NEET-PG ਦੀ ਅੱਜ ਹੋਣ ਵਾਲੀ ਪ੍ਰੀਖਿਆ ਹੋਈ ਮੁਲਤਵੀ, ਜਲਦ ਹੋਵੇਗਾ ਨਵੀਂ ਤਰੀਕ ਦਾ ਐਲਾਨ
ਪ੍ਰਤੀਯੋਗੀ ਪ੍ਰੀਖਿਆਵਾਂ ਦੇ ਪੇਪਰ ਲੀਕ ਹੋਣ ਦੀਆਂ ਘਟਨਾਵਾਂ ਸਾਹਮਣੇ ਆਉਣ ਤੋਂ ਬਾਅਦ ਸਿਹਤ ਮੰਤਰਾਲੇ ਨੇ ਮੈਡੀਕਲ ਵਿਦਿਆਰਥੀਆਂ ਲਈ ਰਾਸ਼ਟਰੀ ਪ੍ਰੀਖਿਆ ਬੋਰਡ ਦੁਆਰਾ ਕਰਵਾਈ ਜਾਣ ਵਾਲੀ NEET-PG ਦਾਖਲਾ ਪ੍ਰੀਖਿਆ ਦੀ ਪ੍ਰਕਿਰਿਆ ਨੂੰ ਮਜ਼ਬੂਤ ਕਰਨ ‘ਤੇ ਡੂੰਘਾਈ ਨਾਲ ਵਿਚਾਰ ਕੀਤਾ ਹੈ।
ਜਿਸਦੇ ਚੱਲਦਿਆਂ ਅੱਜ ਹੋਣ ਵਾਲੀ NEET-PG ਦਾਖਲਾ ਪ੍ਰੀਖਿਆ ਨੂੰ ਮੁਲਤਵੀ ਕਰਨ ਦਾ ਫੈਸਲਾ ਲਿਆ ਗਿਆ ਹੈ। ਜਲਦ ਹੀ ਇਸ ਪ੍ਰੀਖਿਆ ਦੀ ਨਵੀਂ ਤਰੀਕ ਦਾ ਐਲਾਨ ਕਰ ਦਿੱਤਾ ਜਾਵੇਗਾ। ਸਿਹਤ ਮੰਤਰਾਲੇ ਨੇ ਵਿਦਿਆਰਥੀਆਂ ਨੂੰ ਹੋਣ ਵਾਲੀ ਅਸਹੂਲਤ ਲਈ ਮਾਫੀ ਮੰਗੀ ਹੈ। ਮੰਤਰਾਲੇ ਨੇ ਕਿਹਾ ਕਿ ਇਹ ਫੈਸਲਾ ਵਿਦਿਆਰਥੀਆਂ ਦੇ ਹਿੱਤ ਵਿਚ ਤੇ ਪ੍ਰੀਖਿਆ ਪ੍ਰਕਿਰਿਆ ਦੀ ਪਵਿੱਤਰਤਾ ਬਣਾਏ ਰੱਖਣ ਲਈ ਲਿਆ ਗਿਆ ਹੈ।
ਦਾਖਲਾ ਪ੍ਰੀਖਿਆ ਦੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਨਾਲ ਕੀਤੀ ਜਾਵੇਗੀ ਜਾਂਚ
ਸਿਹਤ ਮੰਤਰਾਲੇ ਦਾ ਕਹਿਣਾ ਹੈ ਕਿ ‘ਹਾਲ ਦੇ ਸਮੇਂ ‘ਚ ਕੁਝ ਪ੍ਰਤੀਯੋਗੀ ਪ੍ਰੀਖਿਆਵਾਂ ਦੀ ਪਵਿੱਤਰਤਾ ਦੀ ਉਲੰਘਣਾ ਕੀਤੇ ਜਾਣ ਦੇ ਦੋਸ਼ਾਂ ਦੇ ਮੱਦੇਨਜ਼ਰ ਇਹ ਕਦਮ ਚੁੱਕਿਆ ਗਿਆ ਹੈ। ਸਿਹਤ ਮੰਤਰਾਲੇ ਨੇ ਫੈਸਲਾ ਕੀਤਾ ਹੈ ਕਿ NEET PG ਦਾਖਲਾ ਪ੍ਰੀਖਿਆ ਦੀ ਪ੍ਰਕਿਰਿਆ ਦੀ ਪੂਰੀ ਤਰ੍ਹਾਂ ਨਾਲ ਜਾਂਚ ਕੀਤੀ ਜਾਵੇਗੀ। ਉਸ ਤੋਂ ਬਾਅਦ ਪ੍ਰੀਖਿਆ ਲਈ ਜਾਵੇਗੀ। ਇਹ ਪ੍ਰੀਖਿਆ ਮੈਡੀਕਲ ਵਿਦਿਆਰਥੀਆਂ ਲਈ ਨੈਸ਼ਨਲ ਬੋਰਡ ਆਫ਼ ਐਗਜ਼ਾਮੀਨੇਸ਼ਨ (NBE) ਦੁਆਰਾ ਕਰਵਾਈ ਜਾਂਦੀ ਹੈ।
NEET-PG ਨੂੰ ਲੈ ਕੇ ਹੋ ਚੁੱਕਾ ਕਾਫੀ ਹੰਗਾਮਾ
ਇਸ ਸਾਲ NEET-PG ਨੂੰ ਲੈ ਕੇ ਕਾਫੀ ਹੰਗਾਮਾ ਹੋ ਚੁੱਕਾ ਹੈ। ਪਹਿਲਾਂ ਵੀ 2024 ਵਿਚ ਹੋਣ ਵਾਲੇ NEET-PG ਪੇਪਰ ਦੀ ਤਰੀਕ ਕਈ ਵਾਰ ਬਦਲੀ ਜਾ ਚੁੱਕੀ ਹੈ। ਹੁਣ ਪੇਪਰ ਕਦੋਂ ਹੋਵੇਗਾ ਇਸ ਬਾਰੇ ਸਿਹਤ ਮੰਤਰਾਲੇ ਨੇ ਕਿਹਾ ਹੈ ਕਿ ਜਲਦ ਹੀ ਪੇਪਰ ਦੀ ਨਵੀਂ ਤਰੀਕ ਐਲਾਨ ਦਿੱਤੀ ਜਾਵੇਗੀ।