A big accident happened with a school bus, 14 children were injured

ਸਕੂਲ ਬੱਸ ਨਾਲ ਵਾਪਰਿਆ ਵੱਡਾ ਭਾਣਾ , 14 ਬੱਚੇ ਹੋਏ ਜ਼ਖਮੀ || News of Punjab

ਪੰਜਾਬ ਵਿੱਚ ਆਏ ਦਿਨ ਸੜਕ ਹਾਦਸੇ ਵਾਪਰਨ ਦੀਆਂ ਖ਼ਬਰਾਂ ਸੁਣਨ ਅਤੇ ਦੇਖਣ ਨੂੰ ਮਿਲਦੀਆਂ ਹਨ | ਅਜਿਹਾ ਹੀ ਇੱਕ ਹੋਰ ਹਾਦਸਾ ਵਾਪਰਿਆ ਹੈ ਜਿੱਥੇ ਕਿ ਇੱਕ ਤੇਜ਼ ਰਫ਼ਤਾਰ ਸਕੂਲੀ ਬੱਸ ਅਤੇ ਟਰੱਕ ਦੀ ਭਿਆਨਕ ਟੱਕਰ ਹੋਈ ਹੈ। ਇਹ ਹਾਦਸਾ ਬਠਿੰਡਾ- ਚੰਡੀਗੜ੍ਹ ਮੁੱਖ ਮਾਰਗ ‘ਤੇ ਵਾਪਰਿਆ ਹੈ | ਜਿਸ ਕਾਰਨ ਹਾਦਸੇ ਦੌਰਾਨ 14 ਸਕੂਲੀ ਬੱਚੇ ਜ਼ਖਮੀ ਹੋ ਗਏ | ਜਿਸ ਤੋਂ ਬਾਅਦ ਰਾਹਗੀਰਾਂ ਨੇ ਐਂਬੂਲੈਂਸ ਦੀ ਮਦਦ ਨਾਲ ਜ਼ਖਮੀ ਬੱਚਿਆਂ ਨੂੰ ਸਿਵਲ ਹਸਪਤਾਲ ਧਨੌਲਾ ਵਿਖੇ ਦਾਖਲ ਕਰਵਾਇਆ ।

ਬੱਸ ਪੂਰੀ ਤਰ੍ਹਾਂ ਹੋਈ ਚਕਨਾਚੂਰ

ਇਹ ਬੱਸ ਗ੍ਰੀਨ ਫੀਲਡ ਕਾਨਵੈਂਟ ਸਕੂਲ ਦਾਨਗੜ੍ਹ ਦੀ ਦੱਸੀ ਜਾ ਰਹੀ ਹੈ। ਇਹ ਹਾਦਸਾ ਉਸ ਸਮੇਂ ਵਾਪਰਿਆ ਜਦੋਂ ਧਨੌਲਾ ਤੋਂ ਪਿੰਡ ਭੱਠਲ ਨੂੰ ਜਾਂਦੀ ਸੜਕ ਦੇ ਕੋਲ ਇੱਕ ਤੇਜ਼ ਰਫ਼ਤਾਰ ਸਕੂਲ ਬੱਸ ਦੀ ਟਰੱਕ ਨਾਲ ਟੱਕਰ ਹੋ ਗਈ।

