ਚੋਣ ਕਮਿਸ਼ਨ ਵੱਲੋਂ ਲੁਧਿਆਣਾ ਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਕੀਤੇ ਗਏ ਨਿਯੁਕਤ || Elections
ਲੋਕ ਸਭਾ ਚੋਣਾਂ ਦੇ ਮੱਦੇਨਜਰ ਭਾਰਤੀ ਚੋਣ ਕਮਿਸ਼ਨ ਵੱਲੋਂ ਲੁਧਿਆਣਾ ਅਤੇ ਜਲੰਧਰ ਵਿੱਚ ਨਵੇਂ ਪੁਲਿਸ ਕਮਿਸ਼ਨਰ ਨਿਯੁਕਤ ਕਰ ਦਿੱਤੇ ਗਏ ਹਨ। ਚੋਣ ਕਮਿਸ਼ਨ ਨੇ ਨੀਲਭ ਕਿਸ਼ੋਰ ਨੂੰ ਪੁਲਿਸ ਕਮਿਸ਼ਨਰ ਲੁਧਿਆਣਾ ਅਤੇ ਰਾਹੁਲ ਐੱਸ ਨੂੰ ਜਲੰਧਰ ਦੇ ਪੁਲਿਸ ਕਮਿਸ਼ਨ ਨਿਯੁਕਤ ਕੀਤਾ ਹੈ। ਇਸ ਸਬੰਧੀ ਚੋਣ ਕਮਿਸ਼ਨ ਵਲੋਂ ਮੁੱਖ ਚੋਣ ਅਫ਼ਸਰ, ਪੰਜਾਬ ਨੂੰ ਪੱਤਰ ਭੇਜਿਆ ਗਿਆ ਹੈ।
ਇਹ ਵੀ ਪੜ੍ਹੋ :ਅੱਜ ਪੰਜਾਬ ਆਉਣਗੇ PM ਮੋਦੀ , BJP ਉਮੀਦਵਾਰਾਂ ਲਈ ਕਰਨਗੇ ਚੋਣ ਪ੍ਰਚਾਰ
ਰਾਹੁਲ ਐੱਸ 2008 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਡੀ.ਆਈ.ਜੀ-ਕਮ- ਡਾਇਰੈਕਟਰ ਵਿਜੀਲੈਂਸ ਬਿਊਰੋ ਪੰਜਾਬ ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਪੁਲਿਸ ਕਮਿਸ਼ਨਰ ਜਲੰਧਰ ਵਜੋਂ ਨਿਯੁਕਤ ਕਰ ਦਿੱਤਾ ਗਿਆ ਹੈ। ਨੀਲਭ ਕਿਸ਼ੋਰ 1998 ਬੈਚ ਦੇ ਆਈ.ਪੀ.ਐਸ. ਅਧਿਕਾਰੀ ਹਨ। ਉਹ ਇਸ ਵੇਲੇ ਸ਼ਾਹਿਬਜ਼ਾਦਾ ਅਜੀਤ ਸਿੰਘ ਨਗਰ ਵਿਖੇ ਏਡੀਜੀਪੀ ਐਸ.ਟੀ.ਐਫ. ਪੰਜਾਬ, ਵਜੋਂ ਤਾਇਨਾਤ ਸਨ। ਹੁਣ ਉਨ੍ਹਾਂ ਨੂੰ ਲੁਧਿਆਣਾ ਦਾ ਪੁਲਿਸ ਕਮਿਸ਼ਨਰ ਨਿਯੁਕਤ ਕੀਤਾ ਗਿਆ ਹੈ।