ਪੰਜਾਬ ਅਤੇ ਹਰਿਆਣਾ ਹਾਈਕੋਰਟ ਨੇ ਸੁਣਾਇਆ ਇਕ ਅਹਿਮ ਫ਼ੈਸਲਾ

0
35
Hospital

ਕੁਰੂਕਸ਼ੇਤਰ, 12 ਮਈ 2026 : ਪੰਜਾਬ ਦੀ ਰਾਜਧਾਨੀ ਚੰਡੀਗਡ੍ਹ ਵਿਖੇ ਬਣੀ ਪੰਜਾਬ ਅਤੇ ਹਰਿਆਣਾ ਹਾਈਕੋਰਟ (High Court) ਵਲੋਂ ਅੱਜ ਇਕ ਅਹਿਮ ਫ਼ੈਸਲਾ ਸੁਣਾਏ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੀ ਫ਼ੈਸਲਾ ਸੁਣਾਇਆ ਗਿਆ ਹੈ ਹਾਈਕੋਰਟ ਵਲੋਂ

ਮਿਲੀ ਜਾਣਕਾਰੀ ਅਨੁਸਾਰ ਕੁਰੂਕਸ਼ੇਤਰ ਦੇ ਮੀਰੀ-ਪੀਰੀ ਮੈਡੀਕਲ ਕਾਲਜ ਅਤੇ ਹਸਪਤਾਲ (Miri-Piri Medical College and Hospital) ਦੀ ਪ੍ਰਬੰਧਕੀ ਸੇਵਾ-ਸੰਭਾਲ ਨੂੰ ਲੈ ਕੇ ਚੱਲ ਰਹੀ ਕਾਨੂੰਨੀ ਜੰਗ ਵਿੱਚ ਹਰਿਆਣਾ ਸਿੱਖ ਗੁਰਦੁਆਰਾ ਪ੍ਰਬੰਧਕ ਕਮੇਟੀ (Haryana Sikh Gurdwara Management Committee) ਨੂੰ ਵੱਡੀ ਰਾਹਤ ਮਿਲੀ ਹੈ । ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਮੰਗਲਵਾਰ ਨੂੰ ਮੀਰੀ-ਪੀਰੀ ਚੈਰੀਟੇਬਲ ਟਰੱਸਟ ਵੱਲੋਂ ਦਾਇਰ ਪਟੀਸ਼ਨ ਨੂੰ ਖਾਰਜ ਕਰਦਿਆਂ ਫੈਸਲਾ ਹਰਿਆਣਾ ਕਮੇਟੀ ਦੇ ਹੱਕ ਵਿੱਚ ਸੁਣਾਇਆ ਹੈ । ਅਦਾਲਤ ਦੇ ਇਸ ਫੈਸਲੇ ਤੋਂ ਬਾਅਦ ਹੁਣ ਹਰਿਆਣਾ ਕਮੇਟੀ ਸ਼ਾਹਬਾਦ ਜੀ.ਟੀ. ਰੋਡ `ਤੇ ਸਥਿਤ ਇਸ ਸੰਸਥਾ ਦਾ ਪ੍ਰਬੰਧ ਕਿਸੇ ਵੀ ਸਮੇਂ ਆਪਣੇ ਹੱਥਾਂ ਵਿੱਚ ਲੈ ਸਕਦੀ ਹੈ ।

ਕੀ ਅਪੀਲ ਕੀਤੀ ਸੀ ਟਰੱਸਟ ਨੇ

ਫੈਸਲੇ ਤੋਂ ਤੁਰੰਤ ਬਾਅਦ ਹਰਿਆਣਾ ਕਮੇਟੀ ਦੇ ਪ੍ਰਧਾਨ ਜਗਦੀਸ਼ ਸਿੰਘ ਝੀਂਡਾ ਅਤੇ ਹੋਰ ਅਹੁਦੇਦਾਰਾਂ ਨੇ ਸੰਸਥਾ ਦਾ ਦੌਰਾ ਕੀਤਾ ਅਤੇ ਮੌਜੂਦਾ ਸਥਿਤੀ ਦਾ ਜਾਇਜ਼ਾ ਲਿਆ । ਟਰੱਸਟ ਨੇ ਹਰਿਆਣਾ ਕਮੇਟੀ ਵੱਲੋਂ ਬਣਾਏ ਗਏ ਨਵੇਂ ਬੋਰਡ ਵਿਰੁੱਧ ਅਦਾਲਤ ਵਿੱਚ ਅਪੀਲ ਕੀਤੀ ਸੀ । ਹਾਈ ਕੋਰਟ ਨੇ ਪਿਛਲੀ ਸੁਣਵਾਈ ਦੌਰਾਨ ਫੈਸਲਾ ਸੁਰੱਖਿਅਤ ਰੱਖ ਲਿਆ ਸੀ, ਜਿਸ ਨੂੰ ਅੱਜ ਜਨਤਕ ਕੀਤਾ ਗਿਆ । ਇਹ ਮਾਮਲਾ ਉਦੋਂ ਵਧੇਰੇ ਭਖ ਗਿਆ ਸੀ ਜਦੋਂ ਸੰਸਥਾ ਦੇ ਕਰਮਚਾਰੀਆਂ ਨੇ ਰੁਜ਼ਗਾਰ ਪੱਕਾ ਕਰਨ ਲਈ ਧਰਨਾ ਸ਼ੁਰੂ ਕੀਤਾ ਸੀ । ਇਸ ਦੌਰਾਨ ਬਲਜੀਤ ਸਿੰਘ ਦਾਦੂਵਾਲ ਦੇ ਦਖ਼ਲ ਅਤੇ ਸੰਸਥਾ ਦੀ ਜ਼ਿੰਮੇਵਾਰੀ ਸੰਭਾਲਣ ਦੇ ਐਲਾਨ ਨੇ ਵਿਵਾਦ ਨੂੰ ਹੋਰ ਵਧਾ ਦਿੱਤਾ ਸੀ ।

LEAVE A REPLY

Please enter your comment!
Please enter your name here