ਚੋਣ ਕਮਿਸ਼ਨ ਨੇ ਬਸਪਾ ਉਮੀਦਵਾਰ ਖ਼ਿਲਾਫ਼ ਕੀਤਾ ਮਾਮਲਾ ਦਰਜ , ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ || Latest News

0
39
The Election Commission registered a case against the BSP candidate, the video was made while voting

ਚੋਣ ਕਮਿਸ਼ਨ ਨੇ ਬਸਪਾ ਉਮੀਦਵਾਰ ਖ਼ਿਲਾਫ਼ ਕੀਤਾ ਮਾਮਲਾ ਦਰਜ , ਵੋਟ ਪਾਉਣ ਸਮੇਂ ਬਣਾਈ ਸੀ ਵੀਡੀਓ

ਵੋਟਾਂ ਦੌਰਾਨ ਚੋਣ ਕਮਿਸ਼ਨ ਨੇ ਵੱਡਾ ਐਕਸ਼ਨ ਲਿਆ ਹੈ ਜਿੱਥੇ ਕਿ ਫਿਰੋਜ਼ਪੁਰ ਤੋਂ ਲੋਕ ਸਭਾ ਹਲਕੇ ਤੋਂ ਬਹੁਜਨ ਸਮਾਜ ਪਾਰਟੀ ਦੇ ਉਮੀਦਵਾਰ ਸੁਰਿੰਦਰ ਕੰਬੋਜ ਖ਼ਿਲਾਫ਼ ਮਾਮਲਾ ਦਰਜ ਕਰ ਲਿਆ ਗਿਆ ਹੈ | ਦਰਅਸਲ ਕੰਬੋਜ ਨੇ ਵਿਧਾਨ ਸਭਾ ਹਲਕਾ ਗੁਰੁਹਰਸਹਾਏ ਅਧੀਨ ਆਉਂਦੇ ਪਿੰਡ ਜੀਵਾਂ ਅਰਾਈ ਵਿਖੇ ਵੋਟ ਪਾਉਂਦੇ ਹੋਏ ਵੀਡੀਓ ਬਣਾ ਕੇ ਸੋਸ਼ਲ ਮੀਡੀਆ ਉਤੇ ਵਾਇਰਲ ਕਰ ਦਿੱਤੀ ਹੈ।

ਮੁਕੱਦਮਾ ਹੋਇਆ ਦਰਜ

ਇਸ ਸਬੰਧੀ ਜਾਣਕਾਰੀ ਦਿੰਦਿਆਂ ਰਿਟਰਨਿੰਗ ਅਫਸਰ ਲੋਕ ਸਭਾ ਹਲਕਾ-10 ਫਿਰੋਜ਼ਪੁਰ -ਕਮ- ਡਿਪਟੀ ਕਮਿਸ਼ਨਰ ਸ੍ਰੀ ਰਾਜੇਸ਼ ਧੀਮਾਨ ਨੇ ਦੱਸਿਆ ਕਿ ਸੋਸ਼ਲ ਮੀਡੀਆ ਰਾਹੀਂ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਇਸ ਹਲਕੇ ਤੋਂ ਬਸਪਾ ਦੀ ਟਿਕਟ ਤੋਂ ਚੋਣ ਲੜ ਰਹੇ ਉਮੀਦਵਾਰ ਸੁਰਿੰਦਰ ਸਿੰਘ ਕੰਬੋਜ ਵੱਲੋਂ ਵੋਟ ਪਾਉਣ ਸਮੇਂ ਵੀਡੀਓ ਬਣਾ ਕੇ ਉਸ ਨੂੰ ਵਾਇਰਲ ਕੀਤਾ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ ਦੇ 13 ਲੋਕ ਸਭਾ ਹਲਕਿਆਂ ‘ਚ ਸਵੇਰੇ 11 ਵਜੇ ਤੱਕ 23.91% ਹੋਈ ਵੋਟਿੰਗ

ਉਨ੍ਹਾਂ ਅੱਗੇ ਦੱਸਿਆ ਕਿ ਇਸ ਮਾਮਲੇ ਤੇ ਤੁਰੰਤ ਐਕਸ਼ਨ ਲੈਂਦਿਆਂ ਥਾਣਾ ਗੁਰੂਹਰਸਹਾਏ ਵਿਖੇ 171 ਐਫ ਆਈ.ਪੀ.ਸੀ, 126 ਅਤੇ 132 ਆਰ.ਪੀ ਐਕਟ 1951 ਤਹਿਤ ਮੁਕੱਦਮਾ ਨੰ: 98 ਮਿਤੀ 01-06-2024 ਦਰਜ ਕੀਤਾ ਗਿਆ ਹੈ।

 

 

LEAVE A REPLY

Please enter your comment!
Please enter your name here