ਸਕੂਲਾਂ ‘ਚ ਲਾਏ ਜਾ ਰਹੇ ਸਮਰ ਕੈਂਪਾਂ ਖਿਲਾਫ ਸਿੱਖਿਆ ਵਿਭਾਗ ਨੇ ਜਾਰੀ ਕੀਤੀਆਂ ਸਖਤ ਹਦਾਇਤਾਂ
ਪੂਰੇ ਭਾਰਤ ਵਿੱਚ ਬੇਅੰਤ ਗਰਮੀ ਪੈ ਰਹੀ ਹੈ | ਉੱਥੇ ਹੀ ਹੁਣ ਸਕੂਲਾਂ ‘ਚ ਲਾਏ ਜਾ ਰਹੇ ਸਮਰ ਕੈਂਪਾਂ ਖਿਲਾਫ ਸਿੱਖਿਆ ਵਿਭਾਗ ਨੇ ਸਖਤ ਹਦਾਇਤਾਂ ਜਾਰੀ ਕਰ ਦਿੱਤੀਆਂ ਹਨ | ਜਿਸਦੇ ਤਹਿਤ ਜਿਲ੍ਹਾ ਸਿੱਖਿਆ ਅਫਸਰ (ਸੈ: ਸਿ) ਲੁਧਿਆਣਾ ਵੱਲੋਂ ਸਕੂਲਾਂ ਨੂੰ ਇਸ ਸਬੰਧੀ ਪੱਤਰ ਜਾਰੀ ਕੀਤਾ ਗਿਆ ਹੈ। ਜਿਸ ਵਿਚ ਕਿਹਾ ਗਿਆ ਹੈ ਕਿ ਮੌਸਮ ਵਿਭਾਗ ਵੱਲੋਂ ਜਾਰੀ ਕੀਤੀ ਗਈ ਗਰਮੀ ਦੀ ਚਿਤਾਵਨੀ ਅਤੇ ਬੱਚਿਆਂ ਦੀ ਸਿਹਤ ਅਤੇ ਸੁਰੱਖਿਆ ਨੂੰ ਧਿਆਨ ਵਿੱਚ ਰੱਖਦੇ ਹੋਏ ਪੰਜਾਬ ਸਰਕਾਰ ਵੱਲੋਂ ਸਰਕਾਰੀ/ਏਡਿਡ ਅਤੇ ਪ੍ਰਾਈਵੇਟ ਸਕੂਲਾਂ ਵਿੱਚ ਮਿਤੀ 21.5.2024 ਤੋਂ 30.06.2024 ਤੱਕ ਗਰਮੀਆਂ ਦੀਆਂ ਛੁੱਟੀਆਂ ਐਲਾਨ ਕੀਤੀਆਂ ਗਈਆਂ ਸਨ।
ਪਰ ਦਫ਼ਤਰ ਦੇ ਧਿਆਨ ਵਿੱਚ ਆਇਆ ਹੈ ਕਿ ਸਕੂਲਾਂ ਵਿੱਚ ਸਮਰ ਕੈਂਪ ਲਗਾ ਕੇ ਬੱਚਿਆਂ ਨੂੰ ਸਕੂਲ ਬੁਲਾਇਆ ਜਾ ਰਿਹਾ ਹੈ। ਇਸ ਲਈ ਆਪ ਨੂੰ ਹਦਾਇਤ ਕੀਤੀ ਜਾਂਦੀ ਹੈ ਸਕੂਲ ਵਿੱਚ ਸਮਰ ਕੈਂਪ ਨਾ ਲਗਾਏ ਜਾਣ। ਸਰਕਾਰ ਵੱਲੋਂ ਜਾਰੀ ਹਦਾਇਤਾਂ ਦੀ ਪਾਲਣਾ ਕਰਨੀ ਯਕੀਨੀ ਬਣਾਈ ਜਾਵੇ। ਪਾਲਣਾ ਨਾ ਕਰਨ ਦੀ ਸੂਰਤ ਵਿੱਚ ਸਕੂਲ ਮੁੱਖੀ ਵਿਰੁੱਧ ਅਨੁਸ਼ਾਸਨੀ ਕਾਰਵਾਈ ਕੀਤੀ ਜਾਵੇਗੀ।