ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ || News of Punjab || Latest News

0
79
Another farmer died during the peasant agitation

ਕਿਸਾਨੀ ਅੰਦੋਲਨ ਦੌਰਾਨ ਇੱਕ ਹੋਰ ਕਿਸਾਨ ਦੀ ਹੋਈ ਮੌ.ਤ || News of Punjab || Latest News

ਪਿਛਲੇ ਕਾਫੀ ਸਮੇਂ ਤੋਂ ਕਿਸਾਨਾਂ ਵੱਲੋਂ ਆਪਣੀ ਮੰਗਾਂ ਨੂੰ ਲੈ ਕੇ ਪ੍ਰਦਰਸ਼ਨ ਕੀਤਾ ਜਾ ਰਿਹਾ ਹੈ ਜਿਸਦੇ ਚੱਲਦਿਆਂ ਹੁਣ ਤੱਕ ਕਈ ਕਿਸਾਨ ਸ਼ਹੀਦ ਹੋ ਚੁੱਕੇ ਹਨ | ਅਜਿਹੀ ਹੀ ਇੱਕ ਹੋਰ ਮੰਦਭਾਗੀ ਘਟਨਾ ਸ਼ੰਭੂ ਬਾਰਡਰ ਤੋਂ ਆਈ ਹੈ ਜਿੱਥੇ ਕਿ ਅੱਜ ਸਵੇਰੇ ਕਿਸਾਨੀ ਧਰਨੇ ਵਿੱਚ ਹਿੱਸਾ ਲੈ ਰਹੇ ਇੱਕ ਹੋਰ ਕਿਸਾਨ ਦੀ ਮੌਤ ਹੋ ਗਈ ਹੈ | ਮ੍ਰਿਤਕ ਕਿਸਾਨ ਦੀ ਪਛਾਣ ਜਸਵੰਤ ਸਿੰਘ (70) ਪੁੱਤਰ ਗੁਰਦਿੱਤ ਸਿੰਘ ਵਜੋਂ ਹੋਈ ਹੈ ਜੋ ਕਿ ਪਿੰਡ ਸਾਹਬਾਜਪੁਰ ਜ਼ਿਲ੍ਹਾ ਤਰਨ ਤਾਰਨ ਦਾ ਰਹਿਣ ਵਾਲਾ ਸੀ |

ਇਹ ਵੀ ਪੜ੍ਹੋ : ਚੰਡੀਗੜ੍ਹ-ਅੰਬਾਲਾ ਰੋਡ ‘ਤੇ ਵਾਪਰਿਆ ਦਰਦਨਾਕ ਸੜਕ ਹਾਦਸਾ , ਇੱਕ ਦੀ ਮੌਤ

ਸਵੇਰੇ ਅਚਾਨਕ ਤਬੀਅਤ ਹੋਈ ਖ਼ਰਾਬ

ਮਿਲੀ ਜਾਣਕਾਰੀ ਅਨੁਸਾਰ ਜਸਵੰਤ ਸਿੰਘ ਭਾਰਤੀ ਕਿਸਾਨ ਮਜ਼ਦੂਰ ਸੰਘਰਸ਼ ਕਮੇਟੀ ਦਾ ਮੈਂਬਰ ਸੀ | ਜਿਸਦੀ ਅੱਜ ਸਵੇਰੇ ਅਚਾਨਕ ਤਬੀਅਤ ਖਰਾਬ ਹੋ ਗਈ ਸੀ। ਜਿਸ ਤੋਂ ਬਾਅਦ ਉਨ੍ਹਾਂ ਨੂੰ ਰਾਜਪੁਰਾ ਦੇ ਸਰਕਾਰੀ ਹਸਪਤਾਲ ਲਿਜਾਇਆ ਗਿਆ ਜਿੱਥੇ ਉਹਨਾਂ ਨੂੰ ਡਾਕਟਰ ਨੇ ਮ੍ਰਿਤਕ ਐਲਾਨ ਦਿੱਤਾ | ਕਿਸਾਨ ਜਸਵੰਤ ਸਿੰਘ ਆਪਣੇ ਪਿੱਛੇ ਪਤਨੀ ਬਲਵਿੰਦਰ ਕੌਰ ਪੁੱਤਰ ਰਣਜੋਧ ਸਿੰਘ, ਧੀ ਸਤਿੰਦਰ ਕੌਰ ਤੇ ਸਿਮਰਨਜੀਤ ਕੌਰ ਛੱਡ ਗਿਆ ਹੈ।

LEAVE A REPLY

Please enter your comment!
Please enter your name here