ਚੋਣ ਨਤੀਜਿਆਂ ਦੇ ਮੱਦੇਨਜਰ ਕੱਲ੍ਹ ਪੰਜਾਬ ‘ਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ || Punjab News || Latest News

0
127
According to the election results, liquor shops will remain closed in Punjab tomorrow

ਚੋਣ ਨਤੀਜਿਆਂ ਦੇ ਮੱਦੇਨਜਰ ਕੱਲ੍ਹ ਪੰਜਾਬ ‘ਚ ਬੰਦ ਰਹਿਣਗੇ ਸ਼ਰਾਬ ਦੇ ਠੇਕੇ

Punjab News: ਚੋਣ ਨਤੀਜਿਆਂ ਦੇ ਮੱਦੇਨਜਰ ਕੱਲ੍ਹ ਪੰਜਾਬ ‘ਚ ਡ੍ਰਾਈ ਡੇਅ ਘੋਸ਼ਿਤ ਕਰ ਦਿੱਤਾ ਗਿਆ ਹੈ | 4 ਜੂਨ ਨੂੰ ਸੂਬੇ ਵਿੱਚ ਲੋਕ ਸਭਾ ਚੋਣਾਂ ਦੀ ਗਿਣਤੀ ਸਵੇਰੇ 8 ਵਜੇ ਸ਼ੁਰੂ ਹੋ ਰਹੀ ਹੈ ਤਾਂ ਇਸ ਦੌਰਾਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਕਿਸੇ ਵੀ ਹੋਟਲ ਜਾਂ ਰੈਸਟੋਰੈਂਟ ਵਿੱਚ ਸ਼ਰਾਬ ਨਹੀਂ ਦਿੱਤੀ ਜਾਵੇਗੀ। ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਪਹਿਲਾਂ ਹੀ ਜਾਣਕਾਰੀ ਸਾਂਝੀ ਕਰ ਚੁੱਕੇ ਹਨ |

ਹੋਟਲ ਜਾਂ ਰੈਸਟੋਰੈਂਟ ਵਿੱਚ ਨਹੀਂ ਮਿਲੇਗੀ ਸ਼ਰਾਬ

ਜੂਨ 2024 ਨੂੰ ਵੋਟਾਂ ਦੀ ਗਿਣਤੀ ਦੇ ਮੱਦੇਨਜਰ ਪੂਰਾ ਦਿਨ ਸ਼ਰਾਬ ਦੇ ਠੇਕੇ ਬੰਦ ਰਹਿਣਗੇ। ਇਸੇ ਦੇ ਨਾਲ ਚੋਣ ਕਮਿਸ਼ਨ ਵੱਲੋਂ ਇਹ ਵੀ ਫੈਸਲਾ ਲਿਆ ਗਿਆ ਹੈ ਕਿ ਇਸ ਦੌਰਾਨ, ਕਿਸੇ ਵੀ ਹੋਟਲ, ਰੈਸਟੋਰੈਂਟ, ਕਲੱਬ, ਕਮਿਊਨਿਟੀ ਸੈਂਟਰ, ਸੀਐਸਡੀ ਕੰਟੀਨ, ਦੁਕਾਨਾਂ ਜਾਂ ਕਿਸੇ ਵੀ ਜਨਤਕ ਸਥਾਨ ‘ਤੇ ਸ਼ਰਾਬ ਨਹੀਂ ਵੇਚੀ ਜਾਵੇਗੀ। ਬਿਨਾਂ ਲਾਇਸੈਂਸ ਵਾਲੇ ਅਹਾਤਿਆਂ ਵਿੱਚ ਸ਼ਰਾਬ ਸਟੋਰ ਕਰਨ ‘ਤੇ ਪਾਬੰਦੀ ਨੂੰ ਸਖ਼ਤੀ ਨਾਲ ਲਾਗੂ ਕੀਤਾ ਜਾਵੇਗਾ। ਜੇਕਰ ਕੋਈ ਨਿਯਮਾਂ ਦੀ ਉਲੰਘਣਾ ਕਰਦਾ ਹੈ ਤਾਂ ਉਸ ਵਿਰੁੱਧ ਕਾਰਵਾਈ ਕੀਤੀ ਜਾਵੇਗੀ।

ਇਹ ਵੀ ਪੜ੍ਹੋ :ਚੋਣ ਨਤੀਜਿਆਂ ਤੋਂ ਪਹਿਲਾਂ ਅੱਜ ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

ਲੋਕ ਸਭਾ ਚੋਣਾਂ ਲਈ ਸੱਤ ਪੜਾਵਾਂ ਦੀ ਵੋਟਿੰਗ ਪ੍ਰਕਿਰਿਆ ਸ਼ਨੀਵਾਰ ਨੂੰ ਖਤਮ ਹੋ ਗਈ। ਇਸ ਵਾਰ ਸੂਬੇ ਵਿੱਚ 328 ਉਮੀਦਵਾਰ ਚੋਣ ਮੈਦਾਨ ਵਿੱਚ ਸਨ ਅਤੇ ਪੰਜਾਬ ਵਿੱਚ ਵੋਟਿੰਗ  62.80 ਫ਼ੀਸਦੀ ਰਹੀ |

 

 

 

LEAVE A REPLY

Please enter your comment!
Please enter your name here