Barnala By Election : ਸਵੇਰੇ 9 ਵਜੇ ਤੱਕ 6.8 ਫੀਸਦੀ ਹੋਈ ਵੋਟਿੰਗ,ਗੁਰਮੀਤ ਸਿੰਘ ਮੀਤ ਹੇਅਰ ਨੇ ਪਾਈ ਵੋਟ || Punjab Election

0
15
Barnala By Election: 6.8 percent voting till 9 am, Gurmeet Singh Meet Hair cast his vote.

Barnala By Election : ਸਵੇਰੇ 9 ਵਜੇ ਤੱਕ 6.8 ਫੀਸਦੀ ਹੋਈ ਵੋਟਿੰਗ,ਗੁਰਮੀਤ ਸਿੰਘ ਮੀਤ ਹੇਅਰ ਨੇ ਪਾਈ ਵੋਟ

ਅੱਜ ਪੰਜਾਬ ਦੇ ਚਾਰ ਜ਼ਿਲ੍ਹਿਆਂ ‘ਚ ਜ਼ਿਮਨੀ ਚੋਣਾਂ ਹੋ ਰਹੀਆਂ ਹਨ | ਜਿਸਦੇ ਚੱਲਦਿਆਂ ਵਿਧਾਨ ਸਭਾ ਹਲਕਾ ਬਰਨਾਲਾ ਦੀ ਜ਼ਿਮਨੀ ਚੋਣ ਵਿੱਚ 20 ਨਵੰਬਰ ਨੂੰ ਸਵੇਰੇ 7 ਵਜੇ ਵੋਟਾਂ ਪੈਣੀਆਂ ਸ਼ੁਰੂ ਹੋ ਗਈਆਂ ਹਨ । ਦੋ ਘੰਟਿਆਂ ਚ 9 ਵਜੇ ਤੱਕ 6.8 ਫੀਸਦੀ ਵੋਟਾਂ ਪੋਲ ਹੋ ਚੁੱਕੀਆਂ ਸਨ। ਇਸ ਮੌਕੇ ਆਪ ਪਾਰਟੀ ਦੇ ਸਾਬਕਾ ਕੈਬਿਨੇਟ ਮੰਤਰੀ ਤੇ ਮੌਜੂਦਾ ਸੰਸਦੀ ਮੈਂਬਰ ਗੁਰਮੀਤ ਸਿੰਘ ਮੀਤ ਹੇਅਰ ਨੇ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਲਈ ਵੋਟ ਪਾਉਣ ਪੁੱਜੇ। ਭਾਜਪਾ ਦੇ ਉਮੀਦਵਾਰ ਤੇ ਸਾਬਕਾ ਵਿਧਾਇਕ ਕੇਵਲ ਸਿੰਘ ਢਿੱਲੋ ਵੀ ਆਪਣੇ ਪਰਿਵਾਰ ਸਣੇ ਵੋਟ ਪਾਉਣ ਪੁੱਜੇ।

ਕਿਸ -ਕਿਸ ਨੇ ਪਾਈ ਵੋਟ ?

ਕਾਂਗਰਸ ਪਾਰਟੀ ਦੇ ਉਮੀਦਵਾਰ ਤੇ ਪਾਰਟੀ ਦੇ ਜ਼ਿਲ੍ਹਾ ਪ੍ਰਧਾਨ ਕੁਲਦੀਪ ਸਿੰਘ ਕਾਲਾ ਢਿੱਲੋ ਵੀ ਆਪਣੇ ਪਰਿਵਾਰ ਸਮੇਤ ਵੋਟ ਪਾਉਣ ਪੁੱਜੇ। ਸਾਬਕਾ ਸੰਸਦੀ ਮੈਂਬਰ ਤੇ ਫੌਜਦਾਰੀ ਵਕੀਲ ਰਾਜਦੀਪ ਸਿੰਘ ਖਾਲਸਾ ਵੀ ਆਪਣੇ ਪੀਏ ਨਾਲ ਵੋਟ ਪਾਉਣ ਪੁੱਜੇ। ਆਜ਼ਾਦ ਉਮੀਦਵਾਰ ਕਿਉਂ ਲੜ ਰਹੇ ਗੁਰਦੀਪ ਸਿੰਘ ਬਾਠ ਵੀ ਜਿੱਥੇ ਆਪਣੇ ਪਰਿਵਾਰ ਨਾਲ ਵੋਟ ਪਾਉਣ ਲਈ ਪੋਲਿੰਗ ਬੂਥ ਪੁੱਜੇ ਉੱਥੇ ਹੀ ਸ਼੍ਰੋਮਣੀ ਅਕਾਲੀ ਦਲ ਅੰਮ੍ਰਿਤਸਰ ਦੇ ਉਮੀਦਵਾਰ ਗੋਬਿੰਦ ਸਿੰਘ ਸੰਧੂ ਅਤੇ ਆਮ ਆਦਮੀ ਪਾਰਟੀ ਦੇ ਉਮੀਦਵਾਰ ਹਰਿੰਦਰ ਸਿੰਘ ਧਾਲੀਵਾਲ ਦੀ ਇਸ ਹਲਕੇ ਵਿੱਚ ਵੋਟ ਨਾ ਹੋਣ ਕਾਰਨ ਉਹ ਆਪਣੀ ਵੋਟ ਦਾ ਇਸਤੇਮਾਲ ਨਹੀਂ ਕਰ ਸਕੇ।

LEAVE A REPLY

Please enter your comment!
Please enter your name here