ਚੋਣ ਨਤੀਜਿਆਂ ਤੋਂ ਪਹਿਲਾਂ ਅੱਜ ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ || Elections || Lok Sabha Elections

0
60
The Election Commission will hold a press conference today before the election results

ਚੋਣ ਨਤੀਜਿਆਂ ਤੋਂ ਪਹਿਲਾਂ ਅੱਜ ਚੋਣ ਕਮਿਸ਼ਨ ਕਰੇਗਾ ਪ੍ਰੈਸ ਕਾਨਫਰੰਸ

Lok Sabha Elections :ਲੋਕ ਸਭਾ ਚੋਣਾਂ ਲਈ ਚੋਣ ਪ੍ਰਕਿਰਿਆ ਮੁਕੰਮਲ ਹੋ ਚੁੱਕੀ ਹੈ ਜਿਸਦੇ ਚੱਲਦਿਆਂ ਵੋਟਾਂ ਦੀ ਗਿਣਤੀ ਭਲਕੇ 4 ਜੂਨ ਨੂੰ ਹੋਵੇਗੀ। ਵੋਟਾਂ ਦੀ ਗਿਣਤੀ ਤੋਂ ਇਕ ਦਿਨ ਪਹਿਲਾਂ ਯਾਨੀ ਅੱਜ ਚੋਣ ਕਮਿਸ਼ਨ ਦੁਪਹਿਰ 12.30 ਵਜੇ ਦਿੱਲੀ ਵਿੱਚ ਇੱਕ ਪ੍ਰੈਸ ਕਾਨਫਰੰਸ ਕਰਨ ਜਾ ਰਿਹਾ ਹੈ। ਚੋਣ ਕਮਿਸ਼ਨ ਵੱਲੋਂ ਮੀਡੀਆ ਨੂੰ ਦਿੱਤੇ ਗਏ ਸੱਦੇ ਵਿੱਚ ਕਿਹਾ ਗਿਆ ਹੈ ਕਿ ਭਾਰਤੀ ਚੋਣ ਕਮਿਸ਼ਨ 2024 ਦੀਆਂ ਆਮ ਚੋਣਾਂ ਨੂੰ ਲੈ ਕੇ ਪ੍ਰੈਸ ਕਾਨਫਰੰਸ ਕਰੇਗਾ।

19 ਅਪ੍ਰੈਲ ਤੋਂ ਸ਼ੁਰੂ ਹੋਈਆਂ ਸੱਤ ਗੇੜਾਂ ਦੀਆਂ ਚੋਣਾਂ 1 ਜੂਨ ਨੂੰ ਖਤਮ ਹੋ ਗਈਆਂ ਹਨ | ਦੱਸ ਦਈਏ ਕਿ ਡਿਪਟੀ ਚੋਣ ਕਮਿਸ਼ਨਰ 2019 ਦੀਆਂ ਲੋਕ ਸਭਾ ਚੋਣਾਂ ਤੱਕ ਹਰ ਪੜਾਅ ਦੀ ਵੋਟਿੰਗ ਤੋਂ ਬਾਅਦ ਮੀਡੀਆ ਨਾਲ ਗੱਲਬਾਤ ਕਰਦੇ ਸਨ ਪਰ ਹੁਣ ਇਹ ਪ੍ਰਥਾ ਖ਼ਤਮ ਕਰ ਦਿੱਤੀ ਗਈ ਹੈ। ਸ਼ਾਇਦ ਇਹ ਪਹਿਲੀ ਵਾਰ ਹੈ ਕਿ ਚੋਣਾਂ ਖਤਮ ਹੋਣ ਤੋਂ ਬਾਅਦ ਕਮਿਸ਼ਨ ਨੇ ਪ੍ਰੈੱਸ ਕਾਨਫਰੰਸ ਬੁਲਾਈ ਹੈ। ਸੂਤਰਾਂ ਅਨੁਸਾਰ ਇਸ ਦੌਰਾਨ ਕਮਿਸ਼ਨ ਵੋਟ ਪ੍ਰਤੀਸ਼ਤ ਤੋਂ ਲੈ ਕੇ ਵੋਟਾਂ ਦੀ ਗਿਣਤੀ ਤੱਕ ਦੀ ਜਾਣਕਾਰੀ ਸਾਂਝੀ ਕਰ ਸਕਦਾ ਹੈ।

