ਅੱਜ ਤੋਂ ਬੰਦ ਹੋ ਜਾਵੇਗਾ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ , 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ || Jalandhar Election

0
67
Campaigning for Jalandhar West by-election will be stopped from today, liquor shops will be closed for 2 days

ਅੱਜ ਤੋਂ ਬੰਦ ਹੋ ਜਾਵੇਗਾ ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਪ੍ਰਚਾਰ , 2 ਦਿਨ ਲਈ ਸ਼ਰਾਬ ਦੇ ਠੇਕੇ ਰਹਿਣਗੇ ਬੰਦ

ਜਲੰਧਰ ਪੱਛਮੀ ਜ਼ਿਮਨੀ ਚੋਣ ਲਈ ਅੱਜ ਯਾਨੀ ਸੋਮਵਾਰ ਸ਼ਾਮ ਕਰੀਬ 5 ਵਜੇ ਚੋਣ ਪ੍ਰਚਾਰ ਬੰਦ ਹੋ ਜਾਵੇਗਾ । ਚੋਣਾਂ ਦੇ ਮੱਦੇਨਜਰ ਹਰ ਪਾਰਟੀ ਦੇ ਸੀਨੀਅਰ ਆਗੂ ਚੋਣ ਪ੍ਰਚਾਰ ਲਈ ਅੱਜ ਪੂਰਾ ਜ਼ੋਰ ਲਾ ਦੇਣਗੇ । ਜਿਸ ਤੋਂ ਬਾਅਦ ਸਾਰੀਆਂ ਪਾਰਟੀਆਂ ਦਾ ਅੱਜ ਤੋਂ ਪ੍ਰਚਾਰ ਬੰਦ ਹੋ ਜਾਵੇਗਾ । ਚੋਣ ਕਮਿਸ਼ਨ ਵੱਲੋਂ ਜਾਰੀ ਹੁਕਮਾਂ ਅਨੁਸਾਰ ਇਹ ਲਾਗੂ ਹੋਵੇਗਾ । ਇਸ ਦੇ ਨਾਲ ਹੀ ਜਲੰਧਰ ਪੱਛਮੀ ਖੇਤਰ ਵਿੱਚ ਸ਼ਾਮ 5 ਵਜੇ ਤੋਂ ਰੋਡ ਸ਼ੋਅ, ਜਨਤਕ ਮੀਟਿੰਗਾਂ, ਜਲੂਸ ਤੇ ਸਾਰੇ ਪ੍ਰੋਗਰਾਮਾਂ ‘ਤੇ ਪੂਰਨ ਤੌਰ ‘ਤੇ ਪਾਬੰਦੀ ਲਗਾ ਦਿੱਤੀ ਗਈ ਹੈ। ਚੋਣ ਪ੍ਰਚਾਰ ਖ਼ਤਮ ਹੋਣ ਤੋਂ ਬਾਅਦ ਅੱਜ ਸ਼ਹਿਰ ਵਿੱਚ ਸ਼ਾਂਤਮਈ ਮਾਹੌਲ ਰਹੇਗਾ।

48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ

ਵੋਟਿੰਗ ਤੋਂ ਪਹਿਲਾਂ 48 ਘੰਟੇ ਤੱਕ ਦੇ ਸਮੇਂ ਨੂੰ ਸਾਈਲੈਂਸ ਪੀਰੀਅਡ ਵਜੋਂ ਗਿਣਿਆ ਜਾਂਦਾ ਹੈ। ਇਸ ਦੌਰਾਨ ਸਿਆਸੀ ਪਾਰਟੀਆਂ ਤੇ ਉਮੀਦਵਾਰਾਂ ਨੂੰ ਚੋਣ ਕਮਿਸ਼ਨ ਵੱਲੋਂ ਪ੍ਰਚਾਰ ਕਰਨ ਦੀ ਇਜਾਜ਼ਤ ਨਹੀਂ ਦਿੱਤੀ ਜਾਂਦੀ । ਲੋਕ ਪ੍ਰਤੀਨਿਧਤਾ ਐਕਟ, 1951 ਦੀ ਧਾਰਾ 126 ਤਹਿਤ, ਇਹ ਸਮਾਂ ਸੀਮਾ ਵੋਟਿੰਗ ਤੋਂ ਬਾਅਦ ਆਪਣੇ ਆਪ ਖਤਮ ਹੋ ਜਾਂਦੀ ਹੈ। ਸ਼ਹਿਰ ਵਿੱਚ ਸੁਰੱਖਿਆ ਦੇ ਪੁਖ਼ਤਾ ਪ੍ਰਬੰਧ ਕੀਤੇ ਜਾ ਰਹੇ ਹਨ।

ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ ‘ਤੇ ਇਸ਼ਤਿਹਾਰ ਨਹੀਂ ਚਲਾਏ ਜਾ ਸਕਣਗੇ

ਦੱਸ ਦਈਏ ਕਿ ਅੱਜ ਸ਼ਾਮ ਜਲੰਧਰ ਪੱਛਮੀ ‘ਚ ਸਾਈਲੈਂਸ ਪੀਰੀਅਡ ਸ਼ੁਰੂ ਹੋਣ ਤੋਂ ਬਾਅਦ ਟੈਲੀਵਿਜ਼ਨ ਜਾਂ ਹੋਰ ਪਲੇਟਫਾਰਮਾਂ ‘ਤੇ ਚੋਣ ਸਬੰਧੀ ਕਿਸੇ ਵੀ ਤਰ੍ਹਾਂ ਦਾ ਸਰਵੇਖਣ ਚਲਾਉਣ ‘ਤੇ ਪਾਬੰਦੀ ਲੱਗ ਜਾਵੇਗੀ। ਧਾਰਾ 126 ਤਹਿਤ ਅਜਿਹੇ ਕਿਸੇ ਵੀ ਕੰਮ ਦੀ ਇਜਾਜ਼ਤ ਨਹੀਂ ਦਿੱਤੀ ਜਾਵੇਗੀ ਜਿਸ ਨਾਲ ਚੋਣਾਂ ਦੇ ਨਤੀਜੇ ਪ੍ਰਭਾਵਿਤ ਹੋ ਸਕਣ । ਇਸ ਦੌਰਾਨ ਇਲੈਕਟ੍ਰਾਨਿਕ ਤੇ ਸੋਸ਼ਲ ਮੀਡੀਆ ਰਾਹੀਂ ਸਿਆਸੀ ਇਸ਼ਤਿਹਾਰ ਨਹੀਂ ਚਲਾਏ ਜਾ ਸਕਣਗੇ।

ਇਹ ਵੀ ਪੜ੍ਹੋ : ਜਲੰਧਰ ‘ਚ ਚੋਣ ਤੋਂ ਪਹਿਲਾਂ ਚੋਣ ਕਮਿਸ਼ਨ ਦਾ ਐਕਸ਼ਨ, ਬ.ਦਮਾ.ਸ਼ ਦਲਜੀਤ ਭਾਨਾ ਦੀ ਪੈਰੋਲ ਕੀਤੀ ਰੱਦ

ਇਸ ਦੇ ਨਾਲ ਹੀ ਚੋਣ ਕਮਿਸ਼ਨ ਨੇ ਹੁਕਮ ਜਾਰੀ ਕੀਤੇ ਹਨ ਕਿ 8 ਜੁਲਾਈ ਨੂੰ ਸ਼ਾਮ 5 ਵਜੇ ਤੋਂ ਬਾਅਦ ਸ਼ਰਾਬ ਦੇ ਠੇਕੇ ਬੰਦ ਕਰ ਦਿੱਤੇ ਜਾਣਗੇ। ਇਸ ਤੋਂ ਬਾਅਦ ਸ਼ਰਾਬ ਦੇ ਠੇਕੇ 10 ਜੁਲਾਈ ਨੂੰ ਸ਼ਾਮ 7 ਵਜੇ ਦੇ ਕਰੀਬ ਖੁੱਲ੍ਹਣਗੇ। ਇਨ੍ਹਾਂ ਦੀ ਉਲੰਘਣਾ ਕਰਨ ਵਾਲਿਆਂ ਖਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

 

 

 

 

LEAVE A REPLY

Please enter your comment!
Please enter your name here