ਕਿਸਾਨਾਂ ਨੇ ਕੀਤਾ ਦਿੱਲੀ ਕੂਚ ਦਾ ਐਲਾਨ ! ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ : ਕਿਸਾਨ ਆਗੂ || Punjab News

0
231
Farmers announced the exodus to Delhi! We will march to Delhi as soon as Shambhu border opens: Kisan leader

ਕਿਸਾਨਾਂ ਨੇ ਕੀਤਾ ਦਿੱਲੀ ਕੂਚ ਦਾ ਐਲਾਨ ! ਸ਼ੰਭੂ ਬਾਰਡਰ ਖੁੱਲ੍ਹਦਿਆਂ ਹੀ ਦਿੱਲੀ ਕਰਾਂਗੇ ਕੂਚ : ਕਿਸਾਨ ਆਗੂ

Punjab News : ਪੰਜਾਬ ਅਤੇ ਹਰਿਆਣਾ ਦੀ ਸ਼ੰਭੂ ਸਰਹੱਦ ‘ਤੇ ਖੜ੍ਹੇ ਕਿਸਾਨਾਂ ਵੱਲੋਂ ਦਿੱਲੀ ਕੂਚ ਦਾ ਐਲਾਨ ਕਰ ਦਿੱਤਾ ਗਿਆ ਹੈ | ਚੰਡੀਗੜ੍ਹ ਵਿੱਚ ਹੋਈ ਮੀਟਿੰਗ ਤੋਂ ਬਾਅਦ  ਕਿਸਾਨ ਆਗੂ ਜਗਜੀਤ ਡੱਲੇਵਾਲ ਨੇ ਕਿਹਾ ਕਿ ਸ਼ੰਭੂ ਸਰਹੱਦ ਖੁੱਲ੍ਹਦੇ ਹੀ ਕਿਸਾਨ ਦਿੱਲੀ ਵੱਲ ਮਾਰਚ ਕਰਨਗੇ। ਉਨ੍ਹਾਂ ਕਿਹਾ ਕਿ ਅਸੀਂ ਬਸ ਸਾਮਾਨ ਇਕੱਠਾ ਕਰਨ ਲਈ ਸਮਾਂ ਲਵਾਂਗੇ, ਉਸ ਤੋਂ ਬਾਅਦ ਅਸੀਂ ਦਿੱਲੀ ਲਈ ਰਵਾਨਾ ਹੋਵਾਂਗੇ। ਉਨ੍ਹਾਂ ਦੱਸਿਆ ਕਿ ਨਵਦੀਪ ਜਲਵੇੜਾ ਦੀ ਰਿਹਾਈ ਲਈ ਪ੍ਰਦਰਸ਼ਨ ਜਾਰੀ ਰਹੇਗਾ। ਕਿਸਾਨ ਆਗੂ ਨਵਦੀਪ ਦੀ ਰਿਹਾਈ ਲਈ 17-18 ਜੁਲਾਈ ਨੂੰ ਧਰਨਾ ਦਿੱਤਾ ਜਾਵੇਗਾ।

ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਰਿਆਣਾ ਪੁਲਿਸ ਦੇ ਇੱਕ ਅਧਿਕਾਰੀ ਨੂੰ ਸੌਂਪੀ

ਉਨ੍ਹਾਂ ਕਿਹਾ ਕਿ ਕਿਸਾਨ ਸ਼ੁਭਕਰਨ ਦੀ ਮੌਤ ਦੇ ਮਾਮਲੇ ਦੀ ਜਾਂਚ ਹਰਿਆਣਾ ਪੁਲਿਸ ਦੇ ਇੱਕ ਅਧਿਕਾਰੀ ਝੱਜਰ ਪੁਲਿਸ ਕਮਿਸ਼ਨਰ ਨੂੰ ਸੌਂਪੀ ਗਈ ਹੈ। ਇਹ ਸਾਡੇ ਨਾਲ ਬਹੁਤ ਬੇਇਨਸਾਫੀ ਹੈ। ਹਾਈ ਕੋਰਟ ਵੱਲੋਂ ਸੇਵਾਮੁਕਤ ਜੱਜ ਦੀ ਅਗਵਾਈ ਹੇਠ ਕਮਿਸ਼ਨ ਬਣਾਇਆ ਗਿਆ ਸੀ। ਉਸ ਸਮੇਂ ਹਰਿਆਣਾ ਸਰਕਾਰ ਹਾਈ ਕੋਰਟ ਗਈ ਸੀ। ਉਥੇ ਉਸ ਨੇ ਜਾਂਚ ਰੋਕਣ ਦੀ ਮੰਗ ਕੀਤੀ। ਸਰਕਾਰ ਨੇ ਕਿਹਾ ਕਿ ਇਸ ਨਾਲ ਪੁਲਿਸ ਦਾ ਮਨੋਬਲ ਡਿੱਗੇਗਾ। ਇਹ ਵੀ ਕਿਹਾ ਗਿਆ ਕਿ ਜੇਕਰ ਅਜਿਹੀ ਜਾਂਚ ਹੁੰਦੀ ਹੈ ਤਾਂ ਪੁਲਿਸ ਭਵਿੱਖ ਵਿੱਚ ਕਿਸੇ ਵੀ ਤਰ੍ਹਾਂ ਦੀ ਗੋਲੀ ਚਲਾਉਣ ਤੋਂ ਸੰਕੋਚ ਕਰੇਗੀ।

ਇਸ ਦੇ ਨਾਲ ਹੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਅੰਬਾਲਾ ਨੇੜੇ ਜੀਂਦ ਅਤੇ ਸ਼ੰਭੂ ਬਾਰਡਰ ਨੇੜੇ ਖਨੌਰੀ ਬਾਰਡਰ ਪੁੱਜਣਗੇ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਹੈ। ਇੰਨਾ ਹੀ ਨਹੀਂ ਸਗੋਂ ਹਰਿਆਣਾ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਟਰੈਕਟਰ-ਟਰਾਲੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ।

8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਜਾਵੇਗਾ ਹਟਾਇਆ

ਇਸ ਤੋਂ ਇਲਾਵਾ ਕਿਸਾਨੀ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਦਰਅਸਲ , ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 10 ਜੁਲਾਈ ਨੂੰ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਗਏ ਸਨ। ਜਿਸ ਦਾ ਅੱਜ ਆਖਰੀ ਦਿਨ ਹੈ |

ਇਹ ਵੀ ਪੜ੍ਹੋ : ਸ਼ੰਭੂ ਬਾਰਡਰ ਤੋਂ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ , ਹਰਿਆਣਾ ਸਰਕਾਰ ਨੂੰ SC ਦੇ ਫ਼ੈਸਲੇ ਦੀ ਉਡੀਕ

ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਤੱਕ ਕੀਤੀ ਸੀ ਪਹੁੰਚ

ਦੱਸ ਦਈਏ ਕਿ ਕਾਨੂੰਨ ਵਿਵਸਥਾ ਦਾ ਹਵਾਲਾ ਦਿੰਦੇ ਹੋਏ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਤੱਕ ਪਹੁੰਚ ਕੀਤੀ ਸੀ। ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਵਿੱਚ ਦਾਇਰ ਆਪਣੀ ਪਟੀਸ਼ਨ ਵਿੱਚ ਕਿਹਾ ਸੀ ਕਿ ਕਿਸਾਨ ਆਪਣੇ ਟਰੈਕਟਰਾਂ ਅਤੇ ਹੋਰ ਵਾਹਨਾਂ ਵਿੱਚ ਸੂਬੇ ਵਿੱਚ ਆਉਣਗੇ, ਜਿਸ ਕਾਰਨ ਕਾਨੂੰਨ ਵਿਵਸਥਾ ਪ੍ਰਭਾਵਿਤ ਹੋ ਸਕਦੀ ਹੈ। ਇਸ ਕਾਰਨ ਸਰਹੱਦ ‘ਤੇ ਬੈਰੀਕੇਡਿੰਗ ਕੀਤੀ ਗਈ ਹੈ।

 

 

 

 

LEAVE A REPLY

Please enter your comment!
Please enter your name here