ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਹੁਕਮ || Punjab Update

0
25
The High Court issued orders to the Punjab government regarding the corporation elections

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਗਮ ਚੋਣਾਂ ਨੂੰ ਲੈ ਕੇ ਜਾਰੀ ਕਰ ਦਿੱਤੇ ਹੁਕਮ

ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ ਨਿਗਮ ਚੋਣਾਂ ਨੂੰ ਲੈ ਕੇ ਸਖ਼ਤ ਹੁਕਮ ਜਾਰੀ ਕਰ ਦਿੱਤੇ ਹਨ | ਦਰਅਸਲ, ਹਾਈ ਕੋਰਟ ਨੇ ਪੰਜਾਬ ਸਰਕਾਰ ਨੂੰ 10 ਦਿਨਾਂ ਵਿਚ ਨਿਗਮ ਚੋਣਾਂ ਬਾਰੇ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਪਿਛਲੇ ਕਾਫੀ ਸਮੇਂ ਤੋਂ ਅਦਾਲਤੀ ਹੁਕਮਾਂ ਦੇ ਬਾਵਜੂਦ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਕਰਵਾਉਣ ਵਿੱਚ ਕੀਤੀ ਜਾ ਰਹੀ ਦੇਰੀ ਤੋਂ ਪੰਜਾਬ ਤੇ ਹਰਿਆਣਾ ਹਾਈ ਕੋਰਟ ਨਾਰਾਜ਼ ਹੈ।

ਸੂਬਾ ਸਰਕਾਰ ਨਹੀਂ ਕਰਵਾ ਰਹੀ ਚੋਣਾਂ

ਹਾਈ ਕੋਰਟ ਨੇ ਸਰਕਾਰ ਨੂੰ ਨੋਟਿਸ ਜਾਰੀ ਕਰਦਿਆਂ 10 ਦਿਨਾਂ ਵਿਚ ਨਗਰ ਨਿਗਮ ਤੇ ਮਿਉਂਸਿਪਲ ਕੌਂਸਲ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ। ਪੰਜਾਬ ਵਿਚ ਪੰਜ ਨਗਰ ਨਿਗਮਾਂ ਪਟਿਆਲਾ, ਅੰਮ੍ਰਿਤਸਰ, ਜਲੰਧਰ, ਲੁਧਿਆਣਾ ਤੇ ਫਗਵਾੜਾ ਅਤੇ 42 ਮਿਉਂਸਿਪਲ ਕੌਂਸਲਾਂ ਦਾ ਕਾਰਜਕਾਲ ਖ਼ਤਮ ਹੋਏ ਕਾਫੀ ਸਮਾਂ ਬੀਤ ਚੁੱਕਾ ਹੈ, ਪਰ ਸੂਬਾ ਸਰਕਾਰ ਚੋਣਾਂ ਨਹੀਂ ਕਰਵਾ ਰਹੀ ਹੈ।

ਇਹ ਵੀ ਪੜ੍ਹੋ : ਟਰੰਪ ਨੇ ਰਾਸ਼ਟਰਪਤੀ ਬਣਨ ਤੋਂ ਬਾਅਦ ਭਾਰਤ ਲਈ ਕਹੀ ਇਹ ਗੱਲ

ਪੰਜਾਬ ਸਰਕਾਰ ਨੇ 29 ਅਕਤੂਬਰ ਤੱਕ ਹੁਕਮਾਂ ਉਤੇ ਨਹੀਂ ਕੀਤਾ ਅਮਲ

ਜਿਸਦੇ ਚੱਲਦਿਆਂ ਚੋਣਾਂ ਕਰਵਾਉਣ ਦੀ ਮੰਗ ਨੂੰ ਲੈ ਕੇ ਮਾਮਲਾ ਪੰਜਾਬ ਤੇ ਹਰਿਆਣਾ ਹਾਈ ਕੋਰਟ ਪਹੁੰਚ ਗਿਆ ਹੈ । ਹਾਈ ਕੋਰਟ ਨੇ 14 ਅਕਤੂਬਰ ਨੂੰ ਪਿਛਲੀ ਸੁਣਵਾਈ ਦੌਰਾਨ 15 ਦਿਨਾਂ ਵਿਚ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਸਨ, ਪਰ ਪੰਜਾਬ ਸਰਕਾਰ ਨੇ 29 ਅਕਤੂਬਰ ਤੱਕ ਹੁਕਮਾਂ ਉਤੇ ਅਮਲ ਨਹੀਂ ਕੀਤਾ। ਜਿਸ ਤੋਂ ਬਾਅਦ ਪੰਜਾਬ ਤੇ ਹਰਿਆਣਾ ਹਾਈ ਕੋਰਟ ਵਿੱਚ ਅਦਾਲਤੀ ਹੱਤਕ ਦੀ ਅਰਜ਼ੀ ਦਾਇਰ ਕੀਤੀ ਗਈ, ਜਿਸ ’ਤੇ ਸੁਣਵਾਈ ਕਰਦਿਆਂ ਹਾਈ ਕੋਰਟ ਨੇ ਸੂਬਾ ਸਰਕਾਰ ਨੂੰ 10 ਦਿਨਾਂ ਵਿੱਚ ਨਗਰ ਨਿਗਮ ਤੇ ਮਿਉਂਸਿਪਲ ਕਮੇਟੀ ਦੀਆਂ ਚੋਣਾਂ ਸਬੰਧੀ ਨੋਟੀਫਿਕੇਸ਼ਨ ਜਾਰੀ ਕਰਨ ਦੇ ਹੁਕਮ ਦਿੱਤੇ ਹਨ।

 

 

 

 

 

 

 

 

 

LEAVE A REPLY

Please enter your comment!
Please enter your name here