਦਲ ਕੇ ਸ਼ਹੀਦ ਸੂਬੇਦਾਰ ਮੇਵਾ ਸਿੰਘ ਸਕੂਲ ਆਫ਼ ਐਮੀਨੈਸ ਮੋਰਿੰਡਾ ਰੱਖਣ ਦਾ ਫੈਸਲਾ ਕੀਤਾ ਗਿਆ ਹੈ।

 

 

LEAVE A REPLY

Please enter your comment!
Please enter your name here