ਸ਼ੰਭੂ ਬਾਰਡਰ ਤੋਂ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ , ਹਰਿਆਣਾ ਸਰਕਾਰ ਨੂੰ SC ਦੇ ਫ਼ੈਸਲੇ ਦੀ ਉਡੀਕ || Latest Update

0
81
Barricading will not be removed from Shambhu border, Haryana government waiting for SC decision

ਸ਼ੰਭੂ ਬਾਰਡਰ ਤੋਂ ਨਹੀਂ ਹਟਾਈ ਜਾਵੇਗੀ ਬੈਰੀਕੇਡਿੰਗ , ਹਰਿਆਣਾ ਸਰਕਾਰ ਨੂੰ SC ਦੇ ਫ਼ੈਸਲੇ ਦੀ ਉਡੀਕ

ਕਿਸਾਨੀ ਅੰਦੋਲਨ ਦੌਰਾਨ ਪੰਜਾਬ ਹਰਿਆਣਾ ਸਰਹੱਦ ‘ਤੇ ਲਗਾਈ ਗਈ 8 ਲੇਅਰ ਬੈਰੀਕੇਡਿੰਗ ਨੂੰ ਫਿਲਹਾਲ ਨਹੀਂ ਹਟਾਇਆ ਜਾਵੇਗਾ। ਦਰਅਸਲ , ਹਰਿਆਣਾ ਸਰਕਾਰ ਸੁਪਰੀਮ ਕੋਰਟ ਦੇ ਫੈਸਲੇ ਦੀ ਉਡੀਕ ਕਰ ਰਹੀ ਹੈ। ਪਰ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਵਲੋਂ 10 ਜੁਲਾਈ ਨੂੰ 7 ਦਿਨਾਂ ਦੇ ਅੰਦਰ ਬਾਰਡਰ ਖੋਲ੍ਹਣ ਦੇ ਹੁਕਮ ਦਿੱਤੇ ਗਏ ਸਨ। ਜਿਸ ਦਾ ਅੱਜ ਆਖਰੀ ਦਿਨ ਹੈ | ਜਿਸਦੇ ਚੱਲਦਿਆਂ ਕਿਸਾਨ ਆਗੂਆਂ ਨੇ ਅੱਜ ਚੰਡੀਗੜ੍ਹ ਵਿੱਚ ਮੀਟਿੰਗ ਸੱਦ ਲਈ ਹੈ। ਇਸ ਤੋਂ ਬਾਅਦ ਪ੍ਰੈਸ ਕਾਨਫਰੰਸ ਕਰਕੇ ਮੀਟਿੰਗ ਬਾਰੇ ਜਾਣਕਾਰੀ ਦਿੱਤੀ ਜਾਵੇਗੀ। ਇਸ ਮੀਟਿੰਗ ਦੌਰਾਨ ਉਹ ਦਿੱਲੀ ਮਾਰਚ ਦੇ ਸਬੰਧ ਵਿੱਚ ਕੁਝ ਅਹਿਮ ਐਲਾਨ ਕਰ ਸਕਦੇ ਹਨ।

ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ

ਇਸ ਦੇ ਨਾਲ ਹੀ ਅੱਜ ਪੰਜਾਬ ਦੇ ਕਈ ਜ਼ਿਲ੍ਹਿਆਂ ਤੋਂ ਕਿਸਾਨਾਂ ਦੇ ਜਥੇ ਅੰਬਾਲਾ ਨੇੜੇ ਜੀਂਦ ਅਤੇ ਸ਼ੰਭੂ ਬਾਰਡਰ ਨੇੜੇ ਖਨੌਰੀ ਬਾਰਡਰ ਪੁੱਜਣਗੇ। ਇਨ੍ਹਾਂ ਟਰੈਕਟਰ-ਟਰਾਲੀਆਂ ਵਿੱਚ 6 ਮਹੀਨਿਆਂ ਦਾ ਰਾਸ਼ਨ ਹੈ। ਇੰਨਾ ਹੀ ਨਹੀਂ ਸਗੋਂ ਹਰਿਆਣਾ ਦੇ ਪਿੰਡਾਂ ਵਿੱਚ ਮੀਟਿੰਗਾਂ ਕਰਕੇ ਟਰੈਕਟਰ-ਟਰਾਲੀਆਂ ਤਿਆਰ ਕੀਤੀਆਂ ਜਾ ਰਹੀਆਂ ਹਨ। ਦੱਸ ਦਈਏ ਕਿ ਕਿਸਾਨ ਨੇਤਾਵਾਂ ਨੇ ਅੱਜ ਚੰਡੀਗੜ੍ਹ ਵਿੱਚ ਬੈਠਕ ਕੀਤੀ। ਜਿਸ ਤੋਂ ਬਾਅਦ ਉਨ੍ਹਾਂ ਦੀ ਪ੍ਰੈਸ ਕਾਨਫਰੰਸ ਸ਼ੁਰੂ ਹੋ ਗਈ ਹੈ।

ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਕੀਤੀ ਜਾ ਰਹੀ ਮੰਗ

ਸੋਮਵਾਰ ਨੂੰ ਸ਼ੰਭੂ ਬਾਰਡਰ ਪੁੱਜੇ ਕਿਸਾਨ ਆਗੂ ਸਰਵਣ ਸਿੰਘ ਪੰਧੇਰ ਨੇ ਦੱਸਿਆ ਕਿ ਕਿਸਾਨ ਆਗੂ ਨਵਦੀਪ ਦੀ ਰਿਹਾਈ ਦੀ ਮੰਗ ਲਈ 17 ਅਤੇ 18 ਜੁਲਾਈ ਨੂੰ ਅੰਬਾਲਾ ਦੇ ਐਸਪੀ ਦਫ਼ਤਰ ਦਾ ਘਿਰਾਓ ਕਰਨ ਤੋਂ ਬਾਅਦ 22 ਨੂੰ ਨਵੀਂ ਦਿੱਲੀ ਦੇ ਕੰਸਟੀਟਿਊਸ਼ਨ ਕਲੱਬ ਵਿਖੇ ਵਿਸ਼ਾਲ ਕਨਵੈਨਸ਼ਨ ਕੀਤੀ ਜਾਵੇਗੀ। ਦੇਸ਼ ਭਰ ਦੇ ਬੁੱਧੀਜੀਵੀਆਂ ਤੋਂ ਇਲਾਵਾ ਵਿਰੋਧੀ ਪਾਰਟੀਆਂ ਦੇ ਆਗੂਆਂ ਨੂੰ ਵੀ ਸੱਦਾ ਦਿੱਤਾ ਜਾਵੇਗਾ।

ਇਹ ਵੀ ਪੜ੍ਹੋ : ਪੰਜਾਬ ‘ਚ ED ਦੀ ਵੱਡੀ ਕਾਰਵਾਈ , ਸ਼ਰਾਬ ਕਾਰੋਬਾਰੀ ਦੇ ਟਿਕਾਣਿਆਂ ‘ਤੇ ਕੀਤੀ ਛਾਪੇਮਾਰੀ

ਪੁਲਿਸ ਐਕਟ 2007 ਦੀ ਧਾਰਾ 69 ਤਹਿਤ ਪ੍ਰਦਰਸ਼ਨ ‘ਤੇ ਹੋਵੇਗੀ ਪਾਬੰਦੀ

ਦੂਜੇ ਪਾਸੇ ਸਰਕਾਰ ਅਤੇ ਪ੍ਰਸ਼ਾਸਨ ਦੀ ਇਜਾਜ਼ਤ ਤੋਂ ਬਿਨਾਂ ਘਿਰਾਓ, ਮੀਟਿੰਗ ਅਤੇ ਜਲੂਸ ਵਿੱਚ ਸ਼ਾਮਲ ਹੋਣ ਵਾਲਿਆਂ ਦੇ ਪਾਸਪੋਰਟ ਰੱਦ ਕਰਨ ਦੀ ਕਾਰਵਾਈ ਪੁਲਿਸ ਕਰੇਗੀ। ਨਾਲ ਹੀ, ਧਾਰਾ 144 (ਨਵੇਂ ਕਾਨੂੰਨ ਦੇ ਤਹਿਤ 163 BNSS) ਲਾਗੂ ਕੀਤੀ ਗਈ ਹੈ। ਕਿਸਾਨ ਅੰਦੋਲਨ ਦੌਰਾਨ ਦਰਜ ਹੋਏ ਕੇਸਾਂ ਵਿੱਚ ਫੋਟੋਆਂ ਅਤੇ ਵੀਡੀਓ ਰਾਹੀਂ ਘਿਰਾਓ ਵਿੱਚ ਹਿੱਸਾ ਲੈਣ ਵਾਲਿਆਂ ਦੀ ਸ਼ਨਾਖ਼ਤ ਕਰਕੇ ਕੁਝ ਸ਼ਰਾਰਤੀ ਅਨਸਰਾਂ ਨੂੰ ਗ੍ਰਿਫ਼ਤਾਰ ਕੀਤਾ ਜਾਵੇਗਾ। ਇਸ ਦੇ ਨਾਲ ਹੀ ਹਰਿਆਣਾ ਪੁਲਿਸ ਐਕਟ 2007 ਦੀ ਧਾਰਾ 69 ਤਹਿਤ ਪ੍ਰਦਰਸ਼ਨ ‘ਤੇ ਪਾਬੰਦੀ ਹੋਵੇਗੀ।

 

 

 

LEAVE A REPLY

Please enter your comment!
Please enter your name here