ਸੀਲ ਕੀਤੇ ਸ਼ੰਭੂ ਬਾਰਡਰ ਨੂੰ ਲੈਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ || Breaking News

0
133
The Supreme Court pronounced a big decision regarding the sealed Shambhu border

ਸੀਲ ਕੀਤੇ ਸ਼ੰਭੂ ਬਾਰਡਰ ਨੂੰ ਲੈਕੇ ਸੁਪਰੀਮ ਕੋਰਟ ਨੇ ਸੁਣਾਇਆ ਵੱਡਾ ਫ਼ੈਸਲਾ

ਸ਼ੰਭੂ ਬਾਰਡਰ ਨੂੰ ਲੈਕੇ ਸੁਪਰੀਮ ਕੋਰਟ ਵੱਲੋਂ ਵੱਡਾ ਫੈਸਲਾ ਸੁਣਾ ਦਿੱਤਾ ਗਿਆ ਹੈ ਜਿਸਦੇ ਤਹਿਤ ਹਾਲੇ ਫਿਲਹਾਲ ਸ਼ੰਭੂ ਬਾਰਡਰ ਨਹੀਂ ਖੁੱਲ੍ਹੇਗਾ | ਦਰਅਸਲ , ਹਰਿਆਣਾ ਸਰਕਾਰ ਨੇ ਸ਼ੰਭੂ ਬਾਰਡਰ ਖੋਲ੍ਹਣ ਸਬੰਧੀ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ ਹੁਕਮਾਂ ਨੂੰ ਸੁਪਰੀਮ ਕੋਰਟ ਵਿੱਚ ਚੁਣੌਤੀ ਦਿੱਤੀ ਸੀ । ਜਿਸਦੇ ਚੱਲਦਿਆਂ ਸਰਕਾਰ ਦੀ ਪਟੀਸ਼ਨ ‘ਤੇ ਸ਼ੁੱਕਰਵਾਰ ਨੂੰ ਸੁਪਰੀਮ ਕੋਰਟ ‘ਚ ਸੁਣਵਾਈ ਹੋਈ। ਸੁਣਵਾਈ ਦੌਰਾਨ ਅਦਾਲਤ ਨੇ ਫੈਸਲਾ ਸੁਣਾਇਆ ਹੈ ਕਿ ਸ਼ੰਭੂ ਸਰਹੱਦ ਅਜੇ ਨਹੀਂ ਖੁੱਲ੍ਹੇਗੀ। ਸਰਹੱਦ ‘ਤੇ ਸਥਿਤੀ ਜਿਉਂ ਦੀ ਤਿਉਂ ਬਣੀ ਰਹੇਗੀ। ਮਾਮਲੇ ਦੀ ਅਗਲੀ ਸੁਣਵਾਈ 12 ਅਗਸਤ ਨੂੰ ਹੋਵੇਗੀ।

ਇਹ ਵੀ ਪੜ੍ਹੋ : ਮਾਪਿਆਂ ਦਾ ਇਕਲੌਤਾ ਪੁੱਤ ਹੋਇਆ ਲਾਪਤਾ , ਨੰਗਲ ਡੈਮ ਨੇੜੇ ਮਿਲੀ ਸਾਈਕਲ ਤੇ ਚੱਪਲਾਂ

ਸਰਹੱਦ ‘ਤੇ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਹੋਣੀ ਚਾਹੀਦੀ

ਸੁਣਵਾਈ ਦੌਰਾਨ ਪੰਜਾਬ ਅਤੇ ਹਰਿਆਣਾ ਦੋਵਾਂ ਸਰਕਾਰਾਂ ਵੱਲੋਂ ਸੁਤੰਤਰ ਕਮੇਟੀ ਬਣਾਉਣ ਲਈ ਉੱਘੇ ਵਿਅਕਤੀਆਂ ਦੇ ਨਾਂ ਸੁਪਰੀਮ ਕੋਰਟ ਵਿੱਚ ਰੱਖੇ ਜਾਣਗੇ। ਜੋ ਇਸ ਮਾਮਲੇ ਨੂੰ ਹੱਲ ਕਰਨ ਲਈ ਕੰਮ ਕਰਨਗੇ। ਅਦਾਲਤ ਨੇ ਇਹ ਹੁਕਮ ਪਿਛਲੀ ਸੁਣਵਾਈ ਦੌਰਾਨ ਦਿੱਤਾ ਸੀ। ਇਹ ਵੀ ਸਪੱਸ਼ਟ ਕੀਤਾ ਗਿਆ ਕਿ ਜੇਕਰ ਉਹ ਅਜਿਹਾ ਨਹੀਂ ਕਰ ਸਕਦੇ ਤਾਂ ਇਹ ਕੰਮ ਅਦਾਲਤ ‘ਤੇ ਵੀ ਛੱਡਿਆ ਜਾ ਸਕਦਾ ਹੈ। ਨਾਲ ਹੀ, ਸੁਪਰੀਮ ਕੋਰਟ ਨੇ ਕਿਹਾ ਸੀ ਕਿ ਸਰਹੱਦ ‘ਤੇ ਕੋਈ ਵੀ ਅਣਸੁਖਾਵੀਂ ਘਟਨਾ ਨਹੀਂ ਹੋਣੀ ਚਾਹੀਦੀ। ਅਜਿਹੀ ਹਾਲਤ ਵਿੱਚ ਸਥਿਤੀ ਜਿਉਂ ਦੀ ਤਿਉਂ ਬਣਾਈ ਰੱਖਣੀ ਚਾਹੀਦੀ ਹੈ।

 

 

 

 

 

LEAVE A REPLY

Please enter your comment!
Please enter your name here