ਟਰੱਕ ਦੇ ਕਾਰ ਨੂੰ ਟੱਕਰ ਮਾਰਨ ਕਾਰਨ ਸੜਕ ਹਾਦਸੇ ਵਿਚ ਤਿੰਨ ਲੋਕਾਂ ਦੀ ਹੋਈ ਮੌਤ

0
25
Gurugram Accident

ਗੁਰੂਗ੍ਰਾਮ, 7 ਮਈ 2026 : ਹਰਿਆਣਾ (Haryana) ਦੇ ਸ਼ਹਿਰ ਗੁਰੂਗ੍ਰਾਮ ਵਿਖੇ ਇਕ ਟਰੱਕ ਵਲੋਂ ਕਾਰ ਨੂੰ ਟੱਕਰ ਮਾਰ ਦੇਣ ਦੇ ਕਾਰਨ ਤਿੰਨ ਲੋਕਾਂ ਦੀ ਮੌਤ ਹੋ ਜਾਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ ।

ਕੌਣ ਕੌਣ ਹੈ ਜੋ ਉਤਰ ਗਿਆ ਮੌਤ ਦੇ ਘਾਟ

ਮਿਲੀ ਜਾਣਕਾਰੀ ਅਨੁਸਾਰ ਗੁਰੂਗ੍ਰਾਮ ਵਿੱਚ ਬੀਤੀ ਰਾਤ ਜੋ ਇੱਕ ਤੇਜ਼ ਰਫ਼ਤਾਰ ਟਰੱਕ (High-speed truck) ਵਲੋਂ ਇੱਕ ਕਾਰ ਨੂੰ ਟਕਰਾਉਣ ਦਾ ਘਟਨਾਕ੍ਰਮ ਵਾਪਰਿਆ ਹੈ ਦੇ ਚਲਦਿਆਂ ਜਿਨ੍ਹਾਂ ਤਿੰਨ ਲੋਕਾਂ ਦੀ ਮੌਤ (Death) ਹੋ ਗਈ ਹੈ ਦੇ ਨਾਲ-ਨਾਲ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਕੇ ਰਹਿ ਗਈ ਹੈ । ਜਿਨ੍ਹਾਂ ਤਿੰਨ ਵਿਅਕਤੀਆਂ ਦੀ ਮੌਤ ਹੋਈ ਹੈ ਵਿਚ ਕੁਲਦੀਪ (40), ਨਵਲ ਸਿੰਘ (68) ਅਤੇ ਸਮੈ ਸਿੰਘ (70) ਸ਼ਾਮਲ ਹਨ ।

ਕੀ ਦੱਸਿਆ ਪੁਲਸ ਚੌਂਕੀ ਦੇ ਏ. ਐਸ. ਆਈ. ਨੇ

ਜਮਾਲਪੁਰ ਚੌਕੀ ਦੇ ਏ. ਐਸ. ਆਈ. ਅਤੇ ਜਾਂਚ ਅਧਿਕਾਰੀ ਉਦੈਵੀਰ ਨੇ ਦੱਸਿਆ ਕਿ ਜਿਸ ਟਰੱਕ ਨੇ ਕਾਰ ਨੂੰ ਟੱਕਰ ਮਾਰੀ ਹੈ ਨੂੰ ਪੁਲਸ ਜ਼ਬਤ ਕਰ ਲਿਆ ਹੈ ਅਤੇ ਮਾਮਲੇ ਦੀ ਜਾਂਚ ਕਰ ਰਹੀ ਹੈ , ਜਦੋਂ ਕਿ ਟਰੱਕ ਚਾਲਕ ਘਟਨਾ ਵਾਲੀ ਥਾਂ ਤੋਂ ਫਰਾਰ ਹੋਣ ਵਿਚ ਕਾਮਯਾਬ ਰਿਹਾ । ਉਨ੍ਹਾਂ ਅੱਗੇ ਕਿਹਾ ਕਿ ਟਰੱਕ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ਅਤੇ ਅਗਲੀ ਕਾਰਵਾਈ ਕੀਤੀ ਜਾਵੇਗੀ । ਸੜਕ ਹਾਦਸੇ (Road accidents) ਵਿਚ ਮੌਤ ਦੇ ਘਾਟ ਉਤਰਨ ਵਾਲੇ ਤਿੰਨੋਂ ਵਿਅਕਤੀਆਂ ਵਿਚੋਂ ਕੁਲਦੀਪ ਐੱਚ. ਐੱਸ. ਆਈ. ਆਈ. ਡੀ. ਸੀ. ਵਿੱਚ ਪਟਵਾਰੀ ਵਜੋਂ ਕੰਮ ਕਰਦਾ ਸੀ, ਨਵਲ ਸਿੰਘ ਇੱਕ ਸੇਵਾਮੁਕਤ ਫੌਜੀ ਸਾਰਜੈਂਟ ਸੀ ਅਤੇ ਸਮੈ ਸਿੰਘ ਇੱਕ ਕਿਸਾਨ ਸੀ ।

