ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਸਵੇਰੇ 11 ਵਜੇ ਤੱਕ 23.91% ਹੋਈ ਵੋਟਿੰਗ || Punjab Elections

0
147
23.91% voting took place till 11 am in 13 Lok Sabha constituencies of Punjab.

ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਸਵੇਰੇ 11 ਵਜੇ ਤੱਕ 23.91% ਹੋਈ ਵੋਟਿੰਗ

ਲੋਕ ਸਭਾ ਚੋਣਾਂ ਲਈ ਪੰਜਾਬ ਵਿੱਚ ਵੋਟਿੰਗ ਜਾਰੀ ਹੈ ਅਤੇ ਇਹ ਵੋਟਿੰਗ ਸ਼ਾਮ 6 ਵਜੇ ਤੱਕ ਹੋਵੇਗੀ | ਪੰਜਾਬ ਦੇ 13 ਹਲਕਿਆਂ ‘ਚ ਪਹਿਲੇ 2 ਘੰਟਿਆਂ ‘ਚ 9.64% ਵੋਟਿੰਗ ਹੋਈ। ਸਵੇਰੇ 11 ਵਜੇ ਤੱਕ 23.91% ਵੋਟਿੰਗ ਹੋਈ ਹੈ। ਸਭ ਤੋਂ ਘੱਟ ਫਤਿਹਗੜ੍ਹ ਸਾਹਿਬ ਵਿੱਚ 22.96% ਵੋਟਿੰਗ ਦਰਜ ਕੀਤੀ ਗਈ ਹੈ। ਉੱਥੇ ਹੀ ਫਿਰੋਜ਼ਪੁਰ ਵਿਚ ਸਭ ਤੋਂ ਵੱਧ 25.73% ਵੋਟਿੰਗ ਹੋਈ ਹੈ।

ਇਹ ਵੀ ਪੜ੍ਹੋ :ਸੁਖਬੀਰ ਸਿੰਘ ਬਾਦਲ ਨੇ ਪਰਿਵਾਰ ਸਮੇਤ ਪਾਈ ਵੋਟ

ਜਿੱਥੇ ਲੁਧਿਆਣਾ, ਗੁਰਦਾਸਪੁਰ ਅਤੇ ਬਠਿੰਡਾ ਵਿੱਚ ਈਵੀਐਮ ਮਸ਼ੀਨਾਂ ਖ਼ਰਾਬ ਹੋਣ ਕਾਰਨ ਵੋਟਾਂ ਪੈਣ ਵਿੱਚ ਦੇਰੀ ਹੋਈ। ਉੱਥੇ ਹੀ ਫਰੀਦਕੋਟ ‘ਚ ਤੇਜ਼ ਹਨੇਰੀ ਕਾਰਨ ਪੋਲਿੰਗ ਬੂਥ ਦਾ ਸ਼ੈੱਡ ਉੱਡ ਗਿਆ।  ਜਿਸ ਕਾਰਨ ਉੱਥੇ ਮੌਜੂਦ ਲੋਕ ਦਾ ਬਚਾਅ ਰਹਿ ਗਿਆ | ਇਸੇ ਦੇ ਨਾਲ ਬਠਿੰਡਾ ਵਿੱਚ ਈਵੀਐਮ ਖ਼ਰਾਬੀ ਕਾਰਨ ‘ਆਪ’ ਉਮੀਦਵਾਰ ਤੇ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਨੂੰ ਵੋਟ ਪਾਉਣ ਲਈ ਇੰਤਜ਼ਾਰ ਕਰਨਾ ਪਿਆ।

LEAVE A REPLY

Please enter your comment!
Please enter your name here