ਲੋਕ ਸਭਾ ਚੋਣਾਂ ਦੇ ਮੱਦੇਨਜਰ ਪਟਿਆਲਾ ‘ਚ 63.63% ਹੋਈ ਵੋਟਿੰਗ :DC ਸ਼ੌਕਤ ਅਹਿਮਦ ਪਰੇ || Elections

0
50
63.63% voting in Patiala ahead of Lok Sabha elections: DC Shaukat Ahmed Pare

ਲੋਕ ਸਭਾ ਚੋਣਾਂ ਦੇ ਮੱਦੇਨਜਰ ਪਟਿਆਲਾ ‘ਚ 63.63% ਹੋਈ ਵੋਟਿੰਗ :DC ਸ਼ੌਕਤ ਅਹਿਮਦ ਪਰੇ

ਲੋਕ ਸਭਾ ਚੋਣਾਂ ਦੇ ਮੱਦੇਨਜਰ ਪਟਿਆਲਾ ‘ਚ 63.63% ਵੋਟਿੰਗ ਹੋਈ ਹੈ | ਲੋਕ ਸਭਾ ਦੀਆਂ ਆਮ ਚੋਣਾਂ-2024 ਲਈ 1 ਜੂਨ ਨੂੰ ਪਈਆਂ ਵੋਟਾਂ ਬਾਰੇ ਡਿਪਟੀ ਕਮਿਸ਼ਨਰ-ਕਮ-ਜ਼ਿਲ੍ਹਾ ਚੋਣ ਅਫ਼ਸਰ ਸ਼ੌਕਤ ਅਹਿਮਦ ਪਰੇ ਨੇ ਜਾਣਕਾਰੀ ਸਾਂਝੀ ਕੀਤੀ ਹੈ । ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ਵਿੱਚ 63.63 ਫ਼ੀਸਦੀ ਵੋਟਾਂ ਦਾ ਭੁਗਤਾਨ ਹੋਇਆ ਹੈ। ਜ਼ਿਲ੍ਹੇ ਦੇ 8 ਵਿਧਾਨ ਸਭਾ ਹਲਕਿਆਂ ਸਮੇਤ ਡੇਰਾਬਸੀ ਹਲਕੇ ਵਿੱਚ ਕੁਲ 18 ਲੱਖ 6 ਹਜ਼ਾਰ 424 ‘ਚੋਂ 11 ਲੱਖ 49 ਹਜ਼ਾਰ 417 ਵੋਟਰਾਂ ਨੇ ਵੋਟ ਪਾ ਕੇ ਲੋਕਤੰਤਰ ਦੀ ਮਜ਼ਬੂਤੀ ‘ਚ ਆਪਣਾ ਯੋਗਦਾਨ ਪਾਇਆ।

ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਸਮੁੱਚਾ ਵੋਟ ਪ੍ਰਕਿਰਿਆ ਦਾ ਅਮਲ ਬੀਤੀ ਦੇਰ ਰਾਤ ਸਫ਼ਲਤਾ ਪੂਰਵਕ ਅਮਨ-ਸ਼ਾਂਤੀ ਨਾਲ ਸੰਪੰਨ ਹੋ ਗਿਆ ਸੀ। ਉਨ੍ਹਾਂ ਦੱਸਿਆ ਕਿ ਪਟਿਆਲਾ ਲੋਕ ਸਭਾ ਹਲਕੇ ‘ਚ 9 ਲੱਖ 44 ਹਜ਼ਾਰ 300 ਮਰਦ ਅਤੇ 8 ਲੱਖ 62 ਹਜ਼ਾਰ 44 ਮਹਿਲਾ ਵੋਟਰ ਹਨ। ਇਨ੍ਹਾਂ ਵਿਚੋਂ 6 ਲੱਖ 16 ਹਜ਼ਾਰ 927 ਮਰਦਾਂ ਤੇ 5 ਲੱਖ 32 ਹਜ਼ਾਰ 462 ਮਹਿਲਾਵਾਂ ਨੇ ਵੋਟ ਦੇ ਹੱਕ ਦਾ ਇਸਤੇਮਾਲ ਕੀਤਾ। ਜਦੋਂਕਿ ਕੁਲ 80 ਟਰਾਂਸਜੈਂਡਰ ਵੋਟਰਾਂ ‘ਚੋਂ 28 ਟਰਾਂਸਜੈਂਡਰ ਵੋਟਰਾਂ ਨੇ ਵੀ ਆਪਣੇ ਜਮਹੂਰੀ ਹੱਕ ਦੀ ਵਰਤੋਂ ਕੀਤੀ।

