ਪੰਜਾਬ ਵਿਚ ਇਸ ਦਿਨ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ || latest news today

0
135
Liquor shops will remain closed in Punjab till this day

ਪੰਜਾਬ ਵਿਚ ਇਸ ਦਿਨ ਤੱਕ ਬੰਦ ਰਹਿਣਗੇ ਸ਼ਰਾਬ ਦੇ ਠੇਕੇ || latest news today

ਹੁਣ ਲੋਕ ਸਭਾ ਚੋਣਾਂ ਲਈ ਵੋਟਾਂ ਪੈਣ ਦਾ ਸਿਲਸਿਲਾ ਸ਼ੁਰੂ ਹੀ ਹੋਣ ਵਾਲਾ ਹੈ | ਜਿਸਦੇ ਚੱਲਦਿਆਂ ਪੰਜਾਬ ਵਿਚ ਸ਼ਰਾਬ ਦੇ ਠੇਕੇ 3 ਦਿਨਾਂ ਲਈ ਬੰਦ ਰੱਖਣ ਦੇ ਹੁਕਮ ਜਾਰੀ ਕਰ ਦਿੱਤੇ ਗਏ ਹਨ। ਦਰਅਸਲ ਇਹ ਹੁਕਮ ਇਸ ਲਈ ਜਾਰੀ ਕੀਤੇ ਗਏ ਹਨ ਕਿਉਂਕਿ ਰਾਜਸਥਾਨ ‘ਚ 19 ਅਪ੍ਰੈਲ ਨੂੰ ਹੋਣ ਵਾਲੀਆਂ ਲੋਕ ਸਭਾ ਚੋਣਾਂ ਦੇ ਪਹਿਲੇ ਪੜਾਅ ਦੀਆਂ ਚੋਣਾਂ ਹੋਣੀਆਂ ਹਨ , ਜਿਸਦੇ ਮੱਦੇਨਜ਼ਰ ਪੰਜਾਬ ਪ੍ਰਸ਼ਾਸਨ ਨੇ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

ਹੋਵੇਗੀ ਸਖ਼ਤ ਕਾਰਵਾਈ

ਇਨ੍ਹਾਂ ਹੁਕਮਾਂ ਮੁਤਾਬਿਕ ਹੋਟਲਾਂ, ਢਾਬਿਆਂ, ਰੈਸਟੋਰੈਂਟਾਂ ਆਦਿ ਵਿਚ ਅੰਗਰੇਜ਼ੀ ਅਤੇ ਦੇਸੀ ਸ਼ਰਾਬ ਵੇਚਣ ਅਤੇ ਪਰੋਸਣ ‘ਤੇ ਮੁਕੰਮਲ ਪਾਬੰਦੀ ਲਗਾਈ ਗਈ ਹੈ। ਜੇਕਰ ਕਿਸੇ ਵੱਲੋਂ ਇਨ੍ਹਾਂ ਹੁਕਮਾਂ ਦੀ ਸਖ਼ਤੀ ਨਾਲ ਪਾਲਣਾ ਨਾ ਕੀਤੀ ਗਈ ਤਾਂ ਉਸ ਖ਼ਿਲਾਫ਼ ਸਖ਼ਤ ਕਾਰਵਾਈ ਕੀਤੀ ਜਾਵੇਗੀ।

