ਭਾਰਤੀ ਗੈਂਗਸਟਰ ਨੂੰ ਐਫ. ਬੀ. ਆਈ. ਨੇ ਕੀਤਾ ਅਮਰੀਕਾ ਵਿਚ ਗ੍ਰਿਫ਼ਤਾਰ

0
42
Gangster Arrest

ਰੋਹਤਕ, 24 ਅਕਤੂਬਰ 2026 : ਭਾਰਤ ਦੇੇਸ਼ ਦੇ ਲੋੜੀਂਦੇ ਅਪਰਾਧੀਆਂ ਵਿਚੋਂ ਇਕ ਗੈਂਗਸਟਰ (Gangster) ਨੂੰ ਅਮਰੀਕਾ ਵਿਖੇ ਐੇਫ. ਬੀ. ਆਈ. ਵਲੋਂ ਗ੍ਰਿਫ਼ਤਾਰ (Arrest) ਕੀਤੇ ਜਾਣ ਦਾ ਸਮਾਚਾਰ ਹੈ ।

ਕੌਣ ਹੈ ਇਹ ਗੈਂਗਸਟਰ

ਮਿਲੀ ਜਾਣਕਾਰੀ ਅਨੁਸਾਰ ਭਾਰਤ ਦੇ ਸਭ ਤੋਂ ਵੱਧ ਲੋੜੀਂਦੇ ਅਪਰਾਧੀਆਂ ਵਿੱਚੋਂ ਇੱਕ ਗੈਂਗਸਟਰ ਜਿਸ ਨੂੰ ਸੰਯੁਕਤ ਰਾਜ ਅਮਰੀਕਾ ਵਿੱਚ ਗ੍ਰਿਫ਼ਤਾਰ ਕਰ ਲਿਆ ਗਿਆ ਹੈ ਦੀ ਪਛਾਣ ਹਿਮਾਂਸ਼ੂ ਭਾਊ ਦੇ ਤੌਰ ਤੇ ਹੋਈ ਹੈ । ਦੱਸਣਯੋਗ ਹੈ ਕਿ ਹਿਮਾਂਸ਼ੂ ਭਾਊ ਦੀ ਲਾਰੈਂਸ ਬਿਸ਼ਨੋਈ ਗੈਂਗ ਨਾਲ ਦੁਸ਼ਮਣੀ ਸੀ ਅਤੇ ਉਹ ਕਈ ਵੱਡੇ ਅਪਰਾਧ ਕਰਨ ਤੋਂ ਬਾਅਦ ਫਰਾਰ ਹੋ ਗਿਆ ਸੀ । ਉਸ ਦਾ ਗੈਂਗ ਦਿੱਲੀ ਅਤੇ ਹਰਿਆਣਾ ਵਿੱਚ ਸਰਗਰਮ ਸੀ ਅਤੇ ਕਈ ਅਪਰਾਧਕ ਵਾਰਦਾਤਾਂ ਵਿੱਚ ਸ਼ਾਮਲ ਸੀ ।

ਭਾਊ ਨੂੰ ਭਾਰਤ ਲਿਆਉਣ ਦੀਆਂ ਤਿਆਰੀਆਂ ਹੋਈਆਂ ਸ਼ੁਰੂ

ਪ੍ਰਾਪਤ ਸੂਚਨਾ ਮੁਤਾਬਕ ਅਮਰੀਕਾ ਵਿਖੇ ਐਫ. ਬੀ. ਆਈ. (FBI) ਵਲੋਂ ਜਿਸ ਗੈਂਗਸਟਰ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਨੂੰ ਭਾਰਤ ਲਿਆਉਣ ਲਈ ਤਿਆਰੀਆਂ ਸ਼ੁਰੂ ਕਰ ਦਿੱਤੀਆਂ ਗਈਆਂ ਹਨ । ਜਿਕਰਯੋਗ ਹੈ ਕਿ ਕਈ ਮਾਮਲਿਆਂ ਵਿੱਚ ਲੋੜੀਂਦਾ ਹਿਮਾਂਸ਼ੂ ਭਾਊ ਬਹੁਤ ਛੋਟੀ ਉਮਰ ਵਿੱਚ ਹੀ ਅਪਰਾਧਿਕ ਜਗਤ ਵਿੱਚ ਇੱਕ ਜਾਣਿਆ-ਪਛਾਣਿਆ ਨਾਮ ਬਣ ਗਿਆ ਸੀ, ਜਿਸ ਕਾਰਨ ਉਸ ਨੂੰ “ਛੋਟਾ ਡੌਨ” ਕਿਹਾ ਜਾਣ ਲੱਗਾ ।

LEAVE A REPLY

Please enter your comment!
Please enter your name here