ਨਾਭਾ ‘ਚ 64.66 ਫ਼ੀਸਦੀ ਲੋਕਾਂ ਨੇ ਪਾਈਆਂ ਵੋਟਾਂ

ਹਲਕਾਵਾਰ ਪਈਆਂ ਵੋਟਾਂ ਬਾਰੇ ਜਾਣਕਾਰੀ ਦਿੰਦਿਆਂ ਸ਼ੌਕਤ ਅਹਿਮਦ ਪਰੇ ਨੇ ਦੱਸਿਆ ਕਿ ਵਿਧਾਨ ਸਭਾ ਹਲਕਾ 109-ਨਾਭਾ (ਐਸ.ਸੀ.), ਇੱਥੇ ਕੁਲ 1 ਲੱਖ 87 ਹਜ਼ਾਰ 190 ਵੋਟਰਾਂ ‘ਚੋਂ ਕੁਲ 1 ਲੱਖ 21 ਹਜ਼ਾਰ 43 (64.66 ਫ਼ੀਸਦੀ) ਨੇ ਆਪਣੀਆਂ ਵੋਟਾਂ ਦਾ ਭੁਗਤਾਨ ਕੀਤਾ, ਜਿਨ੍ਹਾਂ ‘ਚੋਂ 65337 ਮਰਦਾਂ ਤੇ 55700 ਮਹਿਲਾਵਾਂ ਸਮੇਤ 6 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ।

ਇਸੇ ਤਰ੍ਹਾਂ 110-ਪਟਿਆਲਾ ਦਿਹਾਤੀ ਵਿੱਚ ਕੁਲ 2 ਲੱਖ 19 ਹਜ਼ਾਰ 862 ਵੋਟਰਾਂ ‘ਚੋਂ 69200 ਮਰਦਾਂ ਤੇ 60483 ਮਹਿਲਾ ਤੇ 1 ਟਰਾਂਸਜੈਂਡਰਾਂ, ਕੁਲ 1 ਲੱਖ 29 ਹਜ਼ਾਰ 684 (58.98 ਫ਼ੀਸਦੀ) ਵੋਟਰਾਂ ਨੇ ਮਤਦਾਨ ਕੀਤਾ। ਜਦੋਂਕਿ ਵਿਧਾਨ ਸਭਾ ਹਲਕਾ 111-ਰਾਜਪੁਰਾ ਵਿੱਚ ਕੁਲ 1 ਲੱਖ 81 ਹਜ਼ਾਰ 273 ਵੋਟਰ ਹਨ, ਇਨ੍ਹਾਂ ‘ਚੋਂ 1 ਲੱਖ 16 ਹਜ਼ਾਰ 699 (64.38 ਫ਼ੀਸਦੀ), 62747 ਮਰਦ ਤੇ 53951 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ ਨੇ ਆਪਣੇ ਵੋਟ ਦੇ ਅਧਿਕਾਰ ਦੀ ਵਰਤੋਂ ਕੀਤੀ। ਇਸੇ ਤਰ੍ਹਾਂ ਹਲਕਾ 112-ਡੇਰਾਬਸੀ ਵਿਖੇ ਕੁਲ 2 ਲੱਖ 96 ਹਜ਼ਾਰ 951 ਵੋਟਰ ਹਨ, ਇਨ੍ਹਾਂ ਵਿੱਚੋਂ ਮਰਦ 105763 ਤੇ 90467 ਮਹਿਲਾ ਤੇ 4 ਟਰਾਂਸਜੈਂਡਰਾਂ ਨੇ ਆਪਣੀਆਂ ਵੋਟਾਂ ਪਾਈਆਂ ਜੋ ਕਿ 1 ਲੱਖ 96 ਹਜ਼ਾਰ 234 (66.08 ਫ਼ੀਸਦੀ) ਬਣਦੀਆਂ ਹਨ।

ਹਲਕਾ ਘਨੌਰ ‘ਚ 67.40 ਫ਼ੀਸਦੀ ਹੋਈ ਵੋਟਿੰਗ

ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਇਸੇ ਤਰ੍ਹਾਂ ਹਲਕਾ 113-ਘਨੌਰ ਵਿਖੇ ਕੁਲ 1 ਲੱਖ 64 ਹਜ਼ਾਰ 216 ਵੋਟਰ ਹਨ, ਜਿਥੇ ਕਿ 1 ਲੱਖ 10 ਹਜ਼ਾਰ 682 (67.40 ਫ਼ੀਸਦੀ) 60948 ਮਰਦਾਂ ਅਤੇ 49734 ਮਹਿਲਾ ਵੋਟਰਾਂ ਨੇ ਵੋਟਾਂ ਪਾਈਆਂ। ਇੱਥੇ ਕੋਈ ਟਰਾਂਸਜੈਂਡਰ ਵੋਟਰ ਨਹੀਂ ਹੈ। ਹਲਕਾ 114-ਸਨੌਰ ਵਿਖੇ 2 ਲੱਖ 26 ਹਜ਼ਾਰ 886 ਵੋਟਰ ਹਨ, ਜਿਨ੍ਹਾਂ ‘ਚੋਂ 1 ਲੱਖ 41 ਹਜ਼ਾਰ 12 ਵੋਟਾਂ ਭੁਗਤੀਆਂ (62.15 ਫ਼ੀਸਦੀ), ਇਨ੍ਹਾਂ ‘ਚ 75437 ਮਰਦ ਤੇ 65568 ਮਹਿਲਾ ਵੋਟਰ ਤੇ 7 ਟਰਾਂਸਜੈਂਡਰ ਵੋਟਰਾਂ ਨੇ ਵੋਟਾਂ ਪਾਈਆਂ।

