ਮੁ/ਠਭੇੜ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀ ਗ੍ਰਿਫਤਾਰ, ਦੋਵਾਂ ਪਾਸਿਆਂ ਤੋਂ ਚੱਲੀਆਂ 50 ਤੋਂ ਵੱਧ ਗੋ*ਲੀਆਂ
ਜਲੰਧਰ ‘ਚ ਗੈਂਗਸਟਰ ਲਖਬੀਰ ਸਿੰਘ ਲੰਡਾ ਉਰਫ ਲੰਡਾ ਹਰੀਕੇ ਦੇ ਸਾਥੀਆਂ ਅਤੇ ਪੁਲਸ ਵਿਚਾਲੇ ਮੁਕਾਬਲਾ ਹੋਣ ਦੀ ਜਾਣਕਾਰੀ ਮਿਲੀ ਹੈ। ਜਲੰਧਰ ਕਮਿਸ਼ਨਰੇਟ ਪੁਲਿਸ ਨੇ ਮੁਠਭੇੜ ਤੋਂ ਬਾਅਦ ਲੰਡਾ ਗਰੁੱਪ ਦੇ ਦੋ ਸਾਥੀਆਂ ਨੂੰ ਗ੍ਰਿਫਤਾਰ ਕੀਤਾ ਹੈ। ਮੁਠਭੇੜ ਦੌਰਾਨ ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਇਸ ਦੌਰਾਨ 2 ਪੁਲਿਸ ਮੁਲਾਜ਼ਮ ਵੀ ਜ਼ਖਮੀ ਹੋ ਗਏ। ਗੈਂਗਸਟਰ ਲੰਡਾ ਦਾ ਇੱਕ ਸਾਥੀ ਵੀ ਲੱਤ ਵਿੱਚ ਗੋਲੀ ਲੱਗਣ ਨਾਲ ਜ਼ਖਮੀ ਹੋ ਗਿਆ।
ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਸਾਂਝੀ ਕੀਤੀ ਜਾਣਕਾਰੀ
ਡੀ.ਜੀ.ਪੀ ਪੰਜਾਬ ਗੌਰਵ ਯਾਦਵ ਨੇ ਟਵੀਟ ਕੀਤਾ ਕਿ “ਜਲੰਧਰ ਕਮਿਸ਼ਨਰੇਟ ਪੁਲਿਸ ਵੱਲੋਂ ਇੱਕ ਵੱਡੀ ਸਫਲਤਾ ਹਾਸਲ ਕਰਦੇ ਹੋਏ ਜਲੰਧਰ ਵਿੱਚ ਗੋਲੀਬਾਰੀ ਤੋਂ ਬਾਅਦ ਲੰਡਾ ਗਰੁੱਪ ਦੇ 2 ਸਾਥੀਆਂ ਨੂੰ ਗ੍ਰਿਫਤਾਰ ਕੀਤਾ ਗਿਆ। ਦੋਵਾਂ ਪਾਸਿਆਂ ਤੋਂ 50 ਤੋਂ ਵੱਧ ਗੋਲੀਆਂ ਚਲਾਈਆਂ ਗਈਆਂ। ਗੈਂਗਸਟਰਾਂ ਦਾ ਪਿੱਛਾ ਕਰਨ ਦੌਰਾਨ 2 ਪੁਲਿਸ ਮੁਲਾਜ਼ਮ ਅਤੇ ਗੈਂਗਸਟਰ ਵੀ ਜ਼ਖ਼ਮੀ ਹੋਏ, ਉਹ ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਜਬਰੀ ਵਸੂਲੀ ਅਤੇ ਹੋਰ ਕਈ ਅਪਰਾਧਿਕ ਗਤੀਵਿਧੀਆਂ ਸਮੇਤ ਕਈ ਘਿਨਾਉਣੇ ਅਪਰਾਧਾਂ ਵਿੱਚ ਸ਼ਾਮਲ ਸਨ।” ਇਸ ਤੋਂ ਇਲਾਵਾ ਉਨ੍ਹਾਂ ਕੋਲੋਂ 7 ਹਥਿਆਰ ਅਤੇ ਕਈ ਕਾਰਤੂਸ ਵੀ ਬਰਾਮਦ ਕੀਤੇ ਗਏ ਹਨ।