ਚੰਡੀਗੜ੍ਹ, 7 ਜਨਵਰੀ 2026 : ਪੰਜਾਬ ਸਕੂਲ ਸਿੱਖਿਆ ਬੋਰਡ (Punjab School Education Board) ਨੇ ਸਾਲ 2025-26 ਦੇ ਅਕਾਦਮਿਕ ਸੈਸ਼ਨ ਦੌਰਾਨ ਪੰਜਾਬ ਦੇ ਸਰਕਾਰੀ ਸਕੂਲਾਂ ਵਿੱਚ ਪੜ੍ਹ ਰਹੇ 5ਵੀਂ, 8ਵੀਂ, 10ਵੀਂ ਅਤੇ 12ਵੀਂ ਜਮਾਤ ਦੇ ਵਿਦਿਆਰਥੀਆਂ ਲਈ ਪ੍ਰੀ-ਬੋਰਡ/ਟਰਮ ਪ੍ਰੀਖਿਆ (pre-board exam) 2 ਦੀ ਡੇਟਸ਼ੀਟ ਜਾਰੀ ਕਰ ਦਿੱਤੀ ਗਈ ਹੈ। ਇਹ ਜਾਣਕਾਰੀ ਸੂਬੇ ਦੇ ਸਾਰੇ ਸਕੂਲਾਂ ਅਤੇ ਸਿੱਖਿਆ ਅਧਿਕਾਰੀਆਂ ਨੂੰ ਭੇਜੇ ਗਏ ਇੱਕ ਨੋਟੀਫਿਕੇਸ਼ਨ ਰਾਹੀਂ ਦਿੱਤੀ ਗਈ ਹੈ ।
ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ ਪ੍ਰੀ ਬੋਰਡ ਪ੍ਰੀਖਿਆਵਾਂ
ਨੋਟੀਫਿਕੇਸ਼ਨ ਅਨੁਸਾਰ ਸਾਰੇ ਸਰਕਾਰੀ ਸਕੂਲਾਂ ਵਿੱਚ ਵਿਦਿਆਰਥੀਆਂ ਲਈ ਪ੍ਰੀ-ਬੋਰਡ (pre-board exam) ਪ੍ਰੀਖਿਆਵਾਂ ਸੁਚਾਰੂ ਢੰਗ ਨਾਲ ਕਰਵਾਈਆਂ ਜਾਣਗੀਆਂ। ਸਿੱਖਿਆ ਵਿਭਾਗ ਨੇ ਸਾਰੇ ਸਕੂਲ ਪ੍ਰਿੰਸੀਪਲਾਂ ਅਤੇ ਜ਼ਿਲ੍ਹਾ ਸਿੱਖਿਆ ਅਧਿਕਾਰੀਆਂ ਨੂੰ ਅਪੀਲ ਕੀਤੀ ਹੈ ਕਿ ਉਹ ਵਿਦਿਆਰਥੀਆਂ ਨੂੰ ਸਮੇਂ ਸਿਰ ਸੂਚਿਤ ਕਰਨ ਅਤੇ ਪ੍ਰੀਖਿਆਵਾਂ ਲਈ ਜ਼ਰੂਰੀ ਤਿਆਰੀਆਂ ਨੂੰ ਯਕੀਨੀ ਬਣਾਉਣ ।
ਕਿਹੜੀਆਂ ਕਲਾਸਾਂ ਲਈ ਜਾਰੀ ਕੀਤੀ ਗਈ ਹੈ ਪ੍ਰੀ ਬੋਰਡ ਪ੍ਰੀਖਿਆ ਸੂਚੀ ਜਾਰੀ
ਪ੍ਰੀ-ਬੋਰਡ/ਟਰਮ ਪ੍ਰੀਖਿਆ (pre-board exam) 2 ਦੀ ਡੇਟਸ਼ੀਟ ਵਿਦਿਆਰਥੀਆਂ ਨੂੰ ਆਪਣੇ ਟਰਮ ਦੀ ਤਿਆਰੀ ਲਈ ਕਾਫ਼ੀ ਸਮਾਂ ਪ੍ਰਦਾਨ ਕਰੇਗੀ । SCERT ਨੇ ਕਿਹਾ ਹੈ ਕਿ ਪ੍ਰੀਖਿਆਵਾਂ (Exams) ਦੌਰਾਨ ਵਿਦਿਆਰਥੀਆਂ (Student) ਦੀ ਸਹੂਲਤ ਅਤੇ ਪ੍ਰਬੰਧਾਂ ਵੱਲ ਵਿਸ਼ੇਸ਼ ਧਿਆਨ ਦਿੱਤਾ ਜਾਵੇਗਾ, ਜਿਸ ਨਾਲ ਪ੍ਰੀਖਿਆਵਾਂ ਦਾ ਸ਼ਾਂਤੀਪੂਰਨ ਅਤੇ ਸੁਚਾਰੂ ਢੰਗ ਨਾਲ ਸੰਚਾਲਨ ਯਕੀਨੀ ਬਣਾਇਆ ਜਾਵੇਗਾ । ਜਿਨ੍ਹਾਂ ਜਮਾਤਾਂ ਲਈ ਪ੍ਰੀ ਬੋਰਡ ਪ੍ਰੀਖਿਆ ਡੇਟਸ਼ੀਟ ਜਾਰੀ ਕੀਤੀ ਗਈ ਹੈ ਉਹ 5ਵੀਂ, 8ਵੀਂ, 10ਵੀਂ ਅਤੇ 12ਵੀਂ ਹਨ ।
Read More : ਠੰਢ ਦੇ ਮੱਦੇਨਜ਼ਰ ਸਰਕਾਰ ਨੇ ਕੀਤਾ ਸਕੂਲਾਂ ਦੀਆਂ ਛੁੱਟੀਆਂ ਦੇ ਸਮੇਂ ਵਿਚ ਵਾਧਾ