ਜਦੋਂਕਿ ਹਲਕਾ 115-ਪਟਿਆਲਾ (ਸ਼ਹਿਰੀ) ਹਲਕੇ ‘ਚ ਕੁਲ 1 ਲੱਖ 52 ਹਜ਼ਾਰ 570 ਵੋਟਰ ਹਨ, ਜਿਨ੍ਹਾਂ ‘ਚੋਂ ਕੁਲ 94 ਹਜ਼ਾਰ 333 ਵੋਟਰਾਂ, ਇਨ੍ਹਾਂ ‘ਚ 49684 ਮਰਦ, 44643 ਮਹਿਲਾ ਤੇ 6 ਟਰਾਂਸਜੈਂਡਰ ਵੋਟਰਾਂ (61.83 ਫ਼ੀਸਦੀ) ਨੇ ਵੋਟਾਂ ਪਾਈਆਂ। ਇਸੇ ਤਰ੍ਹਾਂ 116-ਸਮਾਣਾ ਹਲਕੇ ਵਿਖੇ ਕੁਲ 1 ਲੱਖ 88 ਹਜ਼ਾਰ 834 ਵੋਟਰਾਂ ‘ਚੋਂ ਕੁਲ 1 ਲੱਖ 25 ਹਜ਼ਾਰ 888, ਜਿਨ੍ਹਾਂ ‘ਚ 67141 ਮਰਦਾਂ, 58746 ਮਹਿਲਾ ਤੇ 1 ਟਰਾਂਸਜੈਂਡਰ ਵੋਟਰਾਂ (66.67 ਫ਼ੀਸਦੀ) ਨੇ ਵੋਟਾਂ ਪਾਈਆਂ ਹਨ।

ਇਹ ਵੀ ਪੜ੍ਹੋ :ਕੈਬਨਿਟ ਮੰਤਰੀ ਅਨਮੋਲ ਗਗਨ ਮਾਨ ਕਰਵਾਉਣ ਜਾ ਰਹੇ ਵਿਆਹ ,ਇਸ ਦਿਨ ਹੋਵੇਗੀ ਮੈਰਿਜ

ਸ਼ੌਕਤ ਅਹਿਮਦ ਪਰੇ ਨੇ ਅੱਗੇ ਦੱਸਿਆ ਕਿ ਵਿਧਾਨ ਸਭਾ ਹਲਕਾ 117-ਸ਼ੁਤਰਾਣਾ ਹਲਕੇ ‘ਚ ਕੁਲ 1 ਲੱਖ 88 ਹਜ਼ਾਰ 642 ਵੋਟਰਾਂ ‘ਚੋਂ 1 ਲੱਖ 13 ਹਜ਼ਾਰ 842, ਇਨ੍ਹਾਂ ‘ਚ 60670 ਮਰਦ ਤੇ 53170 ਮਹਿਲਾ ਤੇ 2 ਟਰਾਂਸਜੈਂਡਰ ਵੋਟਰਾਂ ਨੇ (60.35 ਫ਼ੀਸਦੀ) ਵੋਟਾਂ ਦਾ ਭੁਗਤਾਨ ਕੀਤਾ। ਜ਼ਿਲ੍ਹਾ ਚੋਣ ਅਫ਼ਸਰ ਨੇ ਹੋਰ ਦੱਸਿਆ ਕਿ ਲੋਕ ਸਭਾ ਹਲਕੇ ਵਿੱਚ ਭੁਗਤੀਆਂ ਵੋਟਾਂ ਵਿੱਚੋਂ ਮਰਦ ਵੋਟਰਾਂ ਦੀ ਪ੍ਰਤੀਸ਼ਤਤਾ ਦਰ 65.33 ਅਤੇ ਮਹਿਲਾ ਵੋਟਰਾਂ ਦੀ ਵੋਟ ਪ੍ਰਤੀਸ਼ਤਤਾ ਦਰ 61.77 ਅਤੇ ਟਰਾਂਸਜੈਂਡਰਾਂ ਦੀ 35 ਫ਼ੀਸਦੀ ਬਣਦੀ ਹੈ। ਉਨ੍ਹਾਂ ਦੱਸਿਆ ਕਿ 26 ਉਮੀਦਵਾਰਾਂ ਲਈ ਪਈਆਂ ਵੋਟਾਂ ਦੀ ਗਿਣਤੀ 4 ਜੂਨ ਨੂੰ ਹੋਵੇਗੀ।

 

 

 

 

LEAVE A REPLY

Please enter your comment!
Please enter your name here