ਅੱਜ ਕਿਸਾਨਾਂ ਦੇ ਸੰਘਰਸ਼ ਦਾ ਨੌਵਾ ਦਿਨ ਹੈ।ਹੁਣ ਤੱਕ ਦੀਆਂ ਕੇਂਦਰ ਨਾਲ ਹੋਈਆਂ ਮੀਟਿੰਗਾਂ ਬੇਸਿੱਟਾ ਰਹੀਆਂ ਹਨ।ਹਰਿਆਣਾ ਪੁਲਿਸ ਵੀ ਕਿਸਾਨਾਂ ਨੂੰ ਰੋਕਣ ਲਈ ਹਰ ਯਤਨ ਕਰ ਰਹੀ ਹੈ।ਪੁਲਿਸ ਵੱਲੋਂ ਸਖਤ ਪ੍ਰਬੰਧ ਕੀਤੇ ਗਏ ਹਨ। ਦੱਸ ਦਈਏ ਕਿਿਕਸਾਨ ਵੀ ਪੂਰੀ ਤਰ੍ਹਾਂ ਤਿਆਰ ਹਨ।ਕਿਸਾਨ ਹਰਿਆਣਾ ਪੁਲਿਸ ਦੇ ਬੈਰੀਕੇਡਸ ਤੋੜਨ ਲਈ ਜੇਸੀਬੀ ਤੇ ਹਾਈਡ੍ਰੋਲਿਕ ਕ੍ਰੇਨ ਵਰਗੀਆਂ ਹੈਵੀ ਮਸ਼ੀਨਰੀ ਲੈ ਕੇ ਪਹੁੰਚ ਗਏ ਹਨ। ਇਸ ਤੋਂ ਇਲਾਵਾ ਬੁਲੇਟਪਰੂਫ ਪੋਕਲੇਨ ਮਸ਼ੀਨ ਵੀ ਲਿਆਂਦੀ ਗਈ ਹੈ। ਇਸ ਨੂੰ ਇਸ ਤਰ੍ਹਾਂ ਤੋਂ ਡਿਜ਼ਾਈਨ ਕੀਤਾ ਗਿਆ ਹੈ ਕਿ ਇਨ੍ਹਾਂ ‘ਤੇ ਅੱਥਰੂ ਗੈਸ ਦੇ ਗੋਲਿਆਂ ਦਾ ਵੀ ਅਸਰ ਨਹੀਂ ਹੋਵੇਗਾ।
ਹਰਿਆਣਾ ਤੋਂ ਦਿੱਲੀ ਸਰਹੱਦ ਤੱਕ ਕਿਸਾਨਾਂ ਦੇ ਮਾਰਚ ਨੂੰ ਲੈ ਕੇ ਪੁਲਿਸ ਅਤੇ ਅਰਧ ਸੈਨਿਕ ਬਲਾਂ ਨੇ ਠੋਸ ਤਿਆਰੀਆਂ ਕਰ ਲਈਆਂ ਹਨ। ਸਾਰੀਆਂ ਸਰਹੱਦਾਂ ਨੂੰ ਸੀਲ ਕਰ ਦਿੱਤਾ ਗਿਆ ਹੈ। ਹਰਿਆਣਾ ਪੁਲਿਸ ਦੇ ਡੀਜੀਪੀ ਨੇ ਪੰਜਾਬ ਪੁਲਿਸ ਦੇ ਡੀਜੀਪੀ ਨੂੰ ਚਿੱਠੀ ਲਿਖ ਕੇ ਪ੍ਰਦਰਸ਼ਨ ਵਾਲੀ ਥਾਂ ਤੋਂ ਮਸ਼ੀਨਾਂ ਜਮ੍ਹਾ ਨਾ ਕਰਨ ਦੇਣ ਲਈ ਕਿਹਾ ਸੀ।
ਕਿਸਾਨਾਂ ਨੇ ਇਹ ਫੈਸਲਾ ਕੇਂਦਰ ਨਾਲ ਹੋਈ ਮੀਟਿੰਗ ਦੇ ਬਾਅਦ ਲਿਆ।ਕੇਂਦਰ ਨਾਲ ਹੋਈ ਹੁਣ ਤੱਕ ਹਰ ਮੀਟਿੰਗ ਬੇਸਿੱਟਾ ਹੀ ਰਹੀ ਹੈ। ਕੇਂਦਰ ਨੇ ਕਪਾਹ, ਮੱਕੀ, ਮਸੂਰ, ਅਰਹਰ ਤੇ ਉੜਦ ਯਾਨੀ 5 ਫਸਲਾਂ ‘ਤੇ ੰਸ਼ਫ ਦੇਣ ਦਾ ਪ੍ਰਸਤਾਵ ਦਿੱਤਾ ਸੀ। ਕਿਸਾਨਾਂ ਨੇ ਇਹ ਪ੍ਰਸਤਾਵ ਖਾਰਜ ਕਰ ਦਿੱਤਾ। ਕਿਸਾਨ ਆਗੂ ਜਗਜੀਤ ਸਿੰਘ ਡੱਲੇਵਾਲ ਨੇ ਕਿਹਾ ਕਿ ਅਸੀਂ ਕਿਸਾਨਾਂ ਨਾਲ ਕੇਂਦਰ ਦੇ ਪ੍ਰਸਤਾਵ ‘ਤੇ ਗੱਲਬਾਤ ਕੀਤੀ। ਇਸ ਤੋਂ ਬਾਅਦ ਅਸੀਂ ਇਸ ਨਤੀਜੇ ‘ਤੇ ਪਹੁੰਚੇ ਕਿ ਪ੍ਰਸਤਾਵ ਸਾਡੇ ਹਿੱਤ ਵਿਚ ਨਹੀਂ ਹੈ। ਸਾਡੀ ਐੱਮਐੱਸਪੀ ‘ਤੇ ਗਾਰੰਟੀ ਕਾਨੂੰਨ ਦੀ ਮੰਗ ਪੂਰੀ ਹੋਵੇ।