ਭਾਖੜਾ ਨਹਿਰ ਦੇ ਪਾਣੀ ਦੀ ਵੰਡ ਨੂੰ ਲੈ ਕੇ ਹਰਿਆਣਾ ਅਤੇ ਪੰਜਾਬ ਸਰਕਾਰ ਵਿਚਕਾਰ ਵੱਡਾ ਝਗੜਾ ਸ਼ੁਰੂ ਹੋ ਗਿਆ ਹੈ। ਪੰਜਾਬ ਸਰਕਾਰ ਨੇ ਨੰਗਲ ਵਿੱਚ ਭਾਖੜਾ ਡੈਮ ਦੇ ਆਲੇ-ਦੁਆਲੇ ਪੁਲਿਸ ਦੀ ਘੇਰਾਬੰਦੀ ਕਰ ਦਿੱਤੀ ਹੈ। ਪੰਜਾਬ ਪੁਲਿਸ ਨੇ ਡੈਮ ਦੇ ਕੰਟਰੋਲ ਰੂਮ ਦੀਆਂ ਚਾਬੀਆਂ ਵੀ ਆਪਣੇ ਕਬਜ਼ੇ ਵਿੱਚ ਲੈ ਲਈਆਂ ਹਨ।
ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ
ਕਿਸੇ ਨੂੰ ਵੀ ਡੈਮ ਦੇ ਨੇੜੇ ਜਾਣ ਦੀ ਇਜਾਜ਼ਤ ਨਹੀਂ ਹੈ। ਇਸ ਦੌਰਾਨ ਆਮ ਆਦਮੀ ਪਾਰਟੀ ਨੇ ਇਸ ਸਬੰਧੀ ਚੰਡੀਗੜ੍ਹ ਵਿੱਚ ਇੱਕ ਮੀਟਿੰਗ ਕੀਤੀ। ਜਿਸ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੇ ਨਾਲ ‘ਆਪ’ ਸੁਪਰੀਮੋ ਅਰਵਿੰਦ ਕੇਜਰੀਵਾਲ ਵੀ ਮੌਜੂਦ ਸਨ। ਮੀਟਿੰਗ ਤੋਂ ਬਾਅਦ, ‘ਆਪ’ ਦੇ ਪੰਜਾਬ ਮੁਖੀ ਅਮਨ ਅਰੋੜਾ ਨੇ ਕਿਹਾ।
10 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ
ਪੰਜਾਬ ਵਿੱਚ ਕੱਲ੍ਹ, ਸ਼ੁੱਕਰਵਾਰ ਸਵੇਰੇ 10 ਵਜੇ ਇੱਕ ਸਰਬ-ਪਾਰਟੀ ਮੀਟਿੰਗ ਬੁਲਾਈ ਗਈ ਹੈ। ਸੋਮਵਾਰ ਨੂੰ ਪੰਜਾਬ ਵਿਧਾਨ ਸਭਾ ਦਾ ਵਿਸ਼ੇਸ਼ ਸੈਸ਼ਨ ਵੀ ਬੁਲਾਇਆ ਗਿਆ ਹੈ।
ਇਹ ਹੰਗਾਮਾ ਉਸ ਸਮੇਂ ਹੋਰ ਵਧ ਗਿਆ ਜਦੋਂ ਬੁੱਧਵਾਰ ਦੇਰ ਸ਼ਾਮ ਭਾਖੜਾ ਬਿਆਸ ਪ੍ਰਬੰਧਨ ਬੋਰਡ (ਬੀਬੀਐਮਬੀ) ਦੀ ਇੱਕ ਐਮਰਜੈਂਸੀ ਮੀਟਿੰਗ ਹੋਈ, ਜਿਸ ਵਿੱਚ ਹਰਿਆਣਾ ਨੂੰ 4,000 ਕਿਊਸਿਕ ਦੀ ਬਜਾਏ 8,500 ਕਿਊਸਿਕ ਪਾਣੀ ਦੇਣ ਦਾ ਫੈਸਲਾ ਕੀਤਾ ਗਿਆ। ਪਰ, ਪੰਜਾਬ ਸਰਕਾਰ ਨੇ ਇਸ ਹੁਕਮ ਨੂੰ ਮੰਨਣ ਤੋਂ ਇਨਕਾਰ ਕਰ ਦਿੱਤਾ।