ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ , ਹਰਦੀਪ ਸਿੰਘ ਬੁਟਰੇਲਾ AAP ‘ਚ ਹੋਏ ਸ਼ਾਮਲ || Punjab News
ਪੰਜਾਬ ਵਿੱਚ ਲੋਕ ਸਭਾ ਚੋਣਾਂ ਤੋਂ ਪਹਿਲਾਂ ਪਾਰਟੀਆਂ ਵਿੱਚ ਹਲਚਲ ਲਗਾਤਾਰ ਬਰਕਰਾਰ ਹੈ | ਇਸੇ ਦੇ ਚੱਲਦਿਆਂ ਚੋਣਾਂ ਤੋਂ ਪਹਿਲਾਂ ਸ਼੍ਰੋਮਣੀ ਅਕਾਲੀ ਦਲ ਨੂੰ ਲੱਗਿਆ ਵੱਡਾ ਝਟਕਾ ਲੱਗਿਆ ਹੈ ਕਿਉਂਕਿ ਚੰਡੀਗੜ੍ਹ ਤੋਂ ਅਕਾਲੀ ਦਲ ਦੇ ਲੋਕ ਸਭਾ ਉਮੀਦਵਾਰ ਹਰਦੀਪ ਸਿੰਘ ਬੁਟਰੇਲਾ ਆਮ ਆਦਮੀ ਪਾਰਟੀ ‘ਚ ਸ਼ਾਮਿਲ ਹੋ ਗਏ ਹਨ। ਉਹ ਅੱਜ ਮੁੱਖ ਮੰਤਰੀ ਭਗਵੰਤ ਮਾਨ ਦੀ ਮੌਜੂਦਗੀ ‘ਚ ਆਪ ਵਿੱਚ ਸ਼ਾਮਿਲ ਹੋ ਗਏ ਹਨ |
CM ਮਾਨ ਨੇ ਪਾਰਟੀ ‘ਚ ਕੀਤਾ ਸੁਆਗਤ
CM ਭਗਵੰਤ ਮਾਨ ਨੇ ਹਰਦੀਪ ਸਿੰਘ ਬੁਟਰੇਲਾ ਨੂੰ ਸਨਮਾਨਿਤ ਕਰਕੇ ਪਾਰਟੀ ਵਿੱਚ ਉਨ੍ਹਾਂ ਦਾ ਸੁਆਗਤ ਕੀਤਾ। ਜਿਸਦੇ ਚੱਲਦਿਆਂ ਮਾਨ ਨੇ ਉਨ੍ਹਾਂ ਨੂੰ ਪਾਰਟੀ ‘ਚ ਰਸਮੀ ਤੌਰ ‘ਤੇ ਸ਼ਾਮਿਲ ਕਰਵਾਇਆ। ਆਮ ਆਦਮੀ ਪਾਰਟੀ ਨੇ ਸੋਸ਼ਲ ਮੀਡੀਆ ਉੱਤੇ ਬੁਟਰੇਲਾ ਦੇ ਪਾਰਟੀ ਵਿੱਚ ਸ਼ਾਮਲ ਹੋਣ ਦੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ ਹਨ।
ਇਹ ਵੀ ਪੜ੍ਹੋ : ਭਾਰਤੀ ਵਿਦਿਆਰਥੀ ਸ਼ਿਕਾਗੋ ‘ਚ ਹੋਇਆ ਲਾਪਤਾ
ਦੱਸ ਦਈਏ ਕਿ ਹਰਦੀਪ ਸਿੰਘ ਬੁਟਰੇਲਾ ਚੰਡੀਗੜ੍ਹ ਤੋਂ 3 ਵਾਰ ਕੌਂਸਲਰ ਅਤੇ ਸੀਨੀਅਰ ਡਿਪਟੀ ਮੇਅਰ ਰਹਿ ਚੁੱਕੇ ਹਨ | ਉਨ੍ਹਾਂ ਨੇ ਹਾਲ ਹੀ ਦੇ ਵਿੱਚ ਚੰਡੀਗੜ੍ਹ ਤੋਂ ਅਕਾਲੀ ਦਲ ਵੱਲੋਂ ਦਿੱਤੀ ਗਈ ਟਿਕਟ ਵਾਪਸ ਕਰ ਦਿੱਤੀ ਸੀ ਪਰ ਉਨ੍ਹਾਂ ਬੀਤੇ ਦਿਨੀਂ ਅਕਾਲੀ ਦਲ ਤੋਂ ਅਸਤੀਫਾ ਦੇ ਦਿੱਤਾ ਸੀ। ਉਨ੍ਹਾਂ ਨੇ ਅਕਾਲੀ ਦਲ ਦੇ ਉਮੀਦਵਾਰ ਵਜੋਂ ਚੋਣ ਲੜਨ ਤੋਂ ਵੀ ਇਨਕਾਰ ਕਰ ਦਿੱਤਾ ਸੀ।