ਜੇਲ ਤੋਂ ਬਾਹਰ ਆਉਣ ਤੋਂ ਬਾਅਦ ਰਾਮ ਰਹੀਮ ਨੇ ਦਿੱਤਾ ਆਹ ਪਹਿਲਾ ਸੰਦੇਸ਼
ਡੇਰਾ ਸੱਚਾ ਸੌਦਾ ਮੁਖੀ ਰਾਮ ਰਹੀਮ ਬੁੱਧਵਾਰ ਨੂੰ ਪੈਰੋਲ ‘ਤੇ ਜੇਲ੍ਹ ਤੋਂ ਬਾਹਰ ਆਇਆ ਹੈ। ਹੁਣ ਉਸ ਦੀ ਪਹਿਲੀ ਤਸਵੀਰ ਸਾਹਮਣੇ ਆਈ ਹੈ। ਉਹ ਉੱਤਰ ਪ੍ਰਦੇਸ਼ ਦੇ ਬਰਨਾਵਾ ਕੈਂਪ ਪਹੁੰਚ ਗਿਆ ਹੈ।ਇਸ ਗੱਲ ਦੀ ਪੁਸ਼ਟੀ ਡੇਰਾ ਪ੍ਰਬੰਧਕਾਂ ਨੇ ਕੀਤੀ ਹੈ। ਡੇਰਾ ਪ੍ਰਬੰਧਨ ਨੇ ਅਧਿਕਾਰਤ ਐਕਸ ਪੋਸਟ ‘ਤੇ ਰਾਮ ਰਹੀਮ ਦੀ ਤਸਵੀਰ ਜਾਰੀ ਕੀਤੀ ਹੈ, ਜਿਸ ‘ਚ ਉਹ ਚਿੱਟੇ ਕੁੜਤੇ ‘ਚ ਨਜ਼ਰ ਆ ਰਹੇ ਹਨ।
ਇਹ ਵੀ ਪੜ੍ਹੋ- Breaking News: ਬੀਤੇ ਕੱਲ੍ਹ ਦੀਆਂ ਚੋਣਵੀਆਂ ਖ਼ਬਰਾਂ 03-10 -2024
ਡੇਰਾ ਪ੍ਰਬੰਧਕਾਂ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਤੇ ਪੋਸਟ ਕੀਤਾ ਅਤੇ ਤੁਹਾਡਾ ਹਾਲ-ਚਾਲ ਪੁੱਛਿਆ। ਸਮੂਹ ਸੰਗਤਾਂ ਨੂੰ ਬੇਨਤੀ ਹੈ ਕਿ ਆਪੋ ਆਪਣੇ ਘਰਾਂ ਵਿੱਚ ਰਹਿ ਕੇ ਸੇਵਾ ਅਤੇ ਸਿਮਰਨ ਕਰੋ ਜੀ।
ਇਸ ਦੇ ਨਾਲ ਹੀ ਹਰਿਆਣਾ ਚੋਣਾਂ ਦੌਰਾਨ ਰਾਮ ਰਹੀਮ ਨੂੰ ਪੈਰੋਲ ਦੇਣ ਨੂੰ ਲੈ ਕੇ ਹੰਗਾਮਾ ਹੋ ਰਿਹਾ ਹੈ। ਕਾਂਗਰਸ ਦਾ ਕਹਿਣਾ ਹੈ ਕਿ ਰਾਮ ਰਹੀਮ ਵੋਟਿੰਗ ਨੂੰ ਪ੍ਰਭਾਵਿਤ ਕਰ ਸਕਦਾ ਹੈ। ਇਸ ਦੇ ਖਿਲਾਫ ਉਨ੍ਹਾਂ ਚੋਣ ਕਮਿਸ਼ਨ ਨੂੰ ਪੱਤਰ ਵੀ ਲਿਖਿਆ ਸੀ।
ਕਾਨੂੰਨ ਦਾ ਮਾਮਲਾ
ਦੂਜੇ ਪਾਸੇ ਭਾਜਪਾ ਨੇ ਇਸ ਸਬੰਧੀ ਆਪਣਾ ਬਚਾਅ ਕੀਤਾ ਹੈ। ਸੀਐਮ ਨਾਇਬ ਸੈਣੀ ਅਤੇ ਪਾਰਟੀ ਦੇ ਸੂਬਾ ਪ੍ਰਧਾਨ ਮੋਹਨ ਲਾਲ ਬਡੋਲੀ ਨੇ ਕਿਹਾ ਕਿ ਇਹ ਕਾਨੂੰਨ ਦਾ ਮਾਮਲਾ ਹੈ। ਇਸ ਅਨੁਸਾਰ ਪੈਰੋਲ ਦਿੱਤੀ ਗਈ ਹੈ। ਕਾਂਗਰਸ ਇਸ ਮਾਮਲੇ ਨੂੰ ਬੇਲੋੜਾ ਮਹੱਤਵ ਦੇ ਰਹੀ ਹੈ।