ਪ੍ਰਾਈਵੇਟ ਸਕੂਲਾਂ ਲਈ CM ਮਾਨ ਨੇ ਜਾਰੀ ਕੀਤਾ ਟਵੀਟ || Punjab News || Today News
ਪੰਜਾਬ ਭਰ ਵਿੱਚ ਗਰਮੀ ਜ਼ਿਆਦਾ ਵੱਧਣ ਕਾਰਨ ਬੱਚਿਆਂ ਨੂੰ ਸਕੂਲ ਜਾਣ ‘ਚ ਕਾਫੀ ਦਿੱਕਤਾਂ ਦਾ ਸਾਹਮਣਾ ਕਰਨਾ ਪੈ ਰਿਹਾ ਸੀ | ਜਿਸਦੇ ਨੂੰ ਦੇਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਕੂਲਾਂ ਵਿੱਚ 21 ਮਈ ਯਾਨੀ ਅੱਜ ਤੋਂ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ | ਇਸੇ ਦੇ ਵਿਚਕਾਰ ਕੁਝ ਪ੍ਰਾਈਵੇਟ ਸਕੂਲਾਂ ‘ਚ ਛੁੱਟੀਆਂ ਨੂੰ ਲੈ ਕੇ ਦੁਚਿੱਤੀ ਦੀ ਸਥਿਤੀ ਪੈਦਾ ਹੋ ਗਈ ਸੀ ਪਰ ਹੁਣ ਭਗਵੰਤ ਮਾਨ ਵੱਲੋਂ ਇਕ ਟਵੀਟ ਜਾਰੀ ਕਰ ਇਸ ਉਲਝਣ ਨੂੰ ਸਪੱਸ਼ਟ ਕਰ ਦਿੱਤਾ ਗਿਆ ਹੈ |
ਸੀ.ਐਮ. ਮਾਨ ਨੇ ਟਵੀਟ ਰਾਹੀਂ ਕਿਹਾ ਹੈ ਕਿ ਸਕੂਲਾਂ ‘ਚ ਛੁੱਟੀਆਂ ਦਾ ਐਲਾਨ ਸਾਰੇ ਪ੍ਰਾਈਵੇਟ ਸਕੂਲਾਂ ‘ਤੇ ਵੀ ਲਾਗੂ ਹੈ, ਕੋਈ ਗਲਤਫਹਿਮੀ ਨਹੀਂ ਹੋਣੀ ਚਾਹੀਦੀ।
ਇਹ ਵੀ ਪੜ੍ਹੋ :ਚਾਰ ਧਾਮ ਦੀ ਯਾਤਰਾ ‘ਤੇ ਜਾਣ ਵਾਲਿਆਂ ਲਈ ਵੱਡੀ ਖਬਰ , ਦਰਸ਼ਨਾਂ ਤੋਂ ਪਹਿਲਾਂ ਜਾਣ ਲਓ ਨਵੇਂ ਨਿਯਮ
10 ਜ਼ਿਲ੍ਹਿਆਂ ਵਿੱਚ ਜਾਰੀ ਕੀਤਾ ਗਿਆ ਰੈੱਡ ਅਲਰਟ
ਵਧਦੀ ਗਰਮੀ ਦੇ ਮੱਦੇਨਜ਼ਰ ਮੁੱਖ ਮੰਤਰੀ ਭਗਵੰਤ ਮਾਨ ਨੇ ਸਕੂਲਾਂ ਵਿੱਚ ਛੁੱਟੀਆਂ ਦਾ ਐਲਾਨ ਕੀਤਾ ਹੈ | ਜੇਕਰ ਗੱਲ ਕੀਤੀ ਜਾਵੇ ਸੂਬੇ ਵਿਚ ਵੱਧਦੀ ਗਰਮੀ ਦੀ ਤਾਂ ਮੌਸਮ ਵਿਭਾਗ ਵੱਲੋਂ ਸੂਬੇ ਦੇ 10 ਜ਼ਿਲ੍ਹਿਆਂ ਵਿੱਚ ਰੈੱਡ ਅਲਰਟ ਜਾਰੀ ਕੀਤਾ ਗਿਆ ਹੈ। ਆਉਣ ਵਾਲੇ ਕਈ ਦਿਨਾਂ ਤੱਕ ਇਸ ਦਾ ਅਸਰ ਦਿਖਾਈ ਦੇਣਾ ਸ਼ੁਰੂ ਹੋ ਜਾਵੇਗਾ | ਪੰਜਾਬ ਦੇ ਬਠਿੰਡਾ ਵਿੱਚ ਦੂਜੇ ਦਿਨ ਵੀ ਤਾਪਮਾਨ ਸਭ ਤੋਂ ਵੱਧ ਰਿਹਾ। ਇਸ ਦੇ ਨਾਲ ਹੀ ਆਉਣ ਵਾਲੇ ਕਈ ਦਿਨਾਂ ਤੱਕ ਗਰਮੀ ਤੋਂ ਰਾਹਤ ਮਿਲਣ ਦੀ ਕੋਈ ਸੰਭਾਵਨਾ ਨਹੀਂ ਹੈ।