ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਪਾਬੰਦੀ || Elections

0
74
The Punjab Election Commission has taken a big decision, banning the consumption of tobacco at the polling booths

ਪੰਜਾਬ ਚੋਣ ਕਮਿਸ਼ਨ ਨੇ ਲਿਆ ਵੱਡਾ ਫੈਸਲਾ, ਪੋਲਿੰਗ ਬੂਥਾਂ ‘ਤੇ ਤੰਬਾਕੂ ਦੇ ਸੇਵਨ ‘ਤੇ ਲਗਾਈ ਪਾਬੰਦੀ

ਪੰਜਾਬ ਵਿੱਚ ਚੋਣਾਂ ਹੋਣ ਵਿੱਚ ਇੱਕ ਦਿਨ ਬਾਕੀ ਰਹਿ ਗਿਆ ਹੈ | ਇਸੇ ਦੇ ਮੱਦੇਨਜਰ ਪੰਜਾਬ ਚੋਣ ਕਮਿਸ਼ਨ ਵੱਲੋਂ ਵੱਡਾ ਫੈਸਲਾ ਲਿਆ ਗਿਆ ਹੈ ਜਿਸਦੇ ਤਹਿਤ ਸਾਰੇ ਪੋਲਿੰਗ ਬੂਥਾਂ ‘ਤੇ ਸਿਗਰੇਟ, ਬੀੜੀ ਤੇ ਤੰਬਾਕੂ ਸੇਵਨ ਦੀ ਪਾਬੰਦੀ ਰਹੇਗੀ। ਪੋਲਿੰਗ ਬੂਥਾਂ ਦੇ ਪ੍ਰੀਜ਼ਾਈਡਿੰਗ ਅਫਸਰਾਂ ਨੂੰ ਇਸ ‘ਤੇ ਨਜ਼ਰ ਰੱਖਣ ਲਈ ਨੋਡਲ ਅਫਸਰ ਨਿਯੁਕਤ ਕੀਤਾ ਗਿਆ ਹੈ।

ਨਿਯਮ ਤੋੜਨ ‘ਤੇ ਹੋਵੇਗੀ ਸਖ਼ਤ ਕਾਰਵਾਈ

ਪੰਜਾਬ ਦੇ ਮੁੱਖ ਚੋਣ ਅਧਿਕਾਰੀ ਸਿਬਿਨ ਸੀ ਵੱਲੋਂ ਇਹ ਹੁਕਮ ਜਾਰੀ ਕੀਤੇ ਹਨ | ਜੇਕਰ ਕੋਈ ਨਿਯਮ ਤੋੜਦਾ ਹੈ ਤਾਂ ਉਸਦੇ ਖਿਲਾਫ ਸਖ਼ਤ ਕਾਰਵਾਈ ਕੀਤੀ ਜਾਵੇਗੀ | ਮੁੱਖ ਚੋਣ ਅਧਿਕਾਰੀ ਨੇ ਕਿਹਾ ਕਿ ਇਹ ਮਹੱਤਵਪੂਰਨ ਕਦਮ ਸਿਹਤਮੰਦ ਜੀਵਨ ਸ਼ੈਲੀ ਨੂੰ ਉਤਸ਼ਾਹਿਤ ਕਰਨ ਦੇ ਨਾਲ-ਨਾਲ ਵੋਟਰਾਂ ਲਈ ਸੁਰੱਖਿਅਤ ਤੇ ਰਚਨਾਤਕ ਮਾਹੌਲ ਯਕੀਨੀ ਬਣਾਉਣ ਲਈ ਲਿਆ ਗਿਆ ਹੈ। ਪੋਲਿੰਗ ਬੂਥਾਂ ਨੂੰ ਤੰਬਾਕੂ ਰਹਿਤ ਖੇਤਰ ਐਲਾਨਣ ਦੇ ਪਿੱਛੇ ਦੀ ਸੋਚ ਤੰਬਾਕੂ ਦਾ ਸੇਵਨ ਨਾ ਕਰਨ ਵਾਲਿਆਂ ਨੂੰ ਇਸ ਦੇ ਧੂੰਏਂ ਦੇ ਸੰਪਰਕ ਤੋਂ ਬਚਾਉਣਾ ਤੇ ਲੋਕਾਂ ਨੂੰ ਤੰਦਰੁਸਤ ਸਿਹਤ ਪ੍ਰਤੀ ਉਤਸ਼ਾਹਿਤ ਕਰਨਾ ਹੈ।

ਸਿਬਿਨ ਸੀ ਨੇ ਕਿਹਾ ਕਿ ਇਹ ਪਹਿਲਕਦਮੀ ਤੰਬਾਕੂ ਦੇ ਇਸਤੇਮਾਲ ਨੂੰ ਘਟਾਉਣ ਤੇ ਇਸ ਦੇ ਸੇਵਨ ਨਾਲ ਹੋਣ ਵਾਲੀਆਂ ਬੀਮਾਰੀਆਂ ਜਿਵੇਂ ਕੈਂਸਰ, ਦਿਲ ਦੀਆਂ ਬੀਮਾਰੀਆਂ, ਫੇਫੜਿਆਂ ਦੇ ਗੰਭੀਰ ਰੌਗ ਕਾਬੂ ਪਾਉਣ ਲਈ ਚਲਾਈ ਜਾ ਰਹੀ ਹੈ। ਇਸ ਤੋਂ ਇਲਾਵਾ ਵੋਟਿੰਗ ਕੇਂਦਰਾਂ ‘ਤੇ ਫਾਰਮਸਿਸਟ ਵੀ ਤਾਇਨਾਤ ਕੀਤੇ ਜਾਣਗੇ ਤਾਂ ਕਿ ਕੋਈ ਪ੍ਰੇਸ਼ਾਨੀ ਆਉਂਦੀ ਹੈ ਤਾਂ ਉਸਦਾ ਇਲਾਜ ਮਿਲ ਸਕੇ।

LEAVE A REPLY

Please enter your comment!
Please enter your name here