ਜਲੰਧਰ ‘ਚ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ || Punjab News || elections

0
160
By-elections announced in Jalandhar, voting will be held on July 10

ਜਲੰਧਰ ‘ਚ ਜ਼ਿਮਨੀ ਚੋਣਾਂ ਦਾ ਹੋਇਆ ਐਲਾਨ, 10 ਜੁਲਾਈ ਨੂੰ ਪੈਣਗੀਆਂ ਵੋਟਾਂ

Punjab News : ਪੰਜਾਬ ਦੀ ਜਲੰਧਰ ਪੱਛਮੀ ਸੀਟ ‘ਤੇ ਚੋਣ ਕਮਿਸ਼ਨ ਨੇ ਜ਼‍ਿਮਨੀ ਚੋਣ ਦਾ ਐਲਾਨ ਕਰ ਦਿੱਤਾ ਗਿਆ ਹੈ। ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਿੰਗ ਹੋਵੇਗੀ ਅਤੇ 13 ਜੁਲਾਈ ਨੂੰ ਨਤੀਜੇ ਐਲਾਨੇ ਜਾਣਗੇ । ਇਸ ਸਬੰਧੀ ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਜਲੰਧਰ ਪੱਛਮੀ (ਐਸ.ਸੀ) ਦੀ ਜ਼ਿਮਨੀ ਚੋਣ ਲਈ 10 ਜੁਲਾਈ ਨੂੰ ਵੋਟਾਂ ਪੈਣਗੀਆਂ। ਇਸ ਬਾਬਤ ਭਾਰਤੀ ਚੋਣ ਕਮਿਸ਼ਨ ਵੱਲੋਂ ਚੋਣ ਪ੍ਰੋਗਰਾਮ ਜਾਰੀ ਕਰ ਦਿੱਤਾ ਗਿਆ ਹੈ।

ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ

ਸਿਬਿਨ ਸੀ ਨੇ ਦੱਸਿਆ ਕਿ 10 ਜੂਨ (ਸ਼ੁੱਕਰਵਾਰ) ਨੂੰ ਨੋਟੀਫਿਕੇਸ਼ਨ ਜਾਰੀ ਕੀਤਾ ਜਾਵੇਗਾ ਅਤੇ ਨਾਮਜ਼ਦਗੀਆਂ ਭਰਨ ਦੀ ਆਖਰੀ ਮਿਤੀ 21 ਜੂਨ (ਸ਼ੁੱਕਰਵਾਰ) ਹੋਵੇਗੀ। ਨਾਮਜ਼ਦਗੀ ਪੱਤਰਾਂ ਦੀ ਪੜਤਾਲ 24 ਜੂਨ (ਸੋਮਵਾਰ) ਨੂੰ ਕੀਤੀ ਜਾਵੇਗੀ ਜਦਕਿ ਨਾਮਜ਼ਦਗੀ ਪੱਤਰ ਵਾਪਸ ਲੈਣ ਦੀ ਆਖਰੀ ਤਾਰੀਖ 26 ਜੂਨ (ਬੁੱਧਵਾਰ) ਹੈ । ਉਨ੍ਹਾਂ ਦੱਸਿਆ ਕਿ 10 ਜੁਲਾਈ (ਬੁੱਧਵਾਰ) ਨੂੰ ਵੋਟਾਂ ਪੈਣਗੀਆਂ ਅਤੇ 13 ਜੁਲਾਈ (ਸ਼ਨੀਵਾਰ) ਨੂੰ ਵੋਟਾਂ ਦੀ ਗਿਣਤੀ ਤੋਂ ਬਾਅਦ ਨਤੀਜਾ ਐਲਾਨਿਆ ਜਾਵੇਗਾ ।

ਇਹ ਵੀ ਪੜ੍ਹੋ :ਕੰਗਨਾ ਥੱ/ਪੜ ਮਾਮਲੇ ‘ਚ 3 ਮੈਂਬਰੀ SIT ਕੀਤੀ ਗਈ ਗਠਿਤ

ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਹੋਇਆ ਲਾਗੂ

ਸਿਬਿਨ ਸੀ ਨੇ ਦੱਸਿਆ ਕਿ ਜ਼ਿਮਨੀ ਚੋਣ ਦੇ ਐਲਾਨ ਦੇ ਨਾਲ ਹੀ ਅੱਜ ਤੋਂ ਯਾਨੀ ਕਿ ਸੋਮਵਾਰ ਤੋਂ ਜਲੰਧਰ ਜ਼ਿਲ੍ਹੇ ਵਿੱਚ ਚੋਣ ਜ਼ਾਬਤਾ ਲਾਗੂ ਹੋ ਗਿਆ ਹੈ । ਇਹ ਜ਼ਾਬਤਾ 15 ਜੁਲਾਈ (ਸੋਮਵਾਰ) ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਲਾਗੂ ਰਹੇਗਾ। ਜ਼ਿਕਰਯੋਗ ਹੈ ਕਿ 34-ਜਲੰਧਰ ਪੱਛਮੀ (ਐਸ.ਸੀ) ਦੇ ਵਿਧਾਇਕ ਸ਼ੀਤਲ ਅੰਗੂਰਾਲ ਵੱਲੋਂ ਅਸਤੀਫ਼ਾ ਦੇਣ ਤੋਂ ਬਾਅਦ ਇਹ ਸੀਟ ਖਾਲੀ ਹੋਈ ਸੀ।

LEAVE A REPLY

Please enter your comment!
Please enter your name here