ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ || Latest Update

0
99
Shambhu border opening case: Haryana government approached the Supreme Court against the decision of the High Court

ਸ਼ੰਭੂ ਬਾਰਡਰ ਖੋਲ੍ਹਣ ਦਾ ਮਾਮਲਾ: ਹਾਈਕੋਰਟ ਦੇ ਫੈਸਲੇ ਖਿਲਾਫ ਸੁਪਰੀਮ ਕੋਰਟ ਪਹੁੰਚੀ ਹਰਿਆਣਾ ਸਰਕਾਰ

ਪੰਜਾਬ ਅਤੇ ਹਰਿਆਣਾ ਹਾਈਕੋਰਟ ਵੱਲੋਂ ਸ਼ੰਭੂ ਬਾਰਡਰ ਖੋਲ੍ਹਣ ਦੇ ਦਿੱਤੇ ਹੁਕਮਾਂ ਤੋਂ ਬਾਅਦ ਹਰਿਆਣਾ ਸਰਕਾਰ ਨੇ ਸੁਪਰੀਮ ਕੋਰਟ ਦੀ ਸ਼ਰਨ ਲਈ ਹੈ। ਸੂਬਾ ਸਰਕਾਰ ਨੇ ਸੁਪਰੀਮ ਕੋਰਟ ‘ਚ ਪਟੀਸ਼ਨ ਦਾਇਰ ਕਰ ਦਿੱਤੀ ਹੈ |

ਹਾਈਕੋਰਟ ਨੇ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਦਿੱਤੇ ਸਨ ਨਿਰਦੇਸ਼

ਧਿਆਨਯੋਗ ਹੈ ਕਿ 10 ਜੁਲਾਈ ਨੂੰ ਇੱਕ ਜਨਹਿੱਤ ਪਟੀਸ਼ਨ ‘ਤੇ ਸੁਣਵਾਈ ਕਰਦਿਆਂ ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਹਰਿਆਣਾ ਸਰਕਾਰ ਨੂੰ ਇੱਕ ਹਫ਼ਤੇ ਦੇ ਅੰਦਰ ਸ਼ੰਭੂ ਬਾਰਡਰ ਦੇ ਬੈਰੀਕੇਡ ਖੋਲ੍ਹਣ ਦੇ ਨਿਰਦੇਸ਼ ਦਿੱਤੇ ਸਨ। ਇਸ ਹੁਕਮ ਵਿਰੁੱਧ ਦਾਇਰ ਪਟੀਸ਼ਨ ਵਿੱਚ ਹਰਿਆਣਾ ਸਰਕਾਰ ਦਾ ਕਹਿਣਾ ਹੈ ਕਿ ਉਸ ਨੇ ਅਮਨ-ਕਾਨੂੰਨ ਬਹਾਲ ਕਰਨ ਲਈ ਸੜਕ ਨੂੰ ਬੰਦ ਰੱਖਿਆ ਹੈ।

13 ਫਰਵਰੀ ਤੋਂ ਖਨੌਰੀ ਬਾਰਡਰ ‘ਤੇ ਕਰ ਰਹੇ ਪ੍ਰਦਰਸ਼ਨ

ਦੱਸ ਦਈਏ ਕਿ 13 ਫਰਵਰੀ 2024 ਤੋਂ ਹਰਿਆਣਾ ਅਤੇ ਪੰਜਾਬ ਦੇ ਕਿਸਾਨ ਸ਼ੰਭੂ ਅਤੇ ਖਨੌਰੀ ਬਾਰਡਰ ‘ਤੇ ਪ੍ਰਦਰਸ਼ਨ ਕਰ ਰਹੇ ਹਨ। ਬਾਰਡਰ ਬੰਦ ਹੋਣ ਕਾਰਨ ਆ ਰਹੀਆਂ ਮੁਸ਼ਕਿਲਾਂ ਨੂੰ ਲੈ ਕੇ ਸਥਾਨਕ ਕਾਰੋਬਾਰੀਆਂ ਨੇ ਹਾਈ ਕੋਰਟ ਵਿਚ ਪਟੀਸ਼ਨ ਦਾਇਰ ਕੀਤੀ ਸੀ, ਜਿਸ ਵਿਚ ਉਨ੍ਹਾਂ ਨੇ ਸ਼ੰਭੂ ਬਾਰਡਰ ਖੋਲ੍ਹਣ ਦੀ ਮੰਗ ਕੀਤੀ ਸੀ। ਪੰਜਾਬ ਐਂਡ ਹਰਿਆਣਾ ਹਾਈ ਕੋਰਟ ਨੇ ਸ਼ੰਭੂ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਹਨ।

ਇਹ ਵੀ ਪੜ੍ਹੋ : ਸਭ ਤੋਂ ਵੱਧ ਵਿਕਟਾਂ ਲੈਣ ਵਾਲੇ ਤੇਜ਼ ਗੇਂਦਬਾਜ਼ ਜੇਮਸ ਐਂਡਰਸਨ ਨੇ ਟੈਸਟ ਕ੍ਰਿਕਟ ਨੂੰ ਕਿਹਾ ਅਲਵਿਦਾ

ਹਾਈ ਕੋਰਟ ਦੇ ਹੁਕਮਾਂ ਤੋਂ ਬਾਅਦ ਸੁਪਰੀਮ ਕੋਰਟ ਨੇ ਵੀ ਕੱਲ੍ਹ ਸ਼ੰਭੂ ਸਰਹੱਦ ਨੂੰ ਬੰਦ ਕਰਨ ਬਾਰੇ ਸਖ਼ਤ ਟਿੱਪਣੀ ਕੀਤੀ ਸੀ। ਸੁਪਰੀਮ ਕੋਰਟ ਨੇ ਹਰਿਆਣਾ ਸਰਕਾਰ ਨੂੰ ਫਟਕਾਰ ਲਗਾਉਂਦੇ ਹੋਏ ਕਿਹਾ ਕਿ ਕੋਈ ਵੀ ਸਰਕਾਰ ਹਾਈਵੇਅ ਨੂੰ ਕਿਵੇਂ ਰੋਕ ਸਕਦੀ ਹੈ?

 

 

LEAVE A REPLY

Please enter your comment!
Please enter your name here