ਨਵੀਂ ਦਿੱਲੀ, 5 ਅਗਸਤ 2025 : ਹਰਿਆਣਾ ਦੇ ਸ਼ਹਿਰ ਸਿਰਸਾ ਦੇ ਮੁਖੀ ਸੰਤ ਗੁਰਮੀਤ ਰਾਮ ਰਹੀਮ (Sant Gurmeet Ram Rahim) ਨੂੰ 14ਵੀਂ ਵਾਰ 40 ਦਿਨਾਂ ਦੀ ਪੈਰੋਲ (40-day parole for the 14th time) ਮਿਲ ਗਈ ਹੈ ।
ਕਦੋਂ ਰਵਾਨਾ ਹੋਇਆ ਰਾਮ ਰਹੀਮ
ਡੇਰਾ ਸਿਰਸਾ ਮੁਖੀ ਰਾਮ ਰਹੀਮ ਮੰਗਲਵਾਰ ਸਵੇਰੇ ਸਿਰਸਾ ਡੇਰੇ ਲਈ ਰਵਾਨਾ ਹੋਇਆ । ਸਵੇਰੇ 7 ਵਜੇ ਹਨੀਪ੍ਰੀਤ, ਸਿਰਸਾ ਡੇਰੇ ਦੇ ਚੇਅਰਮੈਨ ਦਾਨ ਸਿੰਘ, ਡਾ. ਆਰ. ਕੇ. ਨੈਨ ਅਤੇ ਸ਼ਰਨਦੀਪ ਸਿੰਘ ਸੀਤੂ ਦੋ ਗੱਡੀਆਂ ਨਾਲ ਰੋਹਤਕ ਪਹੁੰਚੇ ਅਤੇ ਰਾਮ ਰਹੀਮ ਦੇ ਨਾਲ ਸਿਰਸਾ ਡੇਰੇ ਲਈ ਰਵਾਨਾ ਹੋਏ ।
ਰਾਮ ਰਹੀਮ ਕੱਟ ਰਿਹਾ ਹੈ ਸੁਨਾਰੀਆ ਜੇਲ ਵਿਚ ਸਜ਼ਾ
ਦੱਸਣਯੋਗ ਹੈ ਕਿ ਸਾਧਵੀ ਜਿਣਸੀ ਸ਼ੋਸ਼ਣ (Sadhvi sexual abuse) ਮਾਮਲੇ ਵਿਚ ਦੋਸ਼ੀ ਸਾਬਤ ਹੋਣ ਤੋਂ ਬਾਅਦ ਰਾਮ ਰਹੀਮ 2017 ਤੋਂ ਰੋਹਤਕ ਦੀ ਸੁਨਾਰੀਆ ਜੇਲ੍ਹ ਵਿਚ ਸਜ਼ਾ ਕੱਟ ਰਿਹਾ ਹੈ । ਜਿਕਰਯੋਗ ਹੈ ਕਿ ਰਾਮ ਰਹੀਮ ਜਬਰ ਜਨਾਹ ਅਤੇ ਕਤਲ ਮਾਮਲੇ ਵਿਚ 20 ਸਾਲ ਦੀ ਕੈਦ ਕੱਟ ਰਿਹਾ ਹੈ । 25 ਅਗਸਤ 2017 ਨੂੰ ਰਾਮ ਰਹੀਮ ਨੂੰ 2 ਸਾਧਵੀਆਂ ਦੇ ਜਿਣਸੀ ਸ਼ੋਸ਼ਣ ਮਾਮਲੇ ਵਿਚ 20 ਸਾਲ ਦੀ ਕੈਦ ਦੀ ਸਜ਼ਾ ਸੁਣਾਈ ਗਈ ਸੀ । ਇਸ ਤੋਂ ਬਾਅਦ 17 ਜਨਵਰੀ 2019 ਨੂੰ ਉਸ ਨੂੰ ਪੱਤਰਕਾਰ ਰਾਮਚੰਦਰ ਛਤਰਪਤੀ ਕਤਲ ਮਾਮਲੇ ਵਿਚ ਉਮਰ ਕੈਦ ਦੀ ਸਜ਼ਾ ਸੁਣਾਈ ਗਈ ਸੀ । ਇਸ ਦੇ ਨਾਲ ਹੀ, ਅਕਤੂਬਰ 2021 ਵਿਚ ਸੀ. ਬੀ. ਆਈ. ਅਦਾਲਤ ਨੇ ਡੇਰਾ ਮੈਨੇਜਰ ਰਣਜੀਤ ਸਿੰਘ ਦੇ ਕਤਲ ਮਾਮਲੇ ਵਿਚ ਉਸ ਨੂੰ ਉਮਰ ਕੈਦ ਦੀ ਸਜ਼ਾ ਸੁਣਾਈ ਸੀ ।
Read More : ਸਾਈਬਰ ਧੋਖਾਧੜੀ ਦੇ ਦੋਸ਼ ਹੇਠ ਸੀ. ਬੀ. ਆਈ. ਨੇ ਕੀਤਾ 3 ਨੂੰ ਗ੍ਰਿਫ਼ਤਾਰ