ਤਿੰਨ ਦੀਆਂ ਲਾਸ਼ਾਂ ਮੁਰਦਾਘਰ ਵਿਚ ਕਰਵਾ ਦਿੱਤੀਆਂ ਗਈਆਂ ਹਨ ਜਮ੍ਹਾ

ਸੂਚਨਾ ਮੁਤਾਬਕ ਉਪਰੋਕਤ ਤਿੰਨੋ ਜਣੇ ਬੁੱਧਵਾਰ ਦੁਪਹਿਰ ਕਿਸੇ ਕੰਮ ਲਈ ਜਮਾਲਪੁਰ ਗਏ ਸਨ ਤੇ ਉਦੋਂ ਹੀ ਇੱਕ ਟਰੱਕ ਨੇ ਉਨ੍ਹਾਂ ਦੀ ਕਾਰ ਨੂੰ ਟੱਕਰ ਮਾਰ ਦਿੱਤੀ । ਟੱਕਰ ਤੋਂ ਬਾਅਦ ਕਾਰ ਪੂਰੀ ਤਰ੍ਹਾਂ ਚਕਨਾਚੂਰ ਹੋ ਗਈ ਅਤੇ ਤਿੰਨੋਂ ਕਾਰ ਦੇ ਅੰਦਰ ਫਸ ਗਏ ਅਤੇ ਉਨ੍ਹਾਂ ਦੀ ਮੌਤ ਹੋ ਗਈ । ਹਾਦਸੇ ਦੀ ਸੂਚਨਾ ਮਿਲਦੇ ਹੀ ਜਮਾਲਪੁਰ ਚੌਕੀ ਦੀ ਪੁਲਸ ਮੌਕੇ ‘ਤੇ ਪਹੁੰਚੀ । ਪੁਲਸ ਨੇ ਤਿੰਨਾਂ ਲਾਸ਼ਾਂ ਨੂੰ ਮੁਰਦਾਘਰ ਵਿੱਚ ਜਮ੍ਹਾਂ ਕਰਵਾ ਦਿੱਤਾ ਹੈ । ਪੁਲਸ ਨੇ ਕਿਹਾ ਕਿ ਘਟਨਾ ਸਥਾਨ ਤੋਂ ਸੀ. ਸੀ. ਟੀ. ਵੀ. ਫੁਟੇਜ ਦੀ ਜਾਂਚ ਕੀਤੀ ਜਾ ਰਹੀ ਹੈ ਅਤੇ ਦੋਸ਼ੀ ਟਰੱਕ ਡਰਾਈਵਰ ਨੂੰ ਜਲਦੀ ਹੀ ਗ੍ਰਿਫ਼ਤਾਰ ਕਰ ਲਿਆ ਜਾਵੇਗਾ ।

LEAVE A REPLY

Please enter your comment!
Please enter your name here