ਦੱਸ ਦੇਈਏ ਕਿ ਲੋਕ ਸਭਾ ਚੋਣਾਂ 2024 ਦੇ ਪਹਿਲੇ ਪੜਾਅ ਵਿਚ 102 ਸੀਟਾਂ ‘ਤੇ 19 ਅਪ੍ਰੈਲ ਨੂੰ ਵੋਟਿੰਗ ਹੋਵੇਗੀ। ਬੀਤੇ ਦਿਨ 21 ਸੂਬਿਆਂ ਦੀਆਂ 102 ਲੋਕ ਸਭਾ ਸੀਟਾਂ ‘ਤੇ ਚੋਣ ਪ੍ਰਚਾਰ ਦਾ ਆਖਰੀ ਦਿਨ ਸੀ। ਦੇਸ਼ ਦੇ ਵੱਖ-ਵੱਖ ਸੂਬਿਆਂ ‘ਚ 19 ਅਪ੍ਰੈਲ ਤੋਂ 1 ਜੂਨ ਦਰਮਿਆਨ ਵੋਟਾਂ ਪੈਣੀਆਂ ਹਨ। 19 ਅਪ੍ਰੈਲ ਨੂੰ ਰਾਜਸਥਾਨ ਦੇ ਗੰਗਾਨਗਰ, ਬੀਕਾਨੇਰ, ਸ਼ੁਰੂ, ਝੁੰਝੁਨੂ, ਸੀਕਰ, ਜੈਪੁਰ ਗ੍ਰਾਮੀਣ, ਜੈਪੁਰ, ਅਲਵਰ, ਭਰਤਪੁਰ, ਕਰੌਲੀ ਧੌਲਪੁਰ, ਦੌਸਾ ਅਤੇ ਨਾਗੌਰ ਵਿਚ ਵੋਟਾਂ ਪੈਣਗੀਆਂ।

4 ਜੂਨ ਨੂੰ ਡਰਾਈ ਡੇ ਘੋਸ਼ਿਤ

ਦੂਜੇ ਪਾਸੇ ਫਾਜ਼ਿਲਕਾ ਦੇ ਜ਼ਿਲ੍ਹਾ ਮੈਜਿਸਟਰੇਟ ਡਾ. ਸੇਨੂ ਦੁੱਗਲ ਆਈਏਐਸ ਨੇ ਪੰਜਾਬ ਐਕਸਾਈਜ਼ ਐਕਟ 1914 ਦੀ ਧਾਰਾ 54 ਅਧੀਨ ਪ੍ਰਾਪਤ ਹੋਈਆਂ ਸ਼ਕਤੀਆਂ ਦੀ ਵਰਤੋਂ ਕਰਦਿਆਂ ਇਕ ਵਿਸ਼ੇਸ਼ ਹੁਕਮ ਰਾਹੀ ਜ਼ਿਲ੍ਹਾ ਫਾਜ਼ਿਲਕਾ ਦੀਆਂ ਰਾਜਸਥਾਨ ਨਾਲ ਲਗਦੀਆਂ ਹੱਦਾਂ ਵਿਚ ਤਿੰਨ ਕਿਲੋਮੀਟਰ ਦੇ ਘੇਰੇ ਅੰਦਰ ਮਿਤੀ 17 ਅਪ੍ਰੈਲ 2024 ਸ਼ਾਮ 5 ਵਜੇ ਤੋਂ ਮਿਤੀ 19 ਅਪ੍ਰੈਲ 2024 ਨੂੰ ਚੋਣ ਪ੍ਰਕਿਰਿਆ ਮੁਕੰਮਲ ਹੋਣ ਤੱਕ ਅਤੇ ਵੋਟਾਂ ਦੀ ਗਿਣਤੀ ਵਾਲੇ ਦਿਨ 4 ਜੂਨ ਨੂੰ ਡਰਾਈ ਡੇ ਘੋਸ਼ਿਤ ਕਰਨ ਦੇ ਹੁਕਮ ਜਾਰੀ ਕੀਤੇ ਹਨ। ਜਿਸਦੇ ਤਹਿਤ ਰਾਜਸਥਾਨ ਨਾਲ ਲੱਗਦੀ ਪੰਜਾਬ ਦੀ ਸਰਹੱਦ ਦੇ 3 ਕਿਲੋਮੀਟਰ ਤੱਕ ਦੇ ਦਾਇਰੇ ‘ਚ ਸ਼ਰਾਬ ਦੇ ਠੇਕਿਆਂ ਨੂੰ 17 ਅਪ੍ਰੈਲ ਸ਼ਾਮ 6 ਵਜੇ ਤੋਂ 19 ਅਪ੍ਰੈਲ ਤੱਕ ਬੰਦ ਰੱਖਣ ਦੇ ਹੁਕਮ ਦਿੱਤੇ ਹਨ।

LEAVE A REPLY

Please enter your comment!
Please enter your name here