ਟੱਕਰ ਇੰਨੀ ਜ਼ੋਰਦਾਰ ਸੀ ਕਿ ਬੱਸ ਦਾ ਅਗਲਾ ਹਿੱਸਾ ਪੂਰੀ ਤਰ੍ਹਾਂ ਨਾਲ ਚਕਨਾਚੂਰ ਹੋ ਗਿਆ। ਇਸ ਦੌਰਾਨ ਬੱਸ ਡਰਾਈਵਰ ਅਤੇ ਮਹਿਲਾ ਹੈਲਪਰ ਸਮੇਤ ਕਰੀਬ 14 ਬੱਚੇ ਜ਼ਖ਼ਮੀ ਹੋ ਗਏ। ਬੱਸ ਡਰਾਈਵਰ ਨੇ ਦੱਸਿਆ ਕਿ ਉਹ ਗ੍ਰੀਨ ਫੀਲਡ ਸਕੂਲ ਦਾਨਗੜ੍ਹ ਦੀ ਬੱਸ ਚਲਾਉਂਦਾ ਹੈ। ਅੱਜ ਸਵੇਰੇ ਜਦੋਂ ਉਹ ਬੱਚਿਆਂ ਨਾਲ ਸਕੂਲ ਜਾ ਰਿਹਾ ਸੀ ਤਾਂ ਸਾਹਮਣੇ ਤੋਂ ਆ ਰਹੇ ਕੈਂਟਰ ਨਾਲ ਬੱਸ ਦੀ ਟੱਕਰ ਹੋ ਗਈ। ਉਸ ਨੇ ਦੱਸਿਆ ਕਿ ਸਕੂਲ ਵਿੱਚ 40 ਦੇ ਕਰੀਬ ਬੱਚੇ ਸਨ, ਪਰ ਜ਼ਖ਼ਮੀਆਂ ਬਾਰੇ ਉਸ ਨੂੰ ਕੁਝ ਨਹੀਂ ਪਤਾ। ਉਸ ਨੇ ਦੱਸਿਆ ਕਿ ਬੱਸ ਅਤੇ ਕੈਂਟਰ ਦੀ ਆਹਮੋ-ਸਾਹਮਣੇ ਟੱਕਰ ਹੋ ਗਈ।

ਸਕੂਲ ਬੱਸ ਦੀ ਰਫਤਾਰ ਸੀ ਤੇਜ਼

ਇਸ ਹਾਦਸੇ ਸਬੰਧੀ ਚਸ਼ਮਦੀਦ ਇੰਦਰਜੀਤ ਸਿੰਘ ਨੇ ਦੱਸਿਆ ਕਿ ਬਠਿੰਡਾ ਚੰਡੀਗੜ੍ਹ ਰੋਡ ‘ਤੇ ਪਿੰਡ ਭੱਠਲ ਨੇੜੇ ਸਕੂਲ ਬੱਸ ਅਤੇ ਟਰੱਕ ਵਿਚਕਾਰ ਹਾਦਸਾ ਵਾਪਰ ਗਿਆ। ਉਸ ਨੇ ਦੱਸਿਆ ਕਿ ਸਕੂਲ ਬੱਸ ਦੀ ਰਫਤਾਰ ਤੇਜ਼ ਹੋਣ ਕਾਰਨ ਬੱਸ ਟਰੱਕ ਦੇ ਪਿਛਲੇ ਹਿੱਸੇ ਨਾਲ ਟਕਰਾ ਗਈ। ਜਿਸ ਕਾਰਨ ਇਹ ਹਾਦਸਾ ਵਾਪਰ ਗਿਆ ।

ਇਸ ਤੋਂ ਇਲਾਵਾ ਸਰਕਾਰੀ ਹਸਪਤਾਲ ਧਨੌਲਾ ਦੇ ਡਾਕਟਰ ਨੇ ਦੱਸਿਆ ਕਿ ਅੱਜ ਸਵੇਰੇ 8 ਵਜੇ ਦੇ ਕਰੀਬ ਸਕੂਲੀ ਬੱਸ ਦਾ ਹਾਦਸਾ ਹੋਇਆ ਹੈ। ਜਿਸ ਵਿੱਚ ਕਈ ਬੱਚੇ ਅਤੇ ਸਟਾਫ਼ ਮੈਂਬਰ ਹਸਪਤਾਲ ਵਿੱਚ ਦਾਖ਼ਲ ਹਨ। ਉਨ੍ਹਾਂ ਨੂੰ ਤੁਰੰਤ ਮੁੱਢਲੀ ਸਹਾਇਤਾ ਦਿੱਤੀ ਗਈ।

 

LEAVE A REPLY

Please enter your comment!
Please enter your name here