ਜਗਰਾਓਂ ‘ਚ ਚੋਣ ਬਾਈਕਾਟ ਦਾ ਹੋਇਆ ਐਲਾਨ, ਫੈਕਟਰੀ ਅੱਗੇ ਧਰਨਾ ਦੇ ਰਹੇ ਪਿੰਡ ਵਾਸੀ
ਜਿੱਥੇ ਇਕ ਪਾਸੇ ਪੰਜਾਬ ਵਿੱਚ ਲੋਕ ਸਭਾ ਚੋਣਾਂ ਹੋਣ ਵਿੱਚ ਕੁਝ ਹੀ ਸਮਾਂ ਬਾਕੀ ਹੈ ਉੱਥੇ ਹੀ ਜਗਰਾਉਂ ‘ਚ ਪਿੰਡਾਂ ‘ਚ ਗੈਸ ਫੈਕਟਰੀਆਂ ਲਗਾਉਣ ਦਾ ਮਾਮਲਾ ਦਿਨੋਂ-ਦਿਨ ਗਰਮ ਹੁੰਦਾ ਜਾ ਰਿਹਾ ਹੈ। ਜਿਸਦੇ ਚੱਲਦਿਆਂ ਹੁਣ ਭੁੱਡੀ ਪਿੰਡ ਦੀ ਤਰਜ਼ ’ਤੇ ਪਿੰਡ ਅਖਾੜਾ ਦੇ ਲੋਕਾਂ ਨੇ ਵੀ ਚੋਣਾਂ ਦਾ ਬਾਈਕਾਟ ਕਰਨ ਦਾ ਫੈਸਲਾ ਕੀਤਾ ਹੈ।
ਇਹ ਵੀ ਪੜ੍ਹੋ :ਕੇਂਦਰੀ ਮੰਤਰੀ ਪਿਊਸ਼ ਗੋਇਲ ਸ੍ਰੀ ਦਰਬਾਰ ਸਾਹਿਬ ਹੋਏ ਨਤਮਸਤਕ
ਦਰਅਸਲ ਇਹ ਇਸ ਲਈ ਕੀਤਾ ਗਿਆ ਹੈ ਕਿਉਂਕਿ ਗੈਸ ਫੈਕਟਰੀ ਨੂੰ ਬੰਦ ਕਰਵਾਉਣ ਵਿੱਚ ਹੁਣ ਤੱਕ ਪ੍ਰਸ਼ਾਸ਼ਨ ਨਾਕਾਮ ਰਿਹਾ ਹੈ ਅਤੇ ਅਧਿਕਾਰੀਆਂ ਦੀ ਲਾਪ੍ਰਵਾਹੀ ਬਾਰੇ ਪਿੰਡ ਦੇ ਲੋਕਾਂ ਦੀਆਂ ਅੱਖਾਂ ਖੋਲ੍ਹਣ ਲਈ ਪਿੰਡ ਅਖਾੜਾ ਦੇ ਲੋਕਾਂ ਨੇ ਲੋਕ ਸਭਾ ਚੋਣਾਂ ਦਾ ਬਾਈਕਾਟ ਕਰਨ ਦਾ ਐਲਾਨ ਕੀਤਾ।