ਵੋਟਿੰਗ ਪ੍ਰਕਿਰਿਆ ਸ਼ਨੀਵਾਰ ਨੂੰ ਹੋਈ ਖਤਮ

ਇਸ ਤੋਂ ਪਹਿਲਾਂ ਐਤਵਾਰ ਨੂੰ ਚੋਣ ਕਮਿਸ਼ਨ ਨੇ ਕਾਂਗਰਸ ਦੇ ਜਨਰਲ ਸਕੱਤਰ ਜੈਰਾਮ ਰਮੇਸ਼ ਤੋਂ ਉਨ੍ਹਾਂ ਦੇ ਦੋਸ਼ਾਂ ‘ਤੇ ਤੱਥਾਂ ਦੀ ਜਾਣਕਾਰੀ ਅਤੇ ਵੇਰਵੇ ਮੰਗੇ ਸਨ। ਜਿਸ ਤੋਂ ਬਾਅਦ ਰਮੇਸ਼ ਨੇ ਆਪਣੀ ਇਕ ਪੋਸਟ ‘ਚ ਦੋਸ਼ ਲਗਾਇਆ ਸੀ ਕਿ ਵੋਟਾਂ ਦੀ ਗਿਣਤੀ ਤੋਂ ਕੁਝ ਦਿਨ ਪਹਿਲਾਂ ਕੇਂਦਰੀ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ 150 ਜ਼ਿਲਾ ਅਧਿਕਾਰੀਆਂ ਨੂੰ ਫੋਨ ਕੀਤੇ ਸਨ। ਕਮਿਸ਼ਨ ਨੇ ਰਮੇਸ਼ ਤੋਂ ਅਗਲੀ ਲੋੜੀਂਦੀ ਕਾਰਵਾਈ ਲਈ 2 ਜੂਨ ਸ਼ਾਮ ਤੱਕ ਜਵਾਬ ਮੰਗਿਆ ਸੀ।

ਲੋਕ ਸਭਾ ਚੋਣਾਂ ਲਈ ਸੱਤ ਪੜਾਵਾਂ ਦੀ ਵੋਟਿੰਗ ਪ੍ਰਕਿਰਿਆ ਸ਼ਨੀਵਾਰ ਨੂੰ ਖਤਮ ਹੋ ਗਈ। ਜਿਸ ਤੋਂ ਬਾਅਦ ਵੱਖ-ਵੱਖ ਏਜੰਸੀਆਂ ਵੱਲੋਂ ਐਗਜ਼ਿਟ ਪੋਲ ਜਾਰੀ ਕੀਤੇ | ਸਾਰੇ ਸਰਵੇਖਣਾਂ ਵਿੱਚ ਭਾਜਪਾ ਦੀ ਅਗਵਾਈ ਵਾਲੇ ਕੌਮੀ ਜਮਹੂਰੀ ਗਠਜੋੜ ਨੂੰ ਭਾਰੀ ਬਹੁਮਤ ਮਿਲਣ ਦੀ ਭਵਿੱਖਬਾਣੀ ਕੀਤੀ ਗਈ ਹੈ। ਕਰਨਾਟਕ ‘ਚ ਇਕਤਰਫਾ ਜਿੱਤ ਦੀ ਭਵਿੱਖਬਾਣੀ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ :ਚੋਰੀ ਕਰਨ ਮਗਰੋਂ ਘਰ ‘ਚ AC ਚਲਾ ਕੇ ਹੀ ਸੌਂ ਗਿਆ ਚੋਰ , ਪੁਲਿਸ ਵਾਲਿਆਂ ਨੇ ਸਵੇਰੇ ਕੀਤੀ Good Morning!

ਦੋ ਸਰਵੇਖਣਾਂ ਨੇ ਭਵਿੱਖਬਾਣੀ ਕੀਤੀ ਹੈ ਕਿ ਭਾਜਪਾ 2019 ਦੀਆਂ ਲੋਕ ਸਭਾ ਚੋਣਾਂ ਵਿੱਚ ਜਿੱਤੀਆਂ 303 ਸੀਟਾਂ ਤੋਂ ਆਪਣੀ ਗਿਣਤੀ ਵਿੱਚ ਸੁਧਾਰ ਕਰੇਗੀ। ਜੇਕਰ ਐਗਜ਼ਿਟ ਪੋਲ ਸਹੀ ਸਾਬਤ ਹੁੰਦੇ ਹਨ ਤਾਂ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੇਸ਼ ਦੇ ਪਹਿਲੇ ਪ੍ਰਧਾਨ ਮੰਤਰੀ ਜਵਾਹਰ ਲਾਲ ਨਹਿਰੂ ਤੋਂ ਬਾਅਦ ਲਗਾਤਾਰ ਤਿੰਨ ਵਾਰ ਲੋਕ ਸਭਾ ਚੋਣਾਂ ਜਿੱਤਣ ਵਾਲੇ ਪ੍ਰਧਾਨ ਮੰਤਰੀ ਬਣ ਸਕਦੇ ਹਨ।

 

 

 

 

LEAVE A REPLY

Please enter your comment!
Please enter your name here