ਸੀਬੀਐਸਈ ਨੇ 27 ਸਕੂਲਾਂ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕਾਰਣ || educational News

0
46

ਸੀਬੀਐਸਈ ਨੇ 27 ਸਕੂਲਾਂ ਨੂੰ ਜਾਰੀ ਕੀਤਾ ਨੋਟਿਸ, ਜਾਣੋ ਕਾਰਣ

ਸੀਬੀਐਸਈ ਨੇ 27 ਸਕੂਲਾਂ ਨੂੰ ਡੰਮੀ ਦਾਖ਼ਲੇ ਅਤੇ ਹੋਰ ਕਾਨੂੰਨਾਂ ਦੀ ਉਲੰਘਣਾ ਦਾ ਦੋਸ਼ੀ ਪਾਇਆ ਹੈ, ਜਿਸ ਕਾਰਨ ਉਨ੍ਹਾਂ ਨੂੰ ਨੋਟਿਸ ਜਾਰੀ ਕੀਤਾ ਹੈ। ਇਸ ਵਿੱਚ ਦਿੱਲੀ ਅਤੇ ਰਾਜਸਥਾਨ ਖੇਤਰ ਦੇ ਸਕੂਲ ਸ਼ਾਮਲ ਹਨ। CBSE ਨੇ ਦਿੱਲੀ ਅਤੇ ਰਾਜਸਥਾਨ ਦੇ 27 ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਹੈ। ਦੱਸਿਆ ਜਾ ਰਿਹਾ ਹੈ ਕਿ ਇਨ੍ਹਾਂ ਸਕੂਲਾਂ ਵਿੱਚ ਡੰਮੀ ਦਾਖ਼ਲੇ ਦਿੱਤੇ ਜਾ ਰਹੇ ਸਨ।

ਨਿਯਮਾਂ ਦੀ ਵੀ ਅਣਦੇਖੀ ਕੀਤੀ

ਇਸ ਤੋਂ ਇਲਾਵਾ ਸੀਬੀਐਸਈ ਵੱਲੋਂ ਬਣਾਏ ਗਏ ਕਈ ਹੋਰ ਨਿਯਮਾਂ ਦੀ ਵੀ ਅਣਦੇਖੀ ਕੀਤੀ ਜਾ ਰਹੀ ਹੈ। ਅਧਿਕਾਰੀਆਂ ਦਾ ਕਹਿਣਾ ਹੈ ਕਿ ਕਈ ਸਕੂਲ ਨਿਯਮਾਂ ਦੀ ਉਲੰਘਣਾ ਕਰ ਰਹੇ ਸਨ, ਜਿਸ ਕਾਰਨ ਇਨ੍ਹਾਂ ਸਕੂਲਾਂ ਨੂੰ ਕਾਰਨ ਦੱਸੋ ਨੋਟਿਸ ਜਾਰੀ ਕੀਤੇ ਗਏ ਹਨ। ਪ੍ਰਾਪਤ ਜਾਣਕਾਰੀ ਅਨੁਸਾਰ ਸੀਬੀਐਸਈ ਦੀ ਟੀਮ ਨੇ ਇਨ੍ਹਾਂ ਵਿੱਚੋਂ ਕੁਝ ਸਕੂਲਾਂ ਦਾ ਅਚਨਚੇਤ ਨਿਰੀਖਣ ਕੀਤਾ ਸੀ। ਇਸ ਦੌਰਾਨ ਉਨ੍ਹਾਂ ਨੇ ਸਕੂਲ ਦੇ ਦਾਖਲਿਆਂ ਵਿਚ ਕਈ ਖਾਮੀਆਂ ਪਾਈਆਂ।

ਕਈ ਸਕੂਲਾਂ ਵਿਚ 11ਵੀਂ-12ਵੀਂ ਜਮਾਤ ਵਿੱਚ ਵਿਦਿਆਰਥੀਆਂ ਦੀ ਦਾਖਲਾ ਗਿਣਤੀ ਜ਼ਿਆਦਾ ਦਿਖਾਈ ਗਈ, ਜਦੋਂ ਕਿ ਵਿਦਿਆਰਥੀਆਂ ਦੀ ਅਸਲ ਗਿਣਤੀ ਘੱਟ ਸੀ। ਇੰਨਾ ਹੀ ਨਹੀਂ, ਇਨ੍ਹਾਂ ਸਕੂਲਾਂ ਵਿਚ ਦਾਖਲੇ, ਹਾਜ਼ਰੀ ਤੋਂ ਲੈ ਕੇ ਕਈ ਹੋਰ ਦਿਸ਼ਾ-ਨਿਰਦੇਸ਼ਾਂ ਦੀ ਵੀ ਪਾਲਣਾ ਨਹੀਂ ਕੀਤੀ ਜਾ ਰਹੀ ਸੀ।

ਦਿੱਲੀ ਖੇਤਰ ਦੇ 22 ਸਕੂਲ ਅਤੇ ਅਜਮੇਰ ਖੇਤਰ ਦੇ ਪੰਜ ਸਕੂਲ ਸ਼ਾਮਲ

ਸੀਬੀਐਸਈ ਨੇ ਜਿਨ੍ਹਾਂ ਸਕੂਲਾਂ ਨੂੰ ਨੋਟਿਸ ਜਾਰੀ ਕੀਤਾ ਗਿਆ ਹੈ, ਉਨ੍ਹਾਂ ਵਿੱਚ ਦਿੱਲੀ ਖੇਤਰ ਦੇ 22 ਸਕੂਲ ਅਤੇ ਅਜਮੇਰ ਖੇਤਰ ਦੇ ਪੰਜ ਸਕੂਲ ਸ਼ਾਮਲ ਹਨ। ਸੀਬੀਐਸਈ ਨੇ ਇਨ੍ਹਾਂ ਸਕੂਲਾਂ ਵਿੱਚ ਨਿਯਮਾਂ ਦੀ ਉਲੰਘਣਾ ਪਾਈ। ਜਿਸ ਤੋਂ ਬਾਅਦ ਉਸ ਨੂੰ ਨੋਟਿਸ ਜਾਰੀ ਕੀਤਾ ਗਿਆ।

ਹਾਜ਼ਰੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ

CBSE ਨੇ ਇਨ੍ਹਾਂ ਸਾਰੇ ਸਕੂਲਾਂ ਨੂੰ ਵਿਦਿਆਰਥੀਆਂ ਦੇ ਦਾਖਲੇ ਅਤੇ ਹਾਜ਼ਰੀ ਨੂੰ ਲੈ ਕੇ ਕਾਰਨ ਦੱਸੋ ਨੋਟਿਸ ਜਾਰੀ ਕੀਤਾ ਹੈ, ਹੁਣ ਇਨ੍ਹਾਂ ਸਕੂਲਾਂ ਨੂੰ ਇਸ ਦਾ ਜਵਾਬ ਦੇਣਾ ਹੋਵੇਗਾ। ਜੇਕਰ CBSE ਉਨ੍ਹਾਂ ਦੇ ਜਵਾਬਾਂ ਤੋਂ ਸੰਤੁਸ਼ਟ ਨਹੀਂ ਹੈ, ਤਾਂ ਅਗਲੀ ਕਾਰਵਾਈ ਕੀਤੀ ਜਾ ਸਕਦੀ ਹੈ। ਇਸ ਤੋਂ ਪਹਿਲਾਂ ਵੀ ਸੀਬੀਐਸਈ ਵੱਲੋਂ ਵਿਦਿਆਰਥੀਆਂ ਦੇ ਫਰਜ਼ੀ ਨੰਬਰ ਦਿਖਾਉਣ ਕਾਰਨ 20 ਤੋਂ ਵੱਧ ਸਕੂਲਾਂ ਦੀ ਮਾਨਤਾ ਰੱਦ ਕੀਤੀ ਜਾ ਚੁੱਕੀ ਹੈ।

LEAVE A REPLY

Please enter your comment!
Please enter your name here