ਦਿਲ ਦਾ ਦੌਰਾ ਪੈਣ ਕਾਰਨ ਹਰਿਆਣਵੀ ਅਦਾਕਾਰਾ ਦੀ ਹੋਈ ਮੌਤ

0
61
Actress

ਚੰਡੀਗੜ੍ਹ, 22 ਅਪ੍ਰੈਲ 2026 : ਭਾਰਤ ਦੇਸ਼ ਦੇ ਸੂਬੇ ਉਤਰ ਪ੍ਰਦੇਸ਼ ਦੀ ਵਸਨੀਕ ਤੇ ਹਰਿਆਣਵੀ ਅਦਾਕਾਰਾ (Haryana actress) ਦੀ ਬੀਤੇ ਦਿਨੀਂ ਦਿਲ ਦਾ ਦੌਰਾ ਪੈਣ ਕਾਰਨ ਮੌਤ (Death) ਹੋ ਜਾਣ ਦਾ ਸਮਾਚਾਰ ਮਿਲਿਆ ਹੈ ।

ਕੌਣ ਹੈ ਇਹ ਅਦਾਕਾਰਾ

ਮਿਲੀ ਜਾਣਕਾਰੀ ਅਨੁਸਾਰ ਪਿਛੋਕੜ ਤੋਂ ਉਤਰ ਪ੍ਰਦੇਸ਼ ਦੀ ਰਹਿਣ ਵਾਲੀ ਤੇ ਹਰਿਆਣਾ ਵਿਚ ਕੰਮ ਕਰਨ ਦੇ ਚਲਦਿਆਂ ਹਰਿਆਣਵੀ ਅਦਾਕਾਰਾ ਦੇ ਨਾਮ ਨਾਲ ਜਾਣੀ ਜਾਂਦੀ ਜਿਸ ਅਦਾਕਾਰਾ ਦਾ ਦਿਲ ਦਾ ਦੌਰਾ (heart attack) ਪੈਣ ਕਾਰਨ ਦੇਹਾਂਤ ਹੋ ਗਿਆ ਹੈ ਦਾ ਨਾਮ ਦਿਵਯੰਕਾ ਸਿਰੋਹੀ (Divyanka Sirohi) ਹੈ ।

ਦੱਸਣਯੋਗ ਹੈ ਕਿ ਉਨ੍ਹਾਂ ਦੀ ਉਮਰ 30 ਸਾਲ ਦੇ ਕਰੀਬ ਦੱਸੀ ਜਾ ਰਹੀ ਹੈ । ਦੱਸਿਆ ਜਾ ਰਿਹਾ ਹੈ ਕਿ ਦਿਵਯੰਕਾ ਨੂੰ ਮੰਗਲਵਾਰ ਦੇਰ ਰਾਤ ਉਨ੍ਹਾਂ ਦੇ ਘਰ ਵਿੱਚ ਦਿਲ ਦਾ ਦੌਰਾ ਪਿਆ ਸੀ । ਹਸਪਤਾਲ ਲਿਜਾਣ ‘ਤੇ ਡਾਕਟਰਾਂ ਨੇ ਉਨ੍ਹਾਂ ਨੂੰ ਮ੍ਰਿਤਕ ਐਲਾਨ ਦਿੱਤਾ ।

LEAVE A REPLY

Please enter your comment!
Please enter your name here