ਅੱਜ ਫ੍ਰੀ ਹੋਵੇਗਾ ਲਾਡੋਵਾਲ ਟੋਲ ਪਲਾਜ਼ਾ , ਵਧਦੇ ਰੇਟਾਂ ਖਿਲਾਫ ਪ੍ਰਦਰਸ਼ਨ ਕਰਨਗੇ ਕਿਸਾਨ || Punjab News

0
94
Ladoval toll plaza will be free today, farmers will protest against increasing rates

ਅੱਜ ਫ੍ਰੀ ਹੋਵੇਗਾ ਲਾਡੋਵਾਲ ਟੋਲ ਪਲਾਜ਼ਾ , ਵਧਦੇ ਰੇਟਾਂ ਖਿਲਾਫ ਪ੍ਰਦਰਸ਼ਨ ਕਰਨਗੇ ਕਿਸਾਨ

ਦੇਸ਼ ਦਾ ਸਭ ਤੋਂ ਮਹਿੰਗਾ ਟੋਲ ਪਲਾਜ਼ਾ ਲਾਡੋਵਾਲ ਅੱਜ ਸਵੇਰੇ 10 ਵਜੇ ਤੋਂ ਫ੍ਰੀ ਹੋ ਜਾਵੇਗਾ। ਵਧਦੇ ਰੇਟਾਂ ਖਿਲਾਫ ਕਿਸਾਨ ਪ੍ਰਦਰਸ਼ਨ ਕਰਨਗੇ | ਭਾਰਤੀ ਕਿਸਾਨ ਮਜ਼ਦੂਰ ਯੂਨੀਅਨ ਨੇ 10 ਜੂਨ ਨੂੰ NHAI (ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ) ਨੂੰ ਚਿਤਾਵਨੀ ਦਿੰਦੇ ਹੋਏ ਕਿਹਾ ਸੀ ਕਿ ਜੇਕਰ ਸ਼ਨੀਵਾਰ ਤੱਕ ਲਾਡੋਵਾਲ ਟੋਲ ਪਲਾਜ਼ਾ ਦੇ ਪੁਰਾਣੇ ਰੇਟ ਲਾਗੂ ਨਾ ਕੀਤੇ ਗਏ ਤਾਂ ਐਤਵਾਰ ਨੂੰ ਇਸ ਨੂੰ ਪੂਰੀ ਤਰ੍ਹਾਂ ਫ੍ਰੀ ਕਰ ਦਿੱਤਾ ਜਾਵੇਗਾ।

ਸਾਲ ਵਿੱਚ ਤੀਜੀ ਵਾਰ ਟੋਲ ਦਰਾਂ ਵਿੱਚ ਕੀਤਾ ਗਿਆ ਵਾਧਾ

ਸੋਸ਼ਲ ਮੀਡੀਆ ‘ਤੇ ਇਨ੍ਹਾਂ ਆਗੂਆਂ ਨੇ ਇਹ ਅਲਟੀਮੇਟਮ ਜਾਰੀ ਕੀਤਾ ਹੈ। ਇੱਕ ਸਾਲ ਵਿੱਚ ਤੀਜੀ ਵਾਰ ਟੋਲ ਦਰਾਂ ਵਿੱਚ ਵਾਧਾ ਕੀਤਾ ਗਿਆ ਹੈ। ਮਹਿੰਗੇ ਟੋਲ ਕਾਰਨ ਲੋਕਾਂ ਨੂੰ ਕਾਫੀ ਮੁਸ਼ਕਿਲਾਂ ਦਾ ਸਾਹਮਣਾ ਕਰਨਾ ਪੈ ਰਿਹਾ ਹੈ | ਇਸ ਵੇਲੇ ਨੈਸ਼ਨਲ ਹਾਈਵੇਅ ਅਥਾਰਟੀ ਆਫ਼ ਇੰਡੀਆ ਦੇ NH-44 ‘ਤੇ ਸਥਿਤ ਲਾਡੋਵਾਲ ਟੋਲ ਪਲਾਜ਼ਾ ‘ਤੇ ਸੂਬੇ ਦਾ ਸਭ ਤੋਂ ਮਹਿੰਗਾ ਰੋਡ ਟੈਕਸ ਵਸੂਲਿਆ ਜਾ ਰਿਹਾ ਹੈ।

ਸਵੇਰੇ 10 ਵਜੇ ਲਾਡੋਵਾਲ ਟੋਲ ਪਲਾਜ਼ਾ ‘ਤੇ ਪਹੁੰਚੇਗਾ ਜਥਾ

ਗੱਲਬਾਤ ਕਰਦਿਆਂ ਪ੍ਰਧਾਨ ਦਿਲਬਾਗ ਸਿੰਘ ਨੇ ਦੱਸਿਆ ਕਿ ਉਨ੍ਹਾਂ ਦਾ ਜਥਾ ਸਵੇਰੇ 10 ਵਜੇ ਲਾਡੋਵਾਲ ਟੋਲ ਪਲਾਜ਼ਾ ‘ਤੇ ਪਹੁੰਚੇਗਾ। ਟੋਲ ਅਣਮਿੱਥੇ ਸਮੇਂ ਲਈ ਫ੍ਰੀ ਰਹੇਗਾ। ਦਿਲਬਾਗ ਸਿੰਘ ਨੇ ਕਿਹਾ ਕਿ ਲਾਡੋਵਾਲ ਟੋਲ ਪਲਾਜ਼ਾ ਦੇ ਵਧੇ ਰੇਟਾਂ ਕਾਰਨ ਪੂਰੇ ਦੇਸ਼ ਵਿੱਚ ਹਾਹਾਕਾਰ ਮਚੀ ਹੋਈ ਹੈ। ਜੇ ਕਿਸੇ ਵਾਹਨ ‘ਤੇ ਫਾਸਟ ਟੈਗ ਨਹੀਂ ਹੈ ਤਾਂ ਉਸ ਨੂੰ ਇਕ ਯਾਤਰਾ ਲਈ 430 ਰੁਪਏ ਦਾ ਟੈਕਸ ਦੇਣਾ ਪੈਂਦਾ ਹੈ।

 

LEAVE A REPLY

Please enter your comment!
Please